ਪੰਜਾਬ

punjab

ETV Bharat / state

Suicide OF Two Brothers : ਕਪੂਰਥਲਾ ਵਿੱਚ ਸਗੇ ਭਰਾਵਾਂ ਵੱਲੋਂ ਖੁਦਕੁਸ਼ੀ ਮਾਮਲੇ ਵਿੱਚ ਇਕ ਦਾ ਹੋਇਆ ਪੋਸਟਮਾਰਟਮ, ਮ੍ਰਿਤਕਾਂ ਦੇ ਪਰਿਵਾਰ ਨੇ ਵੀ ਦਿੱਤੀ ਚੇਤਾਵਨੀ - ਪੁਲਿਸ ਮੁਲਾਜਮਾਂ ਤੇ ਮਾਮਲਾ ਦਰਜ

ਕਪੂਰਥਲਾ ਵਿੱਚ ਦੋ ਸਗੇ ਭਰਾਵਾਂ ਦੇ ਮਾਮਲੇ 'ਚ ਇਕ ਭਰਾ ਦੀ ਲਾਸ਼ ਦਾ ਪੋਸਟਮਾਰਟਮ ਹੋਇਆ ਹੈ। ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

In the case of suicide of two brothers in Kapurthala, the postmortem of one was done
Suicide OF Two Brothers : ਕਪੂਰਥਲਾ ਵਿੱਚ ਸਗੇ ਭਰਾਵਾਂ ਵੱਲੋਂ ਖੁਦਕੁਸ਼ੀ ਮਾਮਲੇ ਵਿੱਚ ਇਕ ਦਾ ਹੋਇਆ ਪੋਸਟਮਾਰਟਮ, ਮ੍ਰਿਤਕਾਂ ਦੇ ਪਰਿਵਾਰ ਨੇ ਵੀ ਦਿੱਤੀ ਚੇਤਾਵਨੀ

By ETV Bharat Punjabi Team

Published : Sep 3, 2023, 6:01 PM IST

ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਜਾਣਕਾਰੀ ਦਿੰਦੇ ਹੋਏ।

ਕਪੂਰਥਲਾ :ਦੋ ਹਫ਼ਤੇ ਪਹਿਲਾਂ ਜਲੰਧਰ ਦੇ ਇੱਕ ਪੁਲਿਸ ਮੁਲਾਜ਼ਮ ਤੋਂ ਤੰਗ ਆ ਕੇ ਦੋ ਭਰਾਵਾਂ ਨੇ ਗੋਵਿੰਦਲਾਲ ਪੁਲ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ। ਜਿਸ ਤੋਂ ਬਾਅਦ ਕੱਲ੍ਹ ਨਦੀ ਨੇੜੇ ਖੇਤਾਂ 'ਚੋਂ ਇਕ ਭਰਾ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੇ ਪਰਿਵਾਰ ਵੱਲੋਂ ਲਾਸ਼ ਦੀ ਸ਼ਨਾਖਤ ਅਤੇ ਪੁਲਿਸ ਨੂੰ ਦਿੱਤੇ ਬਿਆਨਾਂ ਦੇ ਆਧਾਰ ’ਤੇ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਹ ਜਾਣਕਾਰੀ ਡੀਐਸਪੀ ਬਬਨਦੀਪ ਸਿੰਘ ਨੇ ਦਿੱਤੀ। ਜਾਣਕਾਰੀ ਮੁਤਾਬਿਕ ਪਰਿਵਾਰ ਦੀ ਸ਼ਿਕਾਇਤ ’ਤੇ ਥਾਣਾ ਡਵੀਜ਼ਨ ਨੰਬਰ 1 ਦੇ ਇੰਚਾਰਜ ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਅਤੇ ਮੁਨਸ਼ੀ ਬਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਪੁਲਿਸ ਮੁਲਾਜ਼ਮਾਂ ਉੱਤੇ ਮਾਮਲਾ ਦਰਜ :ਜਾਣਕਾਰੀ ਅਨੁਸਾਰ ਤਿੰਨਾਂ ਖ਼ਿਲਾਫ਼ ਥਾਣਾ ਸਦਰ ਵਿੱਚ ਆਈਪੀਸੀ ਦੀ ਧਾਰਾ 306 ਅਤੇ ਆਤਮਹੱਤਿਆ ਲਈ ਮਜਬੂਰ ਕਰਨ ਦੀ ਧਾਰਾ 506 ਅਤੇ ਪੁਲੀਸ ਨਿਯਮ 34 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪਰਿਵਾਰ ਨੇ ਦੱਸਿਆ ਕਿ ਤਿੰਨਾਂ ਨੇ ਮਾਨਵਜੀਤ ਦੀ ਥਾਣੇ ਵਿੱਚ ਕੁੱਟਮਾਰ ਕੀਤੀ ਅਤੇ ਉਸ ਦੀ ਪੱਗ ਵੀ ਲਾਹ ਦਿੱਤੀ।

ਪਰਿਵਾਰ ਨੇ ਵੀ ਦਿੱਤੀ ਚੇਤਾਵਨੀ :ਉਧਰ, ਪਰਿਵਾਰ ਨੇ ਮੰਗ ਕੀਤੀ ਕਿ ਦਸਤਾਰ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਐਸਐਚਓ ਨਵਦੀਪ ਸਿੰਘ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 295 ਤਹਿਤ ਕੇਸ ਦਰਜ ਕੀਤਾ ਜਾਵੇ। ਪਰਿਵਾਰ ਨੇ ਦੋਸ਼ੀ ਪੁਲਸ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ ਅਤੇ ਜੇਕਰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

ABOUT THE AUTHOR

...view details