ਕਪੂਰਥਲਾ:ਇੱਕ ਪਾਸੇ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਸਰਕਾਰ ਖਿਲਾਫ਼ ਪਿਛਲੇ 10 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਵਿੱਚ ਕਿਸਾਨ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਨੂੰ ਲੈਕੇ ਰੁਲਦਾ ਨਜਰ ਆ ਰਿਹਾ ਹੈ। ਦਰਅਸਲ ਕੇਂਦਰ ਸਰਕਾਰ ਵੱਲੋਂ ਪਹਿਲਾਂ ਝੋਨੇ ਦੀ ਸਰਕਾਰੀ ਬੋਲੀ 1 ਅਕਤੂਬਰ ਦੀ ਰੱਖੀ ਗਈ ਸੀ ਜਿਸਨੂੰ ਮੁਲਤਵੀ ਕਰਕੇ 11 ਅਕਤੂਬਰ ਦੀ ਕਰ ਦਿੱਤਾ ਗਿਆ ਹੈ। ਝੋਨੇ ਦੀ ਖਰੀਦ ਨੂੰ ਮੁਲਤਵੀ ਕਰਨ ਨੂੰ ਲੈਕੇ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਵੇਖਣ ਨੂੰ ਵੀ ਮਿਲਿਆ।
ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਮਤਰਈ ਮਾਂ ਵਾਂਗ ਸਲੂਕ ਕਰ ਰਹੀ ਹੈ ਜੋ ਨਾ ਸਹਾਰਨਯੋਗ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਾਡੇ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ। ਇਸ ਲਈ ਸਰਕਾਰੀ ਖਰੀਦ ਦੀ ਬੋਲੀ ਦੀ ਤਰੀਕ ਨੂੰ ਮੁਲਤਵੀ ਕਰ ਵਧਾ ਦਿੱਤਾ ਗਿਆ ਹੈ। ਇਸ ਬਾਰੇ ਜਦੋਂ ਵਿਧਾਇਕ ਨਵਤੇਜ ਚੀਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਮਾੜੇ ਇਰਾਦਿਆਂ ਤੋਂ ਬਾਜ ਨਹੀਂ ਆ ਰਹੀ ਹੈ। ਜੋ ਕਿਸਾਨ ਅੰਦੋਲਨ (kissan movement) ਵਿੱਚ ਵੀ ਅਸੀਂ ਦੇਖ ਚੁੱਕੇ ਹਾਂ। ਉਨਾਂ ਕਿਹਾ ਕਿ ਅਸੀਂ ਹਰ ਵਕਤ ਕਿਸਾਨਾਂ ਨਾਲ ਡਟਕੇ ਖੜੇ ਹਾਂ ਅਤੇ ਹਰ ਪੱਖੋਂ ਉਨ੍ਹਾਂ ਦੀ ਮਦਦ ਕਰਨ ਲਈ ਤਿਆਰ ਹਾਂ।