ਪੰਜਾਬ

punjab

ETV Bharat / state

550ਵੇਂ ਪ੍ਰਕਾਸ਼ ਪੁਰਬ ਮੌਕੇ ਗਿਆਨੀ ਹਰਪ੍ਰੀਤ ਸਿੰਘ ਦਾ ਕੌਮ ਦੇ ਨਾਂਅ ਸੰਦੇਸ਼ - ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੌਮ ਨੂੰ ਇੱਕ ਸੰਦੇਸ਼ ਦਿੱਤਾ ਹੈ।

ਫ਼ੋਟੋ।

By

Published : Nov 12, 2019, 3:13 PM IST

ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਹੈ।

ਉਨ੍ਹਾਂ ਕਿਹਾ, "ਅੱਜ ਕੌਮ ਨੂੰ ਸੋਚਣਾ ਚਾਹੀਦਾ ਹੈ ਕਿ ਅਸੀਂ ਕਿੱਥੇ ਖੜ੍ਹੇ ਹਾਂ? ਅੱਜ ਗੁਰੂ ਨਾਨਕ ਦੇਵ ਜੀ ਦੀਆ ਸਿੱਖਿਆਵਾ ਤੋਂ ਸੇਧ ਲੈਣ ਦੀ ਲੋੜ ਹੈ। ਅੱਜ ਕੁਦਰਤ ਦਾ ਵਿਗੜਦਾ ਸੰਤੁਲਨ ਇਨਸਾਨੀ ਸੁਭਾਅ ਦਾ ਬਦਲਦਾ ਸਰੂਪ ਵੀ ਚਿੰਤਾ ਦਾ ਵਿਸ਼ਾ ਹੈ।"

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬੀ ਭਾਈਚਾਰੇ ਦੇ ਅਵੇਸਲਾਪਣ ਤਿਆਗ ਕੇ ਪੰਜਾਬੀ ਦੇ ਪਹਿਰੇਦਾਰ ਬਣਨ ਦਾ ਸਮਾਂ ਆ ਗਿਆ ਹੈ। ਸਿੱਖ ਵਿਦਵਾਨ ਸੰਸਾਰ ਵਿੱਚ ਚੱਲ ਰਹੀਆਂ ਬਹਿਸਾਂ ਵਿੱਚ ਸ਼ਾਮਲ ਹੋਣ ਅਤੇ ਗੁਰੂ ਨਾਨਕ ਦੇਵ ਜੀ ਦਾ ਫਲਸਫਾ ਦੇਣ।

ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ।

ABOUT THE AUTHOR

...view details