ਸੁਲਤਾਨਪੁਰ ਲੋਧੀ:ਪੰਜਾਬ ਵਿੱਚ ਮੀਂਹ ਤੋਂ ਬਾਅਦ ਆਏ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਹੜ੍ਹਾਂ ਨਾਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਹੜ੍ਹਾਂ ਨਾਲ ਲੋਕਾਂ ਦੇ ਘਰ ਤਾਂ ਢਹਿ ਗਏ ਉਥੇ ਹੀ ਕਿਸਾਨਾਂ ਦੀਆਂ ਫਸਲਾਂ ਵੀ ਬਰਬਾਦ ਹੋ ਗਈਆਂ ਹਨ। ਸੁਲਤਾਨਪੁਰ ਲੋਧੀ ਵਿੱਚ ਵੀ ਹੜ੍ਹ ਨੇ ਲੋਕਾਂ ਦੇ ਘਰਾਂ ਅਤੇ ਕਿਸਾਨਾਂ ਦੀ ਫਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਹੈ। ਹੜ ਪੀੜਤ ਪਿੰਡ ਮੋਖੇ ਕਰਮਜੀਤਪੁਰ ਤੇ ਫੌਜੀ ਕਲੋਨੀ ਦੇ ਕਿਸਾਨਾਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਕੁਝ ਲੋਕਾਂ ਨੇ ਸਰਕਾਰੀ ਪੁਲੀਆਂ ਬੰਦ ਕੀਤੀਆਂ ਹਨ, ਜਿਸ ਕਾਰਨ ਉਹਨਾਂ ਦੇ ਖੇਤਾਂ ਵਿੱਚ ਖੜ੍ਹੇ ਪਾਣੀ ਦਾ ਨਿਕਾਸ ਨਹੀਂ ਹੋ ਰਿਹਾ ਹੈ ਤੇ ਉਹਨਾਂ ਦੀ ਰਹਿੰਦੀ ਫਸਲ ਦੀ ਬਰਬਾਦ ਹੋ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਪ੍ਰਸ਼ਾਸਨ ਉਹਨਾਂ ਪੁਲੀਆਂ ਨੂੰ ਖੁਲ੍ਹਵਾ ਦੇਵੇ ਤਾਂ ਜੋ ਪਾਣੀ ਦੀ ਨਿਕਾਸੀ ਹੋ ਸਕੇ।
ਪ੍ਰਸ਼ਾਸਨ ਤੋਂ ਮਦਦ ਦੀ ਅਪੀਲ :ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਕੀ ਮੀਂਹ ਰੁਕ ਗਿਆ ਹੈ, ਪਰ ਲੋਕਾਂ ਨੂੰ ਕੋਈ ਰਾਹਤ ਨਹੀਂ ਹੈ। ਕਿਸਾਨਾਂ ਨੇ ਕਿਹਾ ਕਿ ਹੜ੍ਹਾਂ ਤੇ ਮੀਂਹ ਦਾ ਪਾਣੀ ਉਹਨਾਂ ਨੇ ਖੇਤਾਂ ਵਿੱਚ ਖੜ੍ਹਾ ਹੈ, ਜਿਸ ਦੀ ਨਿਕਾਸੀ ਨਹੀਂ ਹੋ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਜਿਸ ਪਾਸੇ ਪਾਣੀ ਦੀ ਨਿਕਾਸੀ ਹੁੰਦੀ ਹੈ, ਉਸ ਪਾਸੇ ਕੁਝ ਲੋਕਾਂ ਨੇ ਸਰਕਾਰੀ ਪੁਲੀਆਂ ਬੰਦ ਕੀਤੀਆਂ ਹੋਈਆਂ ਹਨ, ਜਿਸ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਹੈ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਹ ਪੁਲੀਆਂ ਖੁਲ੍ਹਵਾ ਦਿੱਤੀਆਂ ਜਾਣ ਤਾਂ ਜੋ ਪਾਣੀ ਦੀ ਨਿਕਾਸੀ ਹੋ ਉਹਨਾਂ ਦੀ ਥੋੜ੍ਹੀ ਬਹੁਤ ਫਸਲ ਬਚ ਸਕੇ ਤੇ ਉਹ ਆਪਣਾ ਗੁਜ਼ਾਰਾ ਕਰ ਸਕਣ।