ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿੱਚ ਇੱਕ ਮਲਟੀ ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਮੂਲ ਮੰਤਰ ਅਸਥਾਨ ਗੁਰਦਵਾਰਾ ਸੰਤਘਾਟ ਸਾਹਿਬ ਨੂੰ ਜਾਂਦੀ ਸੜਕ ਨੂੰ ਵੀ ਚੌੜਾ ਕੀਤਾ ਜਾਵੇਗਾ।
ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ ਪੁਰਬ ਸੰਬੰਧੀ ਸੁਲਤਾਨਪੁਰ ਲੋਧੀ ਵਿੱਚ ਪਹਿਲੀ ਵਾਰ ਕੈਬਿਨੇਟ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਨਾਲ ਸਬੰਧਤ ਲੰਗਰ, ਟੈਂਟ-ਸਿਟੀ, ਮੈਡੀਕਲ ਤੇ ਐਮਰਜੰਸੀ, ਪਾਰਕਿੰਗ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਟ੍ਰਾਂਸਪੋਰਟ ਆਦਿ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਬੈਠਕ ਵਿੱਚ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਕਿ ਸੁਲਤਾਨਪੁਰ ਲੋਧੀ ਵਿੱਚ ਇੱਕ ਮਲਟੀ ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਇਸ ਦੇ ਨਾਲ ਹੀ ਮੂਲ ਮੰਤਰ ਅਸਥਾਨ ਗੁਰਦਵਾਰਾ ਸੰਤਘਾਟ ਸਾਹਿਬ ਨੂੰ ਜਾਂਦੀ ਸੜਕ ਨੂੰ ਵੀ ਚੌੜਾ ਕੀਤਾ ਜਾਵੇਗਾ।
ਇਹ ਵੀ ਪੜੋ: ਹਰਸਿਮਰਤ ਬਾਦਲ ਦੇ ਬਿਆਨ ਗ਼ੈਰ ਸੰਜੀਦਾ ' ਤੇ ਭੜਕਾਊ'
ਜ਼ਿਕਰਯੋਗ ਹੈ ਕਿ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਇਸ ਤੋਂ ਪਹਿਲਾਂ ਕਈ ਇਤਿਹਾਸਕ ਥਾਵਾਂ 'ਤੇ ਸਮਾਰੋਹ ਹੋਣੇ ਤੈਅ ਹਨ, ਜਿਸ ਕਾਰਨ ਸੁਲਤਾਨਪੁਰ ਲੋਧੀ ਦੀ ਦਿੱਖ ਵੀ ਬਦਲੀ ਜਾ ਰਹੀ ਹੈ। ਸੁਲਤਾਨਪੁਰ ਲੋਧੀ ਵਿਖੇ ਜਿੱਥੇ 35000 ਵਿਅਕਤੀਆਂ ਲਈ ਟੈਂਟ-ਸਿਟੀ ਤਿਆਰ ਕੀਤੀ ਜਾ ਰਹੀ ਹੈ।