ਕਪੂਰਥਲਾ: ਫਗਵਾੜਾ ਤੋਂ 5 ਕਿਲੋਮੀਟਰ ਦੀ ਦੂਰੀ 'ਤੇ ਮੌਲੀ ਗੇਟ ਕੋਲ ਸ਼ੁੱਕਰਵਾਰ ਨੂੰ ਇੱਕ ਨੌਜਵਾਨ ਦੀ ਲਾਵਾਰਿਸ ਲਾਸ਼ ਮਿਲੀ ਜਿਸ ਨਾਲ ਖੇਤਰ ਵਿੱਚ ਸਨਸਨੀ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਵੱਲੋਂ ਸੜਕ ਦੇ ਕੰਢੇ ਪਈ ਨੌਜਵਾਨ ਦੀ ਲਾਸ਼ ਨੂੰ ਵੇਖ ਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਮੌਕੇ 'ਤੇ ਪੁਲਿਸ ਪਹੁੰਚੀ ਤੇ ਕਾਰਵਾਈ ਸ਼ੁਰੂ ਕੀਤੀ ਗਈ।
ਫਗਵਾੜਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲਿਆ। ਲਾਸ਼ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਕੋਲ ਕੋਈ ਵੀ ਪਛਾਣ ਪੱਤਰ ਅਤੇ ਹੋਰ ਕਾਗ਼ਜ਼ ਬਰਾਮਦ ਨਹੀਂ ਹੋਇਆ ਜਿਸ ਦੇ ਚੱਲਦੇ ਉਸ ਦੀ ਸ਼ਨਾਖਤ ਨਹੀਂ ਹੋ ਸਕੀ ਹੈ।