ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੈਠਕ ਵੀ ਕੀਤੀ ਜਾਵੇਗੀ। ਇਸ ਬੈਠਕ ਦੇ ਵਿੱਚ ਸਾਰੇ ਵਿਧਾਇਕ ਸ਼ਾਮਲ ਹੋਣਗੇ। ਬੈਠਕ ਦੇ ਵਿੱਚ 550ਵਾਂ ਪ੍ਰਕਾਸ਼ ਪੁਰਬ ਦੇ ਸੰਬੰਧ ਦੇ ਵਿੱਚ ਚਰਚਾ ਹੋ ਸਕਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਟਵਿੱਟਰ ਅਕਾਉਂਟ ਉੱਤੇ ਟਵੀਟ ਕਰਦਿਆਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜੇ ਦਾ ਹਿੱਸਾ ਬਣਨ ਲਈ ਸੱਦਾ ਵੀ ਦਿੱਤਾ ਹੈ।
ਪੰਜਾਬ ਸਰਕਾਰ ਵੱਲੋਂ ਬਣਾਏ ਪੰਡਾਲ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਹਿਜ ਪਾਠ ਨਾਲ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਰਵਾਉਣਗੇ।