ਕਪੂਰਥਲਾ:ਪੰਜਾਬ ਮਾਰਕਫੈੱਡ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਤੋਂ ਬਾਅਦ ਹੁਣ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ ਵਿਜੀਲੈਂਸ ਦੀ ਰਡਾਰ (Vigilance radar) 'ਤੇ ਹਨ। ਲੰਘੇ ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ ਨੇ ਬੀਬੀ ਜਗੀਰ ਕੌਰ ਦੇ ਬੇਗੋਵਾਲ ਡੇਰੇ 'ਤੇ ਛਾਪਾ ਮਾਰਿਆ। ਟੀਮ ਨੇ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਅਤੇ ਜਾਂਚ ਵੀ ਕੀਤੀ। ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਡੇਰੇ ਦੀ ਮੁੱਖ ਸੇਵਾਦਾਰ ਵੀ ਹੈ ਅਤੇ ਬੀਤੇ ਸਮੇਂ ਦੌਰਾਨ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਜਗੀਰ ਕੌਰ ਨੇ ਬਣਾਈ ਸੀ।
ਮੋਬਾਈਲ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ: ਬੇਗੋਵਾਲ 'ਚ ਸਥਿਤ ਬੀਬੀ ਜਗੀਰ ਕੌਰ ਦੇ ਡੇਰੇ 'ਤੇ ਵਿਜੀਲੈਂਸ ਟੀਮ ਨੇ ਛਾਪਾ ਮਾਰਿਆ। ਇਸ ਦੌਰਾਨ ਵਿਜੀਲੈਂਸ ਟੀਮ ਨੇ ਨਗਰ ਪੰਚਾਇਤ ਦੀ ਸਰਕਾਰੀ ਜ਼ਮੀਨ ’ਤੇ ਕਬਜ਼ੇ ਸਬੰਧੀ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਕਿਉਂਕਿ ਬੀਬੀ ਜਗੀਰ ਕੌਰ ਉੱਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਉੱਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ਉੱਤੇ ਕਬਜ਼ਾ (Possession of the land of Nagar Panchayat Begowal) ਕਰਨ ਦਾ ਇਲਜ਼ਾਮ ਹੈ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਦੌਰਾਨ ਟੀਮ ਨੇ ਬੀਬੀ ਜਗੀਰ ਕੌਰ ਦੇ ਡੇਰੇ ਤੋਂ ਲੈਪਟਾਪ, ਮੋਬਾਈਲ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕੀਤੇ ਹਨ। ਮੀਡੀਆ ਰਿਪੋਰਟਾਂ ਮੁਤਾਬਿਕ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸਬੰਧਿਤ ਦਸਤਾਵੇਜ਼ਾਂ ਸਮੇਤ ਤਲਬ ਕੀਤਾ ਸੀ।
- Punjab BJP Meeting on SYL: ਐੱਸਵਾਈਐੱਲ ਨੂੰ ਲੈਕੇ ਪੰਜਾਬ ਭਾਜਪਾ ਨੇ ਰੱਖੀ ਕੋਰ ਕਮੇਟੀ ਦੀ ਮੀਟਿੰਗ, ਭਾਜਪਾ ਵੱਲੋਂ 'ਆਪ' ਨੂੰ ਘੇਰਨ ਦੀ ਤਿਆਰੀ
- Raghav Chadha On Bungalow : ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ 'ਤੇ ਬੋਲੇ ਰਾਘਵ ਚੱਢਾ, 'ਮੈਨੂੰ ਬਣਾਇਆ ਜਾ ਰਿਹੈ ਨਿਸ਼ਾਨਾ'
- Haryana Tree Pension Scheme: ਇਸ ਸੂਬੇ ਵਿੱਚ ਅਨੌਖੀ ਸਕੀਮ ਦਾ ਐਲ਼ਾਨ, 70 ਸਾਲ ਦੀ ਉਮਰ ਵਾਲੇ 4 ਹਜ਼ਾਰ ਰੁੱਖਾਂ ਨੂੰ ਮਿਲੇਗੀ ਪੈਨਸ਼ਨ