ਕਪੂਰਥਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ ਵਿੱਚ ਕੋਈ ਵੀ ਸੋਧ ਪੰਜਾਬ ਸਰਕਾਰ ਨਹੀਂ ਕਰ ਸਕਦੀ, ਕਿਉਂਕਿ ਐੱਸਜੀਪੀਸੀ ਇੰਟਰ ਸਟੇਟ ਸੰਸਥਾ ਹੈ। ਜੇਕਰ ਸਿੱਖ ਗੁਰਦੁਆਰਾ ਐਕਟ ਵਿੱਚ ਕੋਈ ਵੀ ਸੋਧ ਕੀਤੀ ਜਾਣੀ ਹੋਵੇ ਤਾਂ ਉਸ ਸੋਧ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਸਿਫਾਰਸ਼ ਕੀਤੀ ਜਾਵੇਗੀ ਅਤੇ ਇਸ ਸਿਫਾਰਸ਼ 'ਤੇ ਭਾਰਤ ਸਰਕਾਰ ਵੱਲੋਂ ਹੀ ਸੋਧ ਕੀਤੀ ਜਾ ਸਕਦੀ ਹੈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਨੂੰ ਸਿੱਖ ਮਸਲਿਆਂ ਵਿੱਚ ਦਖਲ ਨਾ ਦੇਣ ਦੀ ਤਾਕੀਦ ਕੀਤੀ।
ਗੁਰਬਾਣੀ ਪ੍ਰਸਾਰਣ ਦੇ ਮਾਮਲੇ ਨੂੰ ਬੀਬੀ ਜਗੀਰ ਕੌਰ ਦਾ ਪੰਜਾਬ ਸਰਕਾਰ 'ਤੇ ਹਮਲਾ, ਕਿਹਾ-ਵੱਡੀ ਸਾਜ਼ਿਸ਼ ਤਹਿਤ ਦਖਲਅੰਦਾਜ਼ੀ ਦੀ ਹੋ ਰਹੀ ਕੋਸ਼ਿਸ਼ - ਕਪੂਰਥਲਾ ਦੀ ਖ਼ਬਰ ਪੰਜਾਬੀ ਵਿੱਚ
ਕਪੂਰਥਲਾ ਵਿੱਚ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਨੂੰ ਲੈਕੇ ਐੱਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕਰਨ ਦੀ ਗੱਲ ਕਰਕੇ ਸਮਝਦਾਰੀ ਦਾ ਸਬੂਤ ਨਹੀਂ ਦਿੱਤਾ। ਦੂਜੇ ਪਾਸੇ ਉਨ੍ਹਾਂ ਐੱਸਜੀਪੀਸੀ ਪ੍ਰਧਾਨ ਨੂੰ ਵੀ ਆਪਣਾ ਚੈਨਲ ਬਣਾ ਕੇ ਗੁਰਬਾਣੀ ਪ੍ਰਸਾਰਣ ਕਰਨ ਦੀ ਗੱਲ ਆਖੀ ਹੈ।
ਦਖ਼ਲਅੰਦਾਜ਼ੀ ਦਾ ਸਖ਼ਤ ਵਿਰੋਧ ਕਰਨ ਦੀ ਅਪੀਲ: ਸ਼੍ਰੋਮਣੀ ਕਮੇਟੀ ਦੀ ਸਾਬਕਾ ਚੇਅਰਪਰਸਨ ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 1925 ਵਿੱਚ ਸੋਧ ਕਰਨ ਵਿੱਚ ਦਿਖਾਈ ਗਈ ਕੋਸ਼ਿਸ਼ ਨੂੰ ਇੱਕ ਵੱਡੀ ਸਾਜ਼ਿਸ਼ ਕਰਾਰ ਦਿੱਤਾ ਹੈ। ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪਹਿਲਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣੀ ਸੀ ਅਤੇ ਇਸ ਨੂੰ ਭੰਗ ਕਰ ਦਿੱਤਾ ਗਿਆ ਸੀ। ਹੁਣ ਗੁਰਬਾਣੀ ਦੇ ਪ੍ਰਸਾਰਣ 'ਤੇ ਇੱਕ ਧਿਰ ਦੀ ਹਿੱਸੇਦਾਰੀ ਨੂੰ ਖਤਮ ਕਰਨ ਦੇ ਬਹਾਨੇ ਸ਼੍ਰੋਮਣੀ ਕਮੇਟੀ ਵਿੱਚ ਸਰਕਾਰੀ ਦਖਲ ਅੰਦਾਜ਼ੀ ਦਾ ਰਾਹ ਖੋਲ੍ਹਿਆ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਬਾਦਲ ਸਰਕਾਰ ਸੀ ਤਾਂ ਵੀ ਸਿੱਖ ਕੌਮ ਸ਼੍ਰੋਮਣੀ ਕਮੇਟੀ ਵਿੱਚ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰਦੀ ਸੀ। ਬੀਬੀ ਜਗੀਰ ਕੌਰ ਨੇ ਸਮੂਹ ਸਿੱਖ ਆਗੂਆਂ ਨੂੰ ਆਪਸੀ ਮੱਤਭੇਦ ਲਾਂਭੇ ਰੱਖ ਕੇ ਸ਼੍ਰੋਮਣੀ ਕਮੇਟੀ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਦਾ ਸਖ਼ਤ ਵਿਰੋਧ ਕਰਨ ਦੀ ਅਪੀਲ ਕੀਤੀ।
- ਵਿਦੇਸ਼ਾਂ ਵਿੱਚ ਖਾਲਿਸਤਾਨੀ ਸਮਰਥਕਾਂ ਦੇ ਕਤਲ ਮਗਰੋਂ ਡਰਿਆ SFJ ਮੁਖੀ ਗੁਰਪਤਵੰਤ ਪੰਨੂੰ, ਹੋਇਆ ਅੰਡਰਗਰਾਊਂਡ
- World Music Day 21 June: ਸਮੇਂ ਦੇ ਨਾਲ-ਨਾਲ ਪੰਜਾਬੀ ਸੰਗੀਤ ਹੋਇਆ ਆਧੁਨਿਕ, ਅਲੋਪ ਹੋਏ ਕਈ ਲੋਕ ਸਾਜ਼, ਦੇਖੋ ਖਾਸ ਰਿਪੋਰਟ
- ਮੁੱਖ ਮੰਤਰੀ ਮਾਨ ਦੇ ਮਾਨਸਾ ਦੌਰੇ ’ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਦੀ ਤਿਆਰੀ, ਜਾਣੋ ਕੀ ਹਨ ਮੰਗਾਂ
ਸ਼੍ਰੋਮਣੀ ਕਮੇਟੀ ਨੂੰ ਸਲਾਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੌਜੂਦਾ ਐੱਸਜੀਪੀਸੀ ਪ੍ਰਧਾਨ ਹਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦਾ ਚੈਨਲ ਬਣਾ ਕੇ ਗੁਰਬਾਣੀ ਪ੍ਰਸਾਰਣ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਐੱਸਜੀਪੀਸੀ ਨੂੰ ਆਪਣਾ ਚੈਨਲ ਬਣਾਉਣ ਦੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਬਣਾਵੇ ਅਤੇ ਬਾਕੀ ਸਾਰੇ ਚੈਨਲਾਂ ਨੂੰ ਲਾਈਵ ਫੀਡ ਸ਼ੇਅਰ ਕਰੇ, ਜਿਸ ਤੋਂ ਬਾਅਦ ਬਾਕੀ ਚੈਨਲ ਵੀ ਗੁਰਬਾਣੀ ਦਾ ਪ੍ਰਸਾਰਣ ਲੋਕਾਂ ਲਈ ਮੁਫਤ ਵਿੱਚ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਦਲ ਪਰਿਵਾਰ ਦੇ ਚੈਨਲ ਤੋਂ ਗੁਰਬਾਣੀ ਨੂੰ ਹਟਾਉਣ ਲਈ ਇਹ ਸਾਰਾ ਯਤਨ ਕਰ ਰਹੀ ਹੈ, ਇਸ ਲਈ ਸ਼੍ਰੋਮਣੀ ਕਮੇਟੀ ਨੂੰ ਆਪਣਾ ਨਿਜੀ ਚੈਨਲ ਬਣਾ ਕੇ ਪਵਿੱਤਰ ਗੁਰਬਾਣੀ ਪ੍ਰਸਾਰਣ ਕਰਨੀ ਚਾਹੀਦੀ ਹੈ।