ਕਪੂਰਥਲਾ: ਪੰਜਾਬ ਕਾਂਗਰਸ (Punjab Congress) ਵੱਲੋਂ ਪੰਜਾਬ ਸਰਕਾਰ ਵਿਰੁੱਧ ਸੂਬੇ ਭਰ ਵਿੱਚ ਕੀਤੇ ਜਾ ਰਹੇ ਧਰਨਿਆਂ ਦੀ ਲੜੀ ਦੇ ਤਹਿਤ ਅੱਜ ਕਪੂਰਥਲਾ ਵਿਖੇ ਵੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਬਦਲਾਖੋਰੀ ਛੱਡ ਕੇ ਸੂਬੇ ਅੰਦਰ ਫੈਲੀ ਬੇਰੁਜ਼ਗਾਰੀ, ਨਸ਼ੇ ਅਤੇ ਕਾਨੂੰਨ ਅਤੇ ਵਿਵਸਥਾ ਵਰਗੇ ਮੁੱਦਿਆਂ 'ਤੇ ਧਿਆਨ ਕੇਂਦਰਿਤ ਕਰਨ।
ਨਵਜੋਤ ਸਿੱਧੂ ਉੱਤੇ ਨਿਸ਼ਾਨਾ:ਪ੍ਰਦਰਸ਼ਨ ਤੋਂ ਬਾਅਦ ਮੀਡੀਆ ਨੇ ਜਦੋਂ ਸੀਨੀਅਰ ਕਾਂਗਰਸ ਆਗੂ ਨਵਜੋਤ ਸਿੱਧੂ (Congress leader Navjot Sidhu) ਬਾਰੇ ਸਵਾਲ ਪੁੱਛਿਆ ਤਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਫ ਸ਼ਬਦਾਂ ਵਿੱਚ ਕਿਹਾ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਖੜਗੇ (Congress National President Kharge) ਨੇ ਇਹ ਸਪੱਸ਼ਟ ਕੀਤਾ ਹੈ ਕਿ ਕਾਂਗਰਸ ਦਾ ਕੋਈ ਵੀ ਵਰਕਰ ਜਾਂ ਲੀਡਰ ਪਾਰਟੀ ਹਾਈਕਮਾਂਡ ਤੋਂ ਪੁੱਛੇ ਬਿਨਾਂ ਕੋਈ ਵੀ ਬਿਆਨ ਸੋਸ਼ਲ ਮੀਡੀਆ ਜਾਂ ਨਿਊਜ਼ ਚੈਨਲਾਂ ਉੱਤੇ ਬਿਆਨ ਨਹੀਂ ਦੇਵੇਗਾ। ਵੜਿੰਗ ਨੇ ਨਵਜੋਤ ਸਿੱਧੂ ਦਾ ਨਾਮ ਲਏ ਬਿਨਾਂ ਕਿਹਾ ਕਿ ਪੰਜਾਬ ਵਿੱਚ ਕੁੱਝ ਲੋਕ ਅਜਿਹਾ ਲਗਾਤਾਰ ਕਰ ਰਹੇ ਨੇ ਅਤੇ ਸ਼ਾਇਦ ਉਨ੍ਹਾਂ ਨੂੰ ਵਹਿਮ ਕਿ ਕਾਂਗਰਸ ਦਾ ਉਨ੍ਹਾਂ ਵਗੈਰ ਕੋਈ ਵਜੂਦ ਨਹੀਂ।