ਪੰਜਾਬ

punjab

ETV Bharat / state

ਕਪੂਰਥਲਾ ਪੁਲਿਸ ਨੇ ਪੈਟਰੋਲ ਪੰਪ 'ਤੇ ਹੋਈ ਲੁੱਟ ਦਾ ਮਾਮਲਾ ਸੁਲਝਾਇਆ, ਪੰਪ ਦਾ ਕਰਿੰਦਾ ਹੀ ਨਿਕਲਿਆ ਲੁੱਟ ਦਾ ਮਾਸਟਰਮਾਈਂਡ - ਕਪੂਰਥਲਾ ਦੀ ਖ਼ਬਰ ਪੰਜਾਬੀ ਵਿੱਚ

ਕਪੂਰਥਲਾ ਵਿੱਚ ਲੁੱਟ ਦੀ ਸ਼ਿਕਾਇਤ ਕਰਨ ਵਾਲਾ ਪੰਪ ਦਾ ਕਰਿੰਦਾ ਹੀ ਅਸਲ ਵਿੱਚ ਲੁੱਟ ਦਾ ਮਾਸਟਰਮਾਈਂਡ ਨਿਕਲਿਆ। ਪੁਲਿਸ ਮੁਤਾਬਿਕ ਕਰਿੰਦੇ ਨੇ ਆਪਣੇ ਸਾਥੀਆਂ ਨਾਲ ਰਲ ਕੇ ਇਸ 30 ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਮਾਸਟਰਮਾਈਂਡ ਸਮੇਤ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Kapurthala police arrested the accused who robbed the pump
ਕਪੂਰਥਲਾ ਪੁਲਿਸ ਨੇ ਪੈਟਰੋਲ ਪੰਪ 'ਤੇ ਹੋਈ ਲੁੱਟ ਦਾ ਮਾਮਲਾ ਸੁਲਝਾਇਆ, ਪੰਪ ਦਾ ਕਰਿੰਦਾ ਹੀ ਨਿਕਲਿਆ ਲੁੱਟ ਦਾ ਮਾਸਟਰਮਾਈਂਡ

By

Published : Jul 12, 2023, 8:29 PM IST

ਪੰਪ ਦਾ ਕਰਿੰਦਾ ਨਿਕਲਿਆ ਲੁੱਟ ਦਾ ਮਾਸਟਰਮਾਈਂਡ

ਕਪੂਰਥਲਾ: ਸਥਾਨਕ ਪੁਲਿਸ ਨੇ ਇੱਕ ਅਜਿਹੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ, ਜਿਸ 'ਚ ਪੈਟਰੋਲ ਪੰਪ 'ਤੇ ਲੁੱਟ ਦੀ ਸ਼ਿਕਾਇਤ ਕਰਨ ਵਾਲਾ ਵਿਅਕਤੀ ਲੁੱਟ ਦੀ ਵਾਰਦਾਤ ਦਾ ਮਾਸਟਰਮਾਈਂਡ ਨਿਕਲਿਆ ਹੈ। ਦਰਅਸਲ ਪੁਲਿਸ ਨੂੰ ਦੇਰ ਰਾਤ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ਉੱਤੇ ਸਥਿਤ ਇੱਕ ਪੈਟਰੋਲ ਪੰਪ 'ਤੇ ਲੁੱਟ ਹੋਣ ਸਬੰਧੀ ਸ਼ਿਕਾਇਤ ਪੁਲਿਸ ਹੈਲਪਲਾਈਨ ਨੂੰਬਰ 112 ਉੱਤੇ ਮਿਲੀ ਸੀ। ਪੁਲਿਸ ਮੁਤਾਬਿਕ ਇਹ ਸ਼ਿਕਾਇਤ ਪੈਟਰੋਲ ਪੰਪ 'ਤੇ ਕੰਮ ਕਰਦੇ ਇੱਕ ਕਰਮਚਾਰੀ ਨੇ ਦਿੱਤੀ, ਜਿਸ ਨੇ ਦੱਸਿਆ ਕਿ ਰਾਤ ਕਰੀਬ 2 ਵਜੇ, 4 ਨਕਾਬਪੋਸ਼ ਲੁਟੇਰਿਆਂ ਨੇ ਉਸ ਕੋਲੋਂ ਕਰੀਬ 30 ਹਜ਼ਾਰ ਦੀ ਨਕਦੀ ਖੋਹ ਲਈ।

ਸੋਸ਼ਲ ਮੀਡੀਆ ਤੋਂ ਪ੍ਰਭਾਵਿਤ ਹੋਕੇ ਕੀਤੀ ਲੁੱਟ: ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਇਹ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਅਤੇ ਲੁਟੇਰੇ ਇਸ ਘਟਨਾ ਨੂੰ ਅੰਜਾਮ ਦਿੰਦੇ ਸੀਸੀਟੀਵੀ 'ਚ ਕੈਦ ਹੋ ਗਏ। ਇਸ ਦੇ ਆਧਾਰ 'ਤੇ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਬਹੁਤ ਹੀ ਹੈਰਾਨੀਜਨਕ ਤੱਥ ਸਾਹਮਣੇ ਆਏ, ਜਿਸ 'ਚ ਇਹ ਗੱਲ ਸਾਹਮਣੇ ਆਈ ਕਿ ਇਸ ਲੁੱਟ ਦੀ ਜਾਣਕਾਰੀ ਦੇਣ ਵਾਲਾ ਸ਼ਿਕਾਇਤਕਰਤਾ ਹੀ ਅਸਲੀ ਮੁਲਜ਼ਮ ਹੈ। ਪੁਲਿਸ ਮੁਤਾਬਿਕ ਪੈਟਰੋਲ ਪੰਪ ਉੱਤੇ ਕੰਮ ਕਰਨ ਵਾਲਾ ਹੀ ਇਸ ਡਕੈਤੀ ਦਾ ਮਾਸਟਰ ਮਾਈਂਡ ਹੈ। ਜਿਸ ਨੇ ਆਪਣੇ ਚਾਰ ਦੋਸਤਾਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਮੁਲਜ਼ਮਾਂ ਕੋਲੋਂ ਨਕਦੀ ਅਤੇ ਅਸਲਾ ਬਰਾਮਦ:ਪੁਲਿਸ ਨੇ ਦੱਸਿਆ ਕਿ ਇਹ ਸਾਰੇ ਨੌਜਵਾਨ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੇ ਹਨ ਅਤੇ ਉੱਥੋਂ ਹੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਸਬੰਧੀ ਸਾਰੀ ਪਲਾਨਿੰਗ ਇਨ੍ਹਾਂ ਘੱਟ ਉਮਰ ਦੇ ਨੌਜਵਾਨਾਂ ਨੇ ਤਿਆਰ ਕੀਤੀ। ਪੁਲਿਸ ਅਨੁਸਾਰ ਸਾਰੇ ਮੁਲਜ਼ਮ ਨੌਜਵਾਨਾਂ ਦੀ ਉਮਰ 18 ਤੋਂ 20 ਸਾਲ ਦੇ ਵਿਚਕਾਰ ਹੈ ਅਤੇ ਇੱਕ 12ਵੀਂ ਪਾਸ ਕਰਨ ਤੋਂ ਬਾਅਦ ਆਈਲੈਟਸ ਦੇ ਪੇਪਰ ਦੀ ਤਿਆਰੀ ਕਰ ਰਿਹਾ ਸੀ। ਪੁਲਿਸ ਮੁਤਾਬਿਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁੱਟੀ ਗਈ 30,000 ਰੁਪਏ ਦੀ ਰਕਮ ਨੂੰ ਪੰਜਾਂ ਮੁਲਜ਼ਮਾਂ ਨੇ ਆਪਸ ਵਿੱਚ ਵੰਡ ਲਿਆ ਸੀ। ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰਨ ਤੋਂ ਬਾਅਦ ਇਨ੍ਹਾਂ ਕੋਲੋਂ 6-6 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਲੁੱਟ-ਖੋਹ 'ਚ ਵਰਤਿਆ ਗਿਆ ਛੁਰਾ, ਖਿਡੌਣਾ ਪਿਸਤੌਲ ਅਤੇ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਪੁਲਿਸ ਵੱਲੋਂ ਇਨ੍ਹਾਂ ਪੰਜਾਂ ਨੂੰ ਗ੍ਰਿਫਤਾਰ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ABOUT THE AUTHOR

...view details