ਕਪੂਰਥਲਾ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਤੋਂ ਗ੍ਰੰਥੀ ਸਿੰਘ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਹਮਲਾਵਰ ਨੂੰ ਸੰਗਤ ਦੇ ਸਹਿਯੋਗ ਨਾਲ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ, ਜਦਕਿ ਗ੍ਰੰਥੀ ਸਿੰਘ ਗੰਭੀਰ ਜ਼ਖਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਕ ਵਿਅਕਤੀ ਗੁਰਦੁਆਰਾ ਸ੍ਰੀ ਹੱਟ ਸਾਹਿਬ 'ਚ ਆਪਣਾ ਮੂੰਹ ਪੂਰੀ ਤਰ੍ਹਾਂ ਢੱਕ ਕੇ ਦਾਖਲ ਹੋਇਆ, ਜਿਸ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਅਤੇ ਗ੍ਰੰਥੀ ਸਿੰਘ ਵੱਲੋਂ ਮੂੰਹ 'ਤੇ ਕੱਪੜਾ ਉਤਾਰਨ ਲਈ ਕਿਹਾ ਜਾਂਦਾ ਹੈ ਪਰ ਇਸ ਦੌਰਾਨ ਦੋਵਾਂ ਦੀ ਆਪਸ 'ਚ ਤਕਰਾਰ ਹੋ ਗਈ।
ਮੂੰਹ ਸਿਰ ਬੰਨ੍ਹ ਕੇ ਕਪੂਰਥਲਾ ਦੇ ਇਤਿਹਾਸਿਕ ਗੁਰੂਦੁਆਰਾ ਸਾਹਿਬ 'ਚ ਵੜਿਆ ਵਿਅਕਤੀ, ਗ੍ਰੰਥੀ ਸਿੰਘ 'ਤੇ ਕੀਤਾ ਜਾਨਲੇਵਾ ਹਮਲਾ, ਸੀਸੀਟੀਵੀ ਹੋ ਰਹੀ ਵਾਇਰਲ - Glandular injury from attack
ਕਪੂਰਥਲਾ ਦੇ ਇਤਿਹਾਸਿਕ ਗੁਰੂਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਇਕ ਵਿਅਕਤੀ ਵਲੋਂ ਗ੍ਰੰਥੀ ਸਿੰਘ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਇਸ ਦੌਰਾਨ ਗ੍ਰੰਥੀ ਗੰਭੀਰ ਜ਼ਖਮੀ ਹੋ ਗਿਆ। ਮੁਲਜਮ ਨੂੰ ਵੀ ਫੜਕੇ ਪੁਲਿਸ ਹਵਾਲੇ ਕੀਤਾ ਗਿਆ ਹੈ।
ਗ੍ਰੰਥੀ ਸਿੰਘ ਨਾਲ ਹੋਈ ਬਹਿਸ : ਗ੍ਰੰਥੀ ਸਿੰਘ ਨੇ ਮੂੰਹ ਸਿਰ ਢਕਣ ਦਾ ਇਤਰਾਜ ਕੀਤਾ ਸੀ ਤੇ ਇਸ ਨਾਲ ਦੋਵਾਂ ਦੀ ਬਹਿਸ ਹੋ ਗਈ। ਜਾਣਕਾਰੀ ਮੁਤਾਬਿਕ ਇਸ ਦੌਰਾਨ ਉਕਤ ਵਿਅਕਤੀ ਨੇ ਆਪਣੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗ੍ਰੰਥੀ ਸਿੰਘ ਨੂੰ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਉਕਤ ਵਿਅਕਤੀ ਵੱਲੋਂ ਬਹਿਤ ਕਰਨ 'ਤੇ ਸੰਗਤਾਂ ਦੇ ਸਹਿਯੋਗ ਨਾਲ ਉਸ ਨੂੰ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਦੂਜੇ ਪਾਸੇ ਜ਼ਖਮੀ ਗ੍ਰੰਥੀ ਸਿੰਘ ਦਾ ਸਰਕਾਰੀ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਇਲਾਜ ਚੱਲ ਰਿਹਾ ਹੈ।
- ਜਥੇਦਾਰ ਰਘਬੀਰ ਸਿੰਘ ਨੇ ਪੰਜਾਬ ਦੇ ਮਾਹੌਲ ਨੂੰ ਲੈਕੇ ਜਤਾਈ ਚਿੰਤਾ, ਕਿਹਾ-ਸਾਜ਼ਿਸ਼ ਤਹਿਤ ਧਾਰਮਿਕ ਸਥਾਨਾਂ ਨੂੰ ਕੀਤਾ ਜਾ ਰਿਹਾ ਟਾਰਗੇਟ
- Astrologer P Khurana: ਦਿਲ ਦਾ ਦੌਰਾ ਪੈਣ ਕਾਰਨ ਮਸ਼ਹੂਰ ਜੋਤਸ਼ੀ ਪੀ ਖੁਰਾਣਾ ਦਾ ਦੇਹਾਂਤ, ਕੱਲ੍ਹ ਮਨੀਮਾਜਰਾ ਸ਼ਮਸ਼ਾਨਘਾਟ 'ਚ ਹੋਵੇਗਾ ਅੰਤਿਮ ਸਸਕਾਰ
- 22 ਦੇ ਕਰੀਬ ਪਾਕਿਸਤਾਨੀ ਕੈਦੀ ਭਾਰਤ ਸਰਕਾਰ ਵੱਲੋਂ ਕੀਤੇ ਗਏ ਰਿਹਾਅ, ਅਟਾਰੀ-ਵਾਹਘਾ ਸਰਹੱਦ ਰਾਹੀਂ ਹੋਈ ਵਤਨ ਵਾਪਸੀ
ਇਹ ਵੀ ਯਾਦ ਰਹੇ ਕਿ ਇਸ ਘਟਨਾ ਦਾ ਕੁੱਝ ਹਿੱਸਾ ਸੀਸੀਟੀਵੀ ਵਿੱਚ ਕੈਦ ਹੋ ਗਿਆ ਹੈ। ਜਿਸ ਵਿੱਚ ਰਿਕਾਰਡ ਫੁਟੇਜ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਉਕਤ ਵਿਅਕਤੀ ਦੀ ਉਮਰ 50 ਸਾਲ ਤੋਂ ਵੱਧ ਦੱਸੀ ਜਾ ਰਹੀ ਹੈ ਅਤੇ ਉਹ ਸੁਲਤਾਨਪੁਰ ਲੋਧੀ ਦੇ ਹੀ ਇੱਕ ਪਿੰਡ ਦਾ ਰਹਿਣ ਵਾਲਾ ਹੈ। ਦੂਜੇ ਪਾਸੇ ਇਸ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸੰਭਾਲ ਰਹੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਨੁਸਾਰ ਸੰਗਤਾਂ ਦੇ ਸਹਿਯੋਗ ਅਤੇ ਸੂਝਬੂਝ ਸਦਕਾ ਕੋਈ ਵੱਡੀ ਘਟਨਾ ਟਲ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੋਈ ਬੇਅਦਬੀ ਨਹੀਂ ਹੋਈ ਹੈ।