ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ ਵਿੱਚ ਬੜੀ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿੱਚ ਵੱਡਾ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਸਤਾਰ ਸਜਾ ਕੇ ਆਏ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਸਤਾਰ ਸਜਾ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ - ਰਾਸ਼ਟਰਪਤੀ ਰਾਮ ਨਾਥ ਕੋਵਿੰਦ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸੁਲਤਾਨਪੁਰ ਲੋਧੀ ਵਿਖੇ ਦਸਤਾਰ ਸਜਾ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ।
ਫ਼ੋਟੋ।
ਇਸ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਉਨ੍ਹਾਂ ਦੀ ਪਤਨੀ, ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬੀਬੀ ਜਗੀਰ ਕੌਰ ਵੀ ਮੌਜੂਦ ਰਹੇ।
ਰਾਸ਼ਟਰਪਤੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਆਉਣ ਉੱਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਉਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਸਮਾਗਮ 'ਚ ਸ਼ਿਰਕਤ ਕੀਤੀ।