ਕਪੂਰਥਲਾ: ਜ਼ਹਿਰਲੀ ਸ਼ਰਾਬ ਪੀਣ ਕਾਰਨ ਲਗਾਤਾਰ ਹੋ ਰਹੀਆਂ ਮੌਤਾਂ ਤੋਂ ਬਾਅਦ ਵਿਰੋਧੀ ਪਾਰਟੀਆਂ ਸੱਤਾਧਾਰੀ ਪਾਰਟੀ ਕਾਂਗਰਸ ਦੇ ਖ਼ਿਲਾਫ਼ ਮੈਦਾਨ ਵਿੱਚ ਨਿਤਰ ਆਈਆਂ ਹਨ। ਇਸ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਨੇ ਫਗਵਾੜਾ ਵਿੱਚ ਕਾਂਗਰਸ ਸਰਕਾਰ ਖ਼ਿਲਾਫ਼ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਬਸਪਾ ਨੇ ਇਹ ਪ੍ਰਦਰਸ਼ਨ ਫਗਵਾੜਾ ਟਾਊਨ ਹਾਲ ਦੇ ਬਾਹਰ ਪੰਜਾਬ ਦੇ ਜਨਰਲ ਸਕੱਤਰ ਰਮੇਸ਼ ਕੌਲ ਦੀ ਅਗਵਾਈ ਦੇ ਵਿੱਚ ਕੀਤਾ।
ਫਗਵਾੜਾ 'ਚ ਬਸਪਾ ਨੇ ਕਾਂਗਰਸ ਸਰਕਾਰ ਖ਼ਿਲਾਫ਼ ਕੀਤਾ ਪੁਤਲਾ ਫੂਕ ਪ੍ਰਦਰਸ਼ਨ
ਜ਼ਹਿਰਲੀ ਸ਼ਰਾਬ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਨੇ ਫਗਵਾੜਾ ਵਿੱਚ ਕਾਂਗਰਸ ਸਰਕਾਰ ਖ਼ਿਲਾਫ਼ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਏਡੀਸੀ ਨੂੰ ਰਾਜਪਾਲ ਦੇ ਨਾਂਅ ਮੰਗ ਪੱਤਰ ਦੇ ਕੇ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।
ਬਸਪਾ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੇ ਸਮੇਂ ਚਾਰ ਹਫਤਿਆਂ ਵਿੱਚ ਨਸ਼ਾ ਖਤਮ ਕਰਨ ਦੇ ਨਾਂਅ 'ਤੇ ਝੂਠ ਬੋਲ ਕੇ ਵੋਟ ਲਈਆਂ ਸਨ। ਲੇਕਿਨ ਪੰਜਾਬ ਕਾਂਗਰਸ ਦੀ ਜ਼ਮੀਨੀ ਹਕੀਕਤ ਅੱਜ ਸਾਡੀ ਪੰਜਾਬ ਦੀ ਜਨਤਾ ਦੇਖ ਰਹੀ ਹੈ ਕਿ ਪੰਜਾਬ ਦੇ ਵਿੱਚ ਨਸ਼ਿਆਂ ਦਾ ਕੀ ਹਾਲ ਹੈ, ਜਿਸ ਦੀ ਤਾਜ਼ਾ ਜਾਗਦੀ ਮਿਸਾਲ ਬਟਾਲਾ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਸੌ ਤੋਂ ਵੱਧ ਲੋਕਾਂ ਦੀ ਮੌਤ ਦਾ ਤਾਂਡਵ ਇੱਕ ਬਹੁਤ ਵੱਡਾ ਉਦਾਹਰਣ ਹੈ।
ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਅਕਾਲੀ ਦਲ ਦੇ ਲੀਡਰਾਂ 'ਤੇ ਵੀ ਨਸ਼ੇ ਸਬੰਧੀ ਤਿੱਖੇ ਵਾਰ ਕੀਤੇ ਅਤੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੋਵੇਂ ਹੀ ਇੱਕੋ ਹੀ ਥਾਲੀ ਦੇ ਚੱਟੇ ਵੱਟੇ ਹਨ। ਇਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਵੀ ਪ੍ਰਵਾਹ ਨਹੀਂ ਹੈ। ਇਸ ਕਰਕੇ ਬਹੁਜਨ ਸਮਾਜ ਪਾਰਟੀ ਨੇ ਅੱਜ ਪੰਜਾਬ ਦੇ ਗਵਰਨਰ ਦੇ ਨਾਂਅ ਏਡੀਸੀ ਫਗਵਾੜਾ ਨੂੰ ਮੰਗ ਪੱਤਰ ਵੀ ਦਿੱਤਾ ਅਤੇ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।