ਫਗਵਾੜਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਸਕਾਲਰਸ਼ਿਪ ਨੂੰ ਲੈ ਕੇ ਹੋਏ ਘਪਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅਨੁਸੂਚਿਤ ਜਾਤੀ ਦੇ ਬੱਚਿਆਂ ਦੇ ਨਾਲ ਬਹੁਤ ਵੱਡਾ ਖਿਲਵਾੜ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਸਕਾਲਰਸ਼ਿਪ ਦੀ ਰਾਸ਼ੀ ਨੂੰ ਮਨਮਾਨੇ ਢੰਗ ਦੇ ਨਾਲ ਵਰਤੋਂ ਕਰਕੇ ਵਿਦਿਆਰਥੀਆਂ ਦੇ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ।
ਸਕਾਲਰਸ਼ਿਪ ਘਪਲਾ ਮਾਮਲੇ 'ਚ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ - ludhiana
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਫਗਵਾੜਾ ਵਿੱਚ ਪ੍ਰੈਸ ਕਾਨਫਰੰਸ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਐਸਸੀ ਵਿਦਿਆਰਥੀਆਂ ਨਾਲ ਸਕਾਲਰਸ਼ਿਪ ਨੂੰ ਲੈ ਕੇ ਹੋਏ ਘੁਟਾਲੇ ਦੀ ਨਿੰਦਾ ਕੀਤੀ ਤੇ ਕਾਂਗਰਸ ਸਰਕਾਰ ਵਿਰੁੱਧ ਨਿਸ਼ਾਨੇ ਸਾਧੇ।
ਫ਼ੋਟੋ
ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ। ਸਿਮਰਜੀਤ ਬੈਂਸ ਨੇ ਇਹ ਵੀ ਮੰਗ ਕੀਤੀ ਹੈ ਕਿ ਉਕਤ ਘਪਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਇਸ ਮਾਮਲੇ ਵਿੱਚ ਬੈਂਸ ਨੇ ਕਿਹਾ ਫਗਵਾੜਾ ਦੇ ਐਮਐਲਏ ਬਲਵਿੰਦਰ ਸਿੰਘ ਧਾਲੀਵਾਲ ਨੇ ਵੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਪਿਛਲੀਆਂ ਤਰੀਕਾਂ ਵਿੱਚ ਦਸਤਖ਼ਤ ਕੀਤੇ ਹਨ।
ਸਿਮਰਜੀਤ ਸਿੰਘ ਬੈਂਸ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਮਾਮਲੇ 'ਤੇ ਕੋਈ ਕਾਰਵਾਈ ਨਹੀਂ ਕੀਤੀ ਤਾਂ ਇਸ ਦਾ ਸਖ਼ਤ ਵਿਰੋਧ ਹੋਵੇਗਾ।