ਸੁਲਤਾਨਪੁਰ ਲੋਧੀ: ਬੀਤੀ 28 ਨਵੰਬਰ ਨੂੰ ਕੇਂਦਰ ਸਰਕਾਰ ਨੇ ਕਪੂਰਥਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਹਰੀ ਝੰਡੀ ਦਿੱਤੀ ਹੈ, ਇਸ ਗੱਲ 'ਤੇ ਕਾਂਗਰਸ ਦੇ ਸੁਲਤਾਨਪੁਰ ਲੋਧੀ ਤੋਂ ਕਾਂਗਰਸੀ ਦੇ ਵਿਧਾਇਕ ਨਵਤੇਜ ਚੀਮਾ ਨਾਰਾਜ਼ਗੀ ਪ੍ਰਗਟਾਉਂਦੇ ਹੋਏ ਕਿਹਾ ਕਿ ਇਹ ਮੈਡੀਕਲ ਕਾਲਜ ਕਪੂਰਥਲਾ ਦੀ ਜਗ੍ਹਾ ਸੁਲਤਾਨਪੁਰ ਲੋਧੀ ਵਿਖੇ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਜਿੱਥੇ ਗੁਰੂ ਸਾਹਿਬ ਨੇ ਤਕਰੀਬਨ 14 ਸਾਲ ਆਪਣੇ ਜੀਵਨ ਦੇ ਗੁਜ਼ਾਰੇ ਇਹ ਪ੍ਰਾਜੈਕਟ ਉੱਥੋਂ ਸੁਲਤਾਨਪੁਰ ਲੋਧੀ ਵਿੱਚ ਆਉਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਪ੍ਰਾਜੈਕਟ ਨੂੰ 550ਵੇਂ ਸ਼ਤਾਬਦੀ ਨਾਲ ਜੋੜਿਆ ਜਾ ਰਿਹਾ ਹੈ ਤਾਂ ਉਸ 'ਤੇ ਅਮਲ ਵੀ ਹੋਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਤਾਂ ਸੁਲਤਾਨਪੁਰ ਲੋਧੀ ਲਈ ਵਿਕਾਸ ਪ੍ਰਾਜੈਕਟ ਦਿੱਤੇ ਪਰ ਕੇਂਦਰ ਸਰਕਾਰ ਨੇ ਕੁਝ ਨਹੀਂ ਦਿੱਤਾ।