ਪੰਜਾਬ

punjab

ETV Bharat / state

ਨਾਮੀ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ - ਰਾਹਗੀਰਾਂ ਨੂੰ ਲੁੱਟਣ ਵਾਲਾ ਨਾਮੀ ਗੈਂਗਸਟਰ ਕਾਬੂ

ਕਪੂਰਥਲਾ ਦੇ ਵਿੱਚ ਪੁਲਿਸ ਨੇ ਵੱਖ-ਵੱਖ ਮਾਮਲਿਆਂ ਦੇ ਵਿੱਚ ਭਗੌੜੇ ਇੱਕ ਨਾਮੀ ਗੈਂਗਸਟਰ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਕਾਬੂ ਕੀਤੇ ਗਏ ਗੈਂਗਸਟਰ ਤੋਂ ਹਥਿਆਰ ਤੇ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨਾਮੀ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ
ਨਾਮੀ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ

By

Published : Aug 25, 2021, 4:36 PM IST

ਕਪੂਰਥਲਾ: ਜ਼ਿਲ੍ਹੇ ਦੀ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸੁਲਤਾਨਪੁਰ ਲੋਧੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਪਿਸਤੌਲ ਦੀ ਨੋਕ ‘ਤੇ ਉੱਤੇ ਰਾਹਗੀਰਾਂ ਨੂੰ ਲੁੱਟਣ ਵਾਲਾ ਨਾਮੀ ਗੈਂਗਸਟਰ ਨੂੰ ਕਾਬੂ ਕੀਤਾ।

ਨਾਮੀ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ

ਜ਼ਿਕਰਯੋਗ ਹੈ ਇਸ ਗੈਂਗਸਟਰ ਦੇ ਖਿਲਾਫ਼ ਪਹਿਲਾਂ ਤੋਂ ਹੀ ਅਲੱਗ-ਅਲੱਗ ਧਾਰਾਵਾਂ ਤਹਿਤ ਚੌਦਾਂ ਤੋਂ ਵੀ ਵੱਧ ਮਾਮਲੇ ਦਰਜ ਹਨ। ਫੜੇ ਗਏ ਮੁਲਜ਼ਮ ਦੇ ਕੋਲੋਂ ਮੌਕੇ ਤੋਂ ਇੱਕ ਦੇਸੀ ਕੱਟਾ, ਤਿੰਨ ਜ਼ਿੰਦਾ ਕਾਰਤੂਸ, ਇੱਕ ਦਾਤਰ ਤੇ 255 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ। ਇਸ ਗੈਂਗਸਟਰ ਦਾ ਨਾਮ ਮਨਪ੍ਰੀਤ ਸਿੰਘ ਉਰਫ ਮੱਪੀ ਦੱਸਿਆ ਜਾ ਰਿਹਾ ਹੈ ਜੋ ਕਿ ਸੁਲਤਾਨਪੁਰ ਲੋਧੀ ਦੇ ਹੀ ਨੇੜਲੇ ਪਿੰਡ ਪਾਮਨਾ ਦਾ ਦੱਸਿਆ ਜਾ ਰਿਹਾ ਹੈ।

ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਇਸ ਦਾ ਰਿਮਾਂਡ ਲੈ ਕੇ ਅਗਲੀ ਪੁੱਛਗਿੱਛ ਜਾਰੀ ਹੈ। ਇਸ ਮਾਮਲੇ ਦੇ ਵਿੱਚ ਮੁਲਜ਼ਮ ਕੋਲੋਂ ਵੱਡੇ ਖੁਲਾਸੇ ਹੋਣ ਦੀ ਸ਼ੰਕਾ ਜ਼ਾਹਿਰ ਕੀਤੀ ਜਾਰੀ ਹੈ।

ਇਹ ਵੀ ਪੜ੍ਹੋ:ਠੇਕੇਦਾਰ ਨੇ ਕਾਰਪੋਰੇਸ਼ਨ ਨੂੰ ਲੈਕੇ ਕੀਤੇ ਵੱਡੇ ਖੁਲਾਸੇ !

ABOUT THE AUTHOR

...view details