ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦਾ ਅੱਜ ਆਗਾਜ਼ ਹੋ ਗਿਆ ਹੈ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਗੁਬਾਰੇ ਉਡਾ ਕੇ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ।
ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਹੋਇਆ ਆਗਾਜ਼ - rana gurmeet singh sodhi
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦਾ ਹੋਇਆ ਆਗਾਜ਼।
ਇਸ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਟੀਮਾਂ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਗਰੁੱਪ 'ਏ' ਵਿੱਚ ਭਾਰਤ, ਇੰਗਲੈਂਡ, ਅਸਟਰੇਲੀਆ ਤੇ ਸ੍ਰੀਲੰਕਾ ਹਨ ਜਦਕਿ ਗਰੁੱਪ 'ਬੀ' ਵਿੱਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਤੇ ਕੀਨੀਆ ਹਨ। ਪਹਿਲਾ ਮੁਕਾਬਲਾ ਸ੍ਰੀਲੰਕਾ ਤੇ ਇੰਗਲੈਂਡ ਵਿਚਾਲੇ ਹੋਇਆ ਜਦਕਿ ਦੂਜਾ ਮੈਚ ਕੈਨੇਡਾ ਤੇ ਕੀਨੀਆ ਤੇ ਤੀਜਾ ਮੈਚ ਅਮਰੀਕਾ ਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਗਿਆ। ਬਾਕੀ ਦਿਨਾਂ ਦੌਰਾਨ ਦੋ-ਦੋ ਮੈਚ ਹੋਣਗੇ। ਇਸ ਟੂਰਨਾਮੈਂਟ ਵਿੱਚ 8 ਵੱਖ-ਵੱਖ ਦੇਸ਼ਾਂ ਦੇ 150 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ।
ਜ਼ਿਕਰਯੋਗ ਹੈ ਕਿ ਟੂਰਨਮੈਂਟ ਵਿੱਚ ਪਹਿਲੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਲੜੀਵਾਰ 15 ਲੱਖ ਤੇ 10 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।