ਕਪੂਰਥਲਾ:ਸੁਲਤਾਨਪੁਰ ਲੋਧੀ (Sultanpur Lodhi) ਦੇ ਵਿੰਡੀ ਰੋਡ ’ਤੇ ਰਣਧੀਰਪੁਰ ਨੇੜੇ ਭਿਆਨਕ ਹਾਦਸਾ ਵਾਪਰ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਅਣਪਛਾਤਾ ਵਾਹਨ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ (Death of a person) ਹੋ ਗਈ। ਜਦਕਿ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਜ਼ੇਰੇ ਇਲਾਜ ਅਧੀਨ ਹੈ।
ਸੁਲਤਾਨਪੁਰ ਲੋਧੀ 'ਚ ਐਕਸੀਡੈਂਟ ਵਿਚ ਇਕ ਦੀ ਮੌਤ - ਮੁਲਜ਼ਮਾਂ ਨੂੰ ਕਾਬੂ
ਕਪੂਰਥਲਾ ਦੇ ਸੁਲਤਾਨਪੁਰ ਲੋਧੀ (Sultanpur Lodhi) ਵਿਚ ਇਕ ਭਿਆਨਕ ਹਾਦਸਾ ਵਪਾਰਿਆ ਹੈ ਜਿਸ ਵਿਚ ਇਕ ਵਿਅਕਤੀ ਦੀ ਮੌਤ (Death of a person) ਹੋ ਗਈ ਹੈ।ਉਧਰ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਰਵਾਈ ਕੀਤੀ ਜਾਵੇਗੀ।
ਜ਼ਖਮੀ ਰਾਜਬੀਰ ਸਿੰਘ ਪੁੱਤਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਸੁਲਤਾਨਪੁਰ ਵਿੱਚ ਇੱਕ ਦੁਕਾਨ ’ਤੇ ਕੰਮ ਕਰਦਾ ਹੈ ਅਤੇ ਆਪਣੇ ਜੀਜਾ ਸੁਨੀਲ ਅਟਵਾਲ ਪੁੱਤਰ ਦਲੀਪ ਵਾਸੀ ਪਿੰਡ ਹੈਬਤਪੁਰ ਨਾਲ ਵਾਪਸ ਘਰ ਜਾ ਰਿਹਾ ਸੀ ਤਾਂ ਉਨ੍ਹਾਂ ਦੇ ਥੋੜ੍ਹੇ ਪਿੱਛੇ ਇਕ ਤੇਜ਼ ਰਫਤਾਰ ਵਾਹਨ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੇ ਉਪਰੋਂ ਲੰਘ ਰਹੇ ਸਨ। ਕੋਈ ਅਣਪਛਾਤਾ ਵਾਹਨ ਉਨ੍ਹਾਂ ਨੂੰ ਕਾਫੀ ਦੂਰ ਤੱਕ ਘਸੀਟਦਾ ਲੈ ਗਿਆ। ਜਿਸ ਨਾਲ ਮੋਟਰਸਾਈਕਲ ਨੰਬਰ ਪੀ.ਬੀ.-09 ਈ 6020 ਹੈ। ਮ੍ਰਿਤਕ ਅਮਨਪ੍ਰੀਤ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਕਮਾਲਪੁਰ ਮੋਠਾਂਵਾਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਰਾਹਗੀਰਾਂ ਵੱਲੋਂ ਉਸ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਪਹੁੰਚਾਇਆ ਗਿਆ।
ਜਾਂਚ ਅਧਿਕਾਰੀ ਹਰਜੀਤ ਸਿੰਘ ਵੀ ਮੌਕੇ ’ਤੇ ਪੁੱਜੇ। ਮ੍ਰਿਤਕ ਅਮਨਪ੍ਰੀਤ ਸਿੰਘ ਬੀਏ ਪੰਜਵੇਂ ਸਮੈਸਟਰ ਦਾ ਵਿਦਿਆਰਥੀ ਹੈ। ਜਿਸ ਦਾ ਪਤਾ ਉਸ ਦੇ ਆਈ-ਕਾਰਡ ਤੋਂ ਮਿਲਿਆ ਅਤੇ ਉਸ ਤੋਂ ਉਸ ਦੀ ਪਛਾਣ ਹੋ ਗਈ ਹੈ। ਹਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਦੀ ਪਛਾਣ ਕਰਨ ਲਈ ਸੀਸੀਟੀਵੀ ਕੈਮਰਿਆਂ ਦੀ ਮਦਦ ਲਈ ਜਾਵੇਗੀ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜੋ:ਪਾਠੀ ਸਿੰਘਾਂ ਦੀ ਭੇਂਟਾ 'ਚ ਕੀਤੇ ਗਏ ਵਾਧੇ ਦੇ ਸ਼ੁਕਰਾਨੇ ਵੱਜੋਂ ਕੀਤੀ ਅਰਦਾਸ