ਪੰਜਾਬ

punjab

ETV Bharat / state

ਪੁਲ਼ੀ ਬੰਦ ਹੋਣ ਕਾਰਨ ਕਿਸਾਨਾਂ ਨੇ ਸੁਲਤਾਨਪੁਰ ਲੋਧੀ ਡੱਲਾ ਮਾਰਗ ਉਤੇ ਲਾਇਆ ਧਰਨਾ, 250 ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ - ਪ੍ਰਦਸ਼ਨਕਾਰੀ

ਖੇਤਾਂ ਵਿੱਚੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵੱਖੋ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਸੁਲਤਾਨਪੁਰ ਲੋਧੀ ਡੱਲਾ ਮਾਰਗ ਉਤੇ ਧਰਨਾ ਲਗਾ ਕੇ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਹਨਾਂ ਕਿਹਾ ਕਿ ਪੁਲੀ ਬੰਦ ਹੋਣ ਕਾਰਨ ਸਾਡੇ ਖੇਤਾਂ ਵਿੱਚੋਂ ਬਾਰਿਸ਼ ਦਾ ਪਾਣੀ ਭਰ ਗਿਆ ਹੈ, ਜਿਸ ਕਾਰਨ ਕਿਸਾਨਾਂ ਵੱਲੋਂ ਲਗਾਈ ਗਈ ਝੋਨੇ ਦੀ ਫ਼ਸਲ ਖ਼ਰਾਬ ਹੋ ਗਈ ਹੈ।

Due to the closure of the bridge, farmers staged a dharna on Sultanpur Lodhi Dalla Marg
ਪੁਲ਼ੀ ਬੰਦ ਹੋਣ ਕਾਰਨ ਕਿਸਾਨਾਂ ਨੇ ਸੁਲਤਾਨਪੁਰ ਲੋਧੀ ਡੱਲਾ ਮਾਰਗ ਉਤੇ ਲਾਇਆ ਧਰਨਾ

By

Published : Jul 9, 2023, 5:45 PM IST

ਪੁਲ਼ੀ ਬੰਦ ਹੋਣ ਕਾਰਨ ਕਿਸਾਨਾਂ ਨੇ ਸੁਲਤਾਨਪੁਰ ਲੋਧੀ ਡੱਲਾ ਮਾਰਗ ਉਤੇ ਲਾਇਆ ਧਰਨਾ

ਕਪੂਰਥਲਾ : ਭਾਰੀ ਬਾਰਿਸ਼ ਹੋਣ ਕਾਰਨ ਕਿਸਾਨਾਂ ਦੇ ਚਿਹਰਿਆਂ ਉਤੇ ਚਿੰਤਾ ਦੀਆਂ ਲਕੀਰਾਂ ਸਾਫ਼ ਦਿਖਾਈ ਦੇ ਰਹੀਆਂ ਹਨ। ਉੱਥੇ ਹੀ ਅੱਜ ਖੇਤਾਂ ਵਿੱਚੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵੱਖੋ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਸੁਲਤਾਨਪੁਰ ਲੋਧੀ ਡੱਲਾ ਮਾਰਗ ਉਤੇ ਧਰਨਾ ਲਗਾ ਕੇ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਹਨਾਂ ਕਿਹਾ ਕਿ ਪੁਲੀ ਬੰਦ ਹੋਣ ਕਾਰਨ ਸਾਡੇ ਖੇਤਾਂ ਵਿੱਚੋਂ ਬਾਰਿਸ਼ ਦਾ ਪਾਣੀ ਭਰ ਗਿਆ ਹੈ, ਜਿਸ ਕਾਰਨ ਕਿਸਾਨਾਂ ਵੱਲੋਂ ਲਗਾਈ ਗਈ ਝੋਨੇ ਦੀ ਫ਼ਸਲ ਖ਼ਰਾਬ ਹੋ ਗਈ ਹੈ।

ਪੁਲ਼ੀ ਬੰਦ ਹੋਣ ਕਾਰਨ ਨਹੀਂ ਹੋ ਰਹੀ ਪਾਣੀ ਦੀ ਨਿਕਾਸੀ :ਪ੍ਰਦਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਨੂੰ ਬੰਦ ਪੁਲੀਆਂ ਖੋਲ੍ਹਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਲਗਭਗ ਤਿੰਨ ਚਾਰ ਪਿੰਡਾਂ ਦੀ 250 ਏਕੜ ਜ਼ਮੀਨ ਵਿੱਚ ਲੱਗੇ ਝੋਨੇ ਦੀ ਫ਼ਸਲ ਖ਼ਰਾਬ ਹੋਈ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਕਈ ਵਾਰ ਫ਼ੋਨ ਕਰਨ ਦੇ ਬਾਵਜੂਦ ਵੀ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਨਹੀਂ ਪਹੁੰਚਿਆ, ਜਿਸ ਕਾਰਨ ਸਾਨੂੰ ਮਜਬੂਰਨ ਸੁਲਤਾਨਪੁਰ ਲੋਧੀ ਡੱਲਾ ਮਾਰਗ ਉਤੇ ਧਰਨਾ ਲਾਉਣਾ ਪਿਆ ਹੈ। ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਪੁਲ਼ੀ ਖੋਲ੍ਹੀ ਜਾਵੇ ਤਾਂ ਜੋਂ ਕਿ ਇਹ ਪਾਣੀ ਦੀ ਨਿਕਾਸੀ ਸੰਭਵ ਹੋਵੇ ਅਤੇ ਸਾਡੀਆਂ ਫਸਲਾਂ ਦਾ ਬਚਾਅ ਹੋ ਸਕੇ।


ਅਧਿਕਾਰੀਆਂ ਨੇ ਪੁਲ਼ੀ ਖੁਲ੍ਹਵਾਉਣ ਦਾ ਦਿਵਾਇਆ ਭਰੋਸਾ :ਉਧਰ ਦੂਸਰੇ ਪਾਸੇ ਪਹੁੰਚੇ ਐਸਡੀਐਮ ਲਾਲ ਵਿਸ਼ਵਾਸ਼ ਕਪੂਰਥਲਾ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਬੰਦ ਪੁਲ਼ੀ ਨੂੰ ਖੁਲਵਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਮੇਰੀ ਸਬੰਧਿਤ ਵਿਭਾਗ ਅਧਿਕਾਰੀਆਂ ਨਾਲ ਗੱਲ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਹੈ। ਇਸ ਮੌਕੇ ਤੇ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋਂ ਧਰਨਾ ਚੁੱਕ ਲਿਆ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮਾਨਸੂਨ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਯਾਨੀ ਇੱਥੇ 60 ਕਿਲੋਮੀਟਰ ਦੀ ਦੂਰੀ 'ਤੇ ਭਾਰੀ ਮੀਂਹ ਪਵੇਗਾ। ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਰਾਜਪੁਰਾ, ਡੇਰਾਬਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ ਅਤੇ ਖਰੜ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਕਿਸਾਨਾਂ ਨੂੰ ਖੇਤਾਂ ਵਿੱਚ ਨਾ ਜਾਣ ਦੀ ਅਤੇ ਲੋਕਾਂ ਨੂੰ ਬਿਨਾਂ ਕੰਮ ਦੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਗਈ ਹੈ।

ABOUT THE AUTHOR

...view details