ਚੰਡੀਗੜ੍ਹ ਡੈਸਕ :ਪੰਜਾਬ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਤੇ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਖ਼ਿਲਾਫ਼ ਧੁੱਸੀ ਬੰਨ੍ਹ ਤੋੜਨ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਗਈ ਹੈ। ਵਿਧਾਇਕ ਉਤੇ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਧੁੱਸੀ ਬੰਨ੍ਹ ਉਤੇ ਜੇਸੀਬੀ ਚਲਵਾਈ ਸੀ, ਜਿਸ ਉਤੇ ਪੁਲਿਸ ਨੇ ਕਾਰਵਾਈ ਕਰਦਿਆਂ ਵਿਧਾਇਕ ਤੇ ਉਸ ਦੇ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਕੋਈ ਵੀ ਅਧਿਕਾਰੀ ਇਸ ਦੀ ਪੁਸ਼ਟੀ ਕਰਨ ਨੂੰ ਤਿਆਰ ਨਹੀਂ ਹੈ, ਪਰ ਵਿਭਾਗੀ ਸੂਤਰਾਂ ਦੀ ਮੰਨੀਏ ਤਾਂ ਡਰੇਨੇਜ ਵਿਭਾਗ ਦੇ ਐਕਸੀਅਨ ਦੀ ਸ਼ਿਕਾਇਤ 'ਤੇ ਇਹ ਕਾਰਵਾਈ ਕੀਤੀ ਗਈ ਹੈ।
ਕੀ ਹੈ ਮਾਮਲਾ :ਦੱਸ ਦਈਏ ਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ 'ਚ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਕੈਨੇਡਾ ਤੋਂ ਆਉਣ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਪਿੰਡ ਭੜੋਆਣਾ ਨੇੜੇ ਧੁੱਸੀ ਬੰਨ੍ਹ ਨੂੰ ਜੇਸੀਬੀ ਮਸ਼ੀਨ ਨਾਲ ਤੋੜ ਦਿੱਤਾ। ਬੀਤੇ ਦਿਨੀਂ ਇਸ ਕਾਰਵਾਈ ਤੋਂ ਪਹਿਲਾਂ ਵਿਧਾਇਕ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਬੰਨ੍ਹ ਨੂੰ ਤੋੜਨ ਤੋਂ ਪਹਿਲਾਂ ਉਨ੍ਹਾਂ ਨੇ ਡਰੇਨੇਜ ਵਿਭਾਗ ਅਤੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਕਿ ਵਿਭਾਗ ਖੁਦ ਬੰਨ੍ਹ ਨੂੰ ਤੋੜੇ। ਵਿਧਾਇਕ ਰਾਣਾ ਇੰਦਰ ਪ੍ਰਤਾਪ ਅਨੁਸਾਰ ਉਨ੍ਹਾਂ ਦੇ ਇਲਾਕੇ ਦੇ ਲੋਕ ਹੜ੍ਹਾਂ ਦੇ ਪਾਣੀ ਕਾਰਨ ਖ਼ਤਰੇ ਵਿੱਚ ਸਨ ਅਤੇ ਪ੍ਰਸ਼ਾਸਨ ਬੇਖ਼ਬਰ ਸੀ। ਵਿਧਾਇਕ ਦੀ ਇਸ ਗਤੀਵਿਧੀ 'ਤੇ ਐਸਡੀਐਮ ਸੁਲਤਾਨਪੁਰ ਲੋਧੀ ਚੰਦਰਜੋਤੀ ਨੇ ਦੱਸਿਆ ਕਿ ਉਹ ਜਾਂਚ ਤੋਂ ਬਾਅਦ ਹੀ ਕੁਝ ਦੱਸ ਸਕਦੇ ਹਨ।
- SGPC ਵੱਲੋਂ ਚੈਨਲ ਦੇ ਐਲਾਨ ਮਗਰੋਂ CM ਦੀ ਰਾਜਪਾਲ ਨੂੰ ਚਿੱਠੀ, ਕਿਹਾ- "ਗੁਰਦੁਆਰਾ ਸੋਧ ਐਕਟ ਉਤੇ ਫੌਰੀ ਕਰੋ ਹਸਤਾਖ਼ਰ"
- Ferozepur News: ਇਨਸਾਨੀਅਤ ਸ਼ਰਮਸਾਰ ! ਪਾਣੀ ਵਿੱਚ ਰੁੜ੍ਹਦੇ ਵਿਅਕਤੀ ਨੂੰ ਬਚਾਉਣ ਦੀ ਬਜਾਏ ਵੀਡੀਓ ਬਣਾਉਂਦੇ ਰਹੇ ਲੋਕ
- ਹੜ੍ਹਾਂ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤੀ ਪ੍ਰਾਈਵੇਟ ਟਰਾਂਸਪੋਰਟ, ਝੱਲਣਾ ਪੈ ਰਿਹਾ ਲੱਖਾਂ ਦਾ ਨੁਕਸਾਨ, ਪੜ੍ਹੋ ਖਾਸ ਰਿਪੋਰਟ...