ਪੰਜਾਬ

punjab

ETV Bharat / state

ਐੱਸਜੀਪੀਸੀ ਵੱਲੋਂ ਹੜ੍ਹ ਪੀੜਤਾਂ ਲਈ ਲੰਗਰ ਦੀ ਸੇਵਾ ਨਿਰੰਤਰ ਜਾਰੀ, ਘਰਾਂ ਤੱਕ ਪਹੁੰਚਾਇਆ ਜਾ ਰਿਹਾ ਰਾਸ਼ਨ - ਲੰਗਰ ਦੀ ਸੇਵਾ 24 ਘੰਟੇ ਨਿਰੰਤਰ ਜਾਰੀ

ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਤਬਾਹੀ ਦੀ ਮਾਰ ਝੱਲ ਰਹੇ ਲੋਕਾਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਸੇਵਾ ਕੀਤੀ ਜਾ ਰਹੀ ਹੈ। ਕਪੂਰਥਲਾ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਸੰਗਤ ਦੀ ਮਦਦ ਨਾਲ ਲੋਕਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ।

In Kapurthala, the Shiromani Committee continued the service of langar for the flood victims
ਐੱਸਜੀਪੀਸੀ ਵੱਲੋਂ ਹੜ੍ਹ ਪੀੜਤਾਂ ਲਈ ਲੰਗਰ ਦੀ ਸੇਵਾ ਨਿਰੰਤਰ ਜਾਰੀ, ਘਰਾਂ ਤੱਕ ਪਹੁੰਚਾਇਆ ਜਾ ਰਿਹਾ ਰਾਸ਼ਣ

By

Published : Jul 28, 2023, 2:16 PM IST

ਘਰਾਂ ਤੱਕ ਪਹੁੰਚਾਇਆ ਜਾ ਰਿਹਾ ਰਾਸ਼ਣ



ਕਪੂਰਥਲਾ:
ਹੜ੍ਹਾਂ ਦੇ ਮੱਦੇਨਜ਼ਰ ਜਿੱਥੇ ਸੂਬੇ ਭਰ ਵਿੱਚ ਕੁਦਰਤ ਦਾ ਕਹਿਰ ਜਾਰੀ ਹੈ। ਉੱਥੇ ਹੀ ਐੱਸਜੀਪੀਸੀ ਦੁਆਰਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਘਰ ਤੱਕ ਲੰਗਰ ਪਹੁੰਚਾਉਣ ਲਈ ਸੇਵਾ ਦੇ ਕਾਰਜ ਨਿਰੰਤਰ ਜਾਰੀ ਹਨ। ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਉਹ ਐੱਸਜੀਪੀਸੀ ਅਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਹਮੇਸ਼ਾ ਰਿਣੀ ਰਹਿਣਗੇ।

ਲੰਗਰ ਦੀ ਸੇਵਾ 24 ਘੰਟੇ ਨਿਰੰਤਰ ਜਾਰੀ:ਉਨ੍ਹਾਂ ਕਿਹਾ ਕਿ ਐੱਸਜੀਪੀਸੀ ਅਤੇ ਪ੍ਰਧਾਨ ਵੱਲੋਂ ਹੜ੍ਹ ਪੀੜਤਾਂ ਲਈ ਘਰ-ਘਰ ਰਾਸ਼ਨ ਪਹੁੰਚਾਉਣ ਦੀ ਸੇਵਾ ਦੇ ਕਾਰਜ ਉਨ੍ਹਾਂ ਨੂੰ ਸੌਂਪੇ ਗਏ ਹਨ। ਜਿਸ ਦੇ ਚੱਲਦਿਆਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦਾ ਹਰ ਮੈਂਬਰ ਦਿਨ-ਰਾਤ ਅਣਥੱਕ ਮਿਹਨਤ ਕਰ ਰਿਹਾ ਹੈ ਅਤੇ ਘਰ-ਘਰ ਤੱਕ ਪੀੜਤਾਂ ਨੂੰ ਲੋੜੀਂਦੀਆਂ ਵਸਤਾਂ ਅਤੇ ਰਾਸ਼ਨ ਸਮੱਗਰੀ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿੱਤੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਇਸ ਲੰਗਰ ਦੀ ਸੇਵਾ 24 ਘੰਟੇ ਨਿਰੰਤਰ ਜਾਰੀ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਹੜ੍ਹ ਪੀੜਤ ਨੂੰ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਹੋਵੇ ਤਾਂ ਉਨ੍ਹਾਂ ਨੂੰ ਸੰਪਰਕ ਕਰ ਸਕਦਾ ਹੈ। ਜੇਕਰ ਅਜਿਹੇ ਹਾਲਾਤ ਦੇ ਵਿੱਚ ਲੋਕ ਉਨ੍ਹਾਂ ਕੋਲ ਪਹੁੰਚ ਨਹੀਂ ਕਰ ਸਕਦੇ ਤਾਂ ਐੱਸਜੀਪੀਸੀ ਦੀ ਟੀਮ ਉਨ੍ਹਾਂ ਦੇ ਘਰ ਜਾਕੇ ਪੀੜਤਾਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਏਗੀ। ਅਜਿਹੇ ਵਿੱਚ ਜਰਨੈਲ ਸਿੰਘ ਬੂਲੇ ਨੇ ਐੱਸਜੀਪੀਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਵੇਲੇ ਤੋਂ ਇਹ ਕੁਦਰਤੀ ਆਫ਼ਤ ਸੂਬੇ ਭਰ ਵਿੱਚ ਦਾਖਿਲ ਹੋਈ ਹੈ, ਉਸ ਵੇਲੇ ਤੋਂ ਹੀ ਐੱਸਜੀਪੀਸੀ ਪੀੜਤਾਂ ਦੇ ਲਈ ਜ਼ਮੀਨੀ ਪੱਧਰ ਉੱਤੇ ਅਹਿਮ ਭੂਮਿਕਾ ਨਿਭਾ ਰਹੀ ਹੈ।


ਦੱਸ ਦਈਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਆਪਣੇ ਤੌਰ ਉੱਤੇ ਹੜ੍ਹ ਪੀੜਤਾਂ ਦੀ ਪੰਜਾਬ ਵਿੱਚ ਮਦਦ ਕੀਤੀ ਜਾ ਰਹੀ ਹੈ। ਉੱਥੇ ਹੀ ਬੀਤੇ ਦਿਨ ਰਾਜਸਥਾਨ ਦੀ ਸਿੱਖ ਸੰਗਤ ਵੱਲੋਂ ਵੀ ਸ਼੍ਰੋਮਣੀ ਕਮੇਟੀ ਕੋਲ ਹੜ੍ਹ ਪੀੜਤਾਂ ਲਈ ਲੱਖਾਂ ਰੁਪਏ ਦੀ ਰਾਸ਼ੀ ਅਤੇ ਰਸਦ ਭੇਜੀ ਗਈ ਹੈ। ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ਼ਾਲੋਕ ਸਿੰਘ ਅਤੇ ਸਕੱਤਰ ਰਜਿੰਦਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਇਹ ਸਿਰਮੌਰ ਸੰਸਥਾ ਹਰ ਔਖੇ ਸਮੇਂ ’ਤੇ ਮਾਨਵਤਾ ਦੇ ਨਾਲ ਖੜ੍ਹਦੀ ਹੈ। ਇਸੇ ਨੂੰ ਵੇਖਦਿਆਂ ਰਾਜਸਥਾਨ ਦੇ ਜ਼ਿਲ੍ਹਾ ਅਲਵਰ ਅਤੇ ਭਰਤਪੁਰ ਦੀਆਂ ਸੰਗਤਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹਾਇਤਾ ਵਾਸਤੇ ਸ਼੍ਰੋਮਣੀ ਕਮੇਟੀ ਰਾਹੀਂ ਸਹਿਯੋਗ ਦਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਲਈ ਦਿੱਤੀ ਗਈ ਰਾਸ਼ੀ ਤੋਂ ਇਲਾਵਾ 17 ਟਨ ਦੇ ਕਰੀਬ ਰਸਦਾਂ ਲੋੜਵੰਦਾਂ ਤੱਕ ਭੇਜੀਆਂ ਗਈਆਂ। ਸ਼੍ਰੋਮਣੀ ਕਮੇਟੀ ਵੱਲੋਂ ਸੁਝਾਅ ਅਨੁਸਾਰ ਇਹ ਰਸਦਾਂ ਸਿੱਧੇ ਤੌਰ ’ਤੇ ਪ੍ਰਭਾਵਤ ਇਲਾਕਿਆਂ ਵਿਚ ਭੇਜ ਦਿੱਤੀਆਂ ਗਈਆਂ ਹਨ।







ABOUT THE AUTHOR

...view details