ਜਲੰਧਰ:ਜਾਪਦਾ ਹੈ ਕਿ ਲੋਕਾਂ ’ਚ ਕਾਨੂੰਨ ਦਾ ਡਰ ਬਿਲਕੁਲ ਖ਼ਤਮ ਹੋ ਚੁੱਕਾ ਹੈ, ਅੱਜ ਕੱਲ ਲੋਕ ਕਾਨੂੰਨ ਨੂੰ ਹੱਥ ’ਚ ਲੈਣ ਲੱਗਿਆ ਇਸਦੇ ਗੰਭੀਰ ਨਤੀਜਿਆਂ ਬਾਰੇ ਬਿਲਕੁਲ ਨਹੀਂ ਸੋਚਦੇ। ਬੀਤੇ ਕੱਲ ਸ਼ਹਿਰ ਦੀ ਸਰਾਏ ਰੋਡ ਉੱਤੇ ਉਸ ਵੇਲੇ ਗੁੰਡਾਗਰਦੀ ਦਾ ਨਾਚ ਵੇਖਣ ਨੂੰ ਮਿਲਿਆ ਜਦੋਂ ਦੁੱਧ ਲੈਣ ਆਏ ਨੌਜਵਾਨ ’ਤੇ ਲਗਭਗ ਤੀਹ ਵਿਅਕਤੀਆਂ ਵੱਲੋਂ ਅਚਾਨਕ ਹਮਲਾ ਕਰ ਦਿੱਤਾ ਗਿਆ, ਇਸ ਹਮਲੇ ’ਚ ਨੌਜਵਾਨ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ।
ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਜਖ਼ਮੀ ਨੌਜਵਾਨ ਨੂੰ ਇਲਾਜ ਲਈ ਸ਼ਹਿਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਵੱਲੋਂ ਉਸਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ।