ਪੰਜਾਬ

punjab

ETV Bharat / state

ਜੇਲ੍ਹ 'ਚ ਹਵਾਲਾਤੀ ਦੀ ਮੌਤ ਨੂੰ ਲੈ ਕੇ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਗੰਭੀਰ ਇਲਜ਼ਾਮ

ਕਪੂਰਥਲਾ ਦੇ ਸੁਧਾਰ ਘਰ ਵਿੱਚ ਇੱਕ 40 ਵਰ੍ਹਿਆਂ ਦੇ ਹਵਾਲਾਤੀ ਚਰਨਜੀਤ ਸਿੰਘ ਦੀ ਸ਼ੱਕੀ ਹਲਾਤਾਂ ਵਿੱਚ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੇ ਪ੍ਰਦਸ਼ਨ ਕੀਤਾ। ਪਰਿਵਾਰ ਨੇ ਚਰਨਜੀਤ ਦੀ ਮੌਤ ਲਈ ਜੇਲ੍ਹ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਦੱਸਿਆ ਹੈ।

Inmate dies in Kapurthala jail under suspicious circumstances, family lays serious allegations against jail administration
ਕਪੂਰਥਲਾ ਜੇਲ੍ਹ 'ਚ ਸ਼ੱਕੀ ਹਲਾਤ 'ਚ ਹੋਈ ਹਵਾਲਾਤੀ ਦੀ ਮੋਤ, ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਗੰਭੀਰ ਇਲਜ਼ਾਮ

By

Published : Sep 12, 2020, 8:14 PM IST

Updated : Sep 12, 2020, 8:59 PM IST

ਕਪੂਰਥਲਾ: ਸੁਧਾਰ ਘਰ ਵਿੱਚ ਬੰਦ 40 ਵਰ੍ਹਿਆਂ ਦੇ ਹਵਾਲਾਤੀ ਚਰਨਜੀਤ ਸਿੰਘ ਦੀ ਭੇਦਭਰੇ ਹਲਾਤ ਵਿੱਚ ਪਿਛਲੇ ਦਿਨੀਂ ਮੌਤ ਹੋ ਗਈ ਸੀ। ਇਸ ਮਾਮਲੇ ਨੂੰ ਲੈ ਕੇ ਮ੍ਰਿਤਕ ਹਵਾਲਾਤੀ ਦੇ ਪਰਿਵਾਕਰ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਅਣਗਿਹਲੀ ਵਰਤਣ ਦੇ ਇਲਜ਼ਾਮ ਲਗਾਏ ਹਨ। ਇਸ ਸਾਰੇ ਮਾਮਲੇ ਨੂੰ ਲੈ ਪਰਿਵਾਰਕ ਮੈਂਬਰਾਂ ਨੇ ਬਸਪਾ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ। ਦਰਅਸਲ ਕਪੂਰਥਲਾ ਦੀ ਜੇਲ੍ਹ ਵਿੱਚ ਚਰਨਜੀਤ ਨਾਮ ਦੇ ਹਵਾਲਤੀ ਜੋ ਐਨਡੀਪੀਐਸ ਐਕਟ ਅਧੀਨ ਬੰਦ ਸੀ ਦੀ 10 ਸਤੰਬਰ ਨੂੰ ਮੌਤ ਹੋ ਗਈ ਸੀ।

ਜੇਲ੍ਹ 'ਚ ਹਵਾਲਾਤੀ ਦੀ ਮੌਤ ਨੂੰ ਲੈ ਕੇ ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਗੰਭੀਰ ਇਲਜ਼ਾਮ

ਇਸ ਪ੍ਰਦਰਸ਼ਨ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਪਰਵਾਹੀ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਦੱਸਿਆ ਕਿ ਚਰਨਜੀਤ ਦੀ ਸਿਹਤ ਪਿਛਲੇ ਕਈ ਦਿਨ ਤੋਂ ਖ਼ਰਾਬ ਚੱਲ ਰਹੀ ਸੀ ਅਤੇ ਉਸ ਦੇ ਇਲਾਜ ਵਿੱਚ ਲਾਪਰਵਾਹੀ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਉਸ ਦੀ ਬੈਰਕ ਦੇ ਦੂਸਰੇ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਨੂੰ ਜਾਣਕਾਰੀ ਵੀ ਦਿੱਤੀ ਸੀ ਪਰ ਜੇਲ੍ਹ ਪ੍ਰਸ਼ਾਸਨ 'ਤੇ ਇਸ ਦਾ ਕੋਈ ਅਸਰ ਨਹੀਂ ਹੋਇਆ। ਜੇਲ੍ਹ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਚਰਨਜੀਤ ਦਾ ਇਲਾਜ ਨਾ ਕਰਵਾਉਣ ਕਾਰਨ ਉਸ ਦੀ ਮੌਤ ਹੋ ਗਈ।

ਇਸੇ ਨਾਲ ਹੀ ਪਰਿਵਾਰ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਚਰਨਜੀਤ ਦੀ ਮੌਤ ਦੀ ਖ਼ਬਰ ਨੂੰ ਵੀ ਪਰਿਵਾਰ ਤੋਂ ਲੁਕਾਇਆ ਗਿਆ। ਪਰਿਵਾਰ ਨੇ ਕਿਹਾ ਕਿ 11 ਸਤੰਬਰ ਨੂੰ ਮੁਲਾਕਾਤ ਲਈ ਆਈ ਚਰਨਜੀਤ ਦੀ ਪਤਨੀ ਨੂੰ ਮੌਤ ਦੀ ਜਾਣਕਾਰੀ ਨਹੀਂ ਦਿੱਤੀ ਗਈ। ਜੋ ਜੇਲ੍ਹ ਪ੍ਰਸ਼ਾਸਨ ਦੀ ਕਿਸੇ ਗਲਤ ਕਾਰਵਾਈ ਵੱਲ ਇਸ਼ਾਰਾ ਕਰਦਾ ਹੈ। ਪੀੜਤ ਪਰਿਵਾਰ ਨੇ ਇਸ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ 'ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਨਿਆਂਇਕ ਜਾਂਚ ਹੋਵੇਗੀ ਅਤੇ ਜੇਕਰ ਪਰਿਵਾਰ ਨੂੰ ਕੋਈ ਸ਼ੱਕ ਹੈ ਤਾਂ ਉਹ ਇਸ ਮਾਮਲੇ ਵਿੱਚ ਵੱਖਰੀ ਦਰਖਾਸਤ ਦੇ ਕੇ ਆਪਣੀ ਗੱਲ ਜਾਂਚ ਵਿੱਚ ਸ਼ਾਮਲ ਕਰਵਾ ਸਕਦਾ ਹੈ।

Last Updated : Sep 12, 2020, 8:59 PM IST

ABOUT THE AUTHOR

...view details