ਫਗਵਾੜਾ: ਇੱਥੋਂ ਦੇ ਰੇਲਵੇ ਰੋਡ 'ਤੇ ਸਥਿਤ ਇੱਕ ਮੋਬਾਇਲ ਦੀ ਦੁਕਾਨ 'ਤੇ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ 'ਤੇ ਕਰੀਬ ਡੇਢ ਲੱਖ ਰੁਪਏ ਲੁੱਟਣ ਦੀ ਵਾਰਦਾਤ ਸਾਹਮਣੇ ਆਈ ਹੈ। ਲੁੱਟ ਦੀ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਦੇ ਵਿੱਚ ਰਿਕਾਰਡ ਹੋ ਗਈ ਹੈ।
ਪਿਸਤੌਲ ਦੀ ਨੋਕ 'ਤੇ ਮੋਬਾਇਲ ਵਾਲੀ ਦੁਕਾਨ ਤੋਂ ਲੁਟੇਰਿਆਂ ਨੇ ਲੱਖਾਂ ਦੀ ਕੀਤੀ ਲੁੱਟ - Phagwara Mobile Shop
ਫਗਵਾੜਾ ਦੀ ਇੱਕ ਮੋਬਾਇਲ ਦੀ ਦੁਕਾਨ ਤੋਂ ਲੁਟੇਰੇ ਪਿਸਤੌਲ ਦੀ ਨੋਕ 'ਤੇ ਕਰੀਬ ਡੇਢ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ।
ਦੱਸ ਦੇਈਏ ਬੀਤੀ ਦੇਰ ਰਾਤ ਜਦੋਂ ਸਿੰਘ ਮੋਬਾਇਲ ਦਾ ਮਾਲਕ ਆਪਣੀ ਦੁਕਾਨ ਨੂੰ ਬੰਦ ਕਰ ਰਿਹਾ ਸੀ ਤਾਂ ਤਿੰਨ ਲੁਟੇਰੇ ਮੂੰਹ ਬੰਨ੍ਹ ਕੇ ਦੁਕਾਨ ਵਿੱਚ ਦਾਖਲ ਹੋਏ ਅਤੇ ਪਿਸਤੌਲ ਦਿਖਾ ਕੇ ਦੁਕਾਨ ਤੋਂ ਹੀ ਡੇਢ ਲੱਖ ਦੇ ਕਰੀਬ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਫਗਵਾੜਾ ਦੀ ਸਿਟੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਫਗਵਾੜਾ ਵਿੱਚ ਕਾਨੂੰਨ ਨਾਂਅ ਕੋਈ ਚੀਜ਼ ਨਹੀਂ ਦਿੱਖ ਰਹੀ। ਆਏ ਦਿਨ ਲੁੱਟ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਪੁਲਿਸ ਇਨ੍ਹਾਂ ਲੁਟੇਰਿਆਂ 'ਤੇ ਨਕੇਲ ਕੱਸਣ ਵਿੱਚ ਨਾਕਾਮਯਾਬ ਹੋ ਰਹੀ ਹੈ।