ਕਪੂਰਥਲਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਬੇੜਾ ਕਰਨ ਲਈ ਪੰਜਾਬ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸੇ ਤਹਿਤ ਅੱਜ ਸੁਲਤਾਨਪੁਰ ਲੋਧੀ ਦੇ ਪਿੰਡ ਡੱਲਾ ਵਿਖੇ ਸਰਕਾਰ ਤੁਹਾਡੇ ਦੁਆਰ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਜਿਸ 'ਚ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ, ਐਸਐਸਪੀ ਰਾਜਪਾਲ ਸਿੰਘ ਸੰਧੂ ਅਤੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭਾਗ ਲਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ 'ਤੇ ਹੱਲ ਕੀਤਾ। ਇਸ ਮੌਕੇ ਸਰਕਾਰ ਤੁਹਾਡੇ ਦੁਆਰ ਲੋਕ ਮਿਲਣੀ ਪ੍ਰੋਗਰਾਮ 'ਚ ਵਿਸ਼ੇਸ਼ ਤੌਰ 'ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਸ਼ਮੂਲੀਅਤ ਕੀਤੀ।
Kapurthala News: 'ਸਰਕਾਰ ਤੁਹਾਡੇ ਦੁਆਰ' ਲੋਕ ਮਿਲਣੀ ਦੌਰਾਨ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ - ਸੰਤ ਬਲਬੀਰ ਸਿੰਘ ਸੀਚੇਵਾਲ
ਸਰਕਾਰ ਤੁਹਾਡੇ ਦੁਆਰ ਲੋਕ ਮਿਲਣੀ ਪ੍ਰੋਗਰਾਮ ਕਪੂਰਥਲਾ ਵਿਖੇ ਰੱਖਿਆ ਗਿਆ ਜਿੱਥੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ। ਇਸ ਦੌਰਾਨ ਉਹਨਾਂ ਕਿਹਾ ਕਿ ਲੋਕਾਂ ਨੂੰ ਸ਼ਿਕਾਇਤਾਂ ਘਟ ਹਨ ਅਤੇ ਲੋਕ ਵਿਕਾਸ ਦੇ ਮੁੱਦੇ 'ਤੇ ਜ਼ਿਆਦਾ ਜਾਗਰੂਕ ਹਨ।
![Kapurthala News: 'ਸਰਕਾਰ ਤੁਹਾਡੇ ਦੁਆਰ' ਲੋਕ ਮਿਲਣੀ ਦੌਰਾਨ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ Rajya Sabha member Sant Seechewal arrived in Kapurthala during the public meeting held by the government](https://etvbharatimages.akamaized.net/etvbharat/prod-images/03-07-2023/1200-675-18903500-416-18903500-1688381725247.jpg)
ਸੀਚੇਵਾਲ ਨੇ ਗੋਦ ਲਿਆ ਹੈ ਪਿੰਡ ਡੱਲਾ:ਇਸ ਮੌਕੇ ਗੱਲਬਾਤ ਕਰਦੇ ਹੋਏ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਦੇ ਮੰਤਵ ਹੈ। ਇਸ ਸਬੰਧ 'ਚ ਅਧਿਕਾਰੀਆਂ ਨੂੰ ਸਮਪਰਣ ਭਾਵਨਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਧਰਤੀ ’ਤੇ ਮੱਥਾ ਟੇਕਣ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਲੋੜ ਅਨੁਸਾਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇੱਥੇ ਜ਼ਿਕਰਯੋਗ ਹੈ ਕਿ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਬਤੌਰ ਰਾਜ ਸਭਾ ਮੈਂਬਰ ਪਿੰਡ ਡੱਲਾ ਨੂੰ ਗੋਦ ਵੀ ਲਿਆ ਗਿਆ ਹੈ।
- ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ, ਪੁਲਿਸ ਨੇ ਗੈਂਗਸਟਰ ਮਨਿੰਦਰ ਘੋੜਾ ਅਤੇ ਉਸ ਦਾ ਸਾਥੀ ਕੀਤਾ ਗ੍ਰਿਫ਼ਤਾਰ, ਗੈਂਗਸਟਰ ਹਨ ਲਾਰੈਂਸ ਗਰੁੱਪ ਦੇ ਗੁਰਗੇ
- CM Mann to Sukhjinder Randhawa: ਰੰਧਾਵਾ ਦੇ ਚੈਲੇਂਜ ਉਤੇ ਮੁੱਖ ਮੰਤਰੀ ਦਾ ਜਵਾਬ, ਕਿਹਾ- "ਆਹ ਲਓ ਰੰਧਾਵਾ ਸਾਬ੍ਹ ਤੁਹਾਡਾ ਅੰਸਾਰੀ ਵਾਲਾ ਨੋਟਿਸ"
- BJP Punjab Politics Update: ਪੰਜਾਬ ਭਾਜਪਾ ਵਿੱਚ ਵੱਡੇ ਫੇਰਬਦਲ ਦੀ ਤਿਆਰੀ, ਸੁਨੀਲ ਜਾਖੜ ਨੂੰ ਮਿਲ ਸਕਦੀ ਐ ਵੱਡੀ ਜ਼ਿੰਮੇਵਾਰੀ
ਲੋਕਾਂ ਨੇ ਵਿਕਾਸ ਨੂੰ ਲੈਕੇ ਚਰਚਾ ਕੀਤੀ :ਇਸ ਦੌਰਾਨ ਮੀਟਿੰਗ 'ਚ ਮੌਜੂਦ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਸ ਲੋਕ ਮਿਲਣੀ ਪ੍ਰੋਗਰਾਮ ਦਾ ਮੁੱਖ ਮਕਸਦ ਅੱਜ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ, ਇੰਨਾਂ ਹੀ ਨਹੀਂ ਸਭ ਤੋਂ ਵੱਧ ਖੁਸ਼ੀ ਦੀ ਗੱਲ ਇਹ ਰਹੀ ਕਿ ਇਸ ਮੌਕੇ ਸਥਾਨਕ ਲੋਕਾਂ ਨੇ ਸੱਮਸਿਆਵਾਂ ਅਤੇ ਸ਼ਿਕਾਇਤਾਂ ਘੱਟ ਦੱਸੀਆਂ ਅਤੇ ਵਿਕਾਸ ਨੂੰ ਲੈਕੇ ਚਰਚਾ ਵੱਧ ਕੀਤੀ। ਉਥੇ ਹੀ ਡਿਪਟੀ ਕਮਿਸ਼ਨਰ 'ਤੇ ਹੋਰਨਾਂ ਅਧਿਕਾਰੀਆਂ ਵੱਲੋਂ ਡੱਲਾ ਪਿੰਡ ਦੀ ਪੰਚਾਇਤ ਅਤੇ ਹੋਰਨਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਐਸ.ਡੀ.ਐਮ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਵੱਲੋਂ ਖੇਡ ਸਟੇਡੀਅਮ,ਫਿਰਨੀ ਉੱਪਰ ਸੜਕ ਬਣਾਉਣ, ਸੋਲਰ ਲਾਈਟਾਂ ਲਗਾਉਣ ਆਦਿ ਸਬੰਧੀ ਮੰਗਾਂ 'ਤੇ ਕਾਰਵਾਈ ਲਈ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ। ਐਸ.ਐਸ.ਪੀ ਕਪੂਰਥਲਾ ਰਾਜਪਾਲ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣ ਲਈ 250 ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ,ਜੋਕਿ ਇੰਟੈਗ੍ਰੇਡਿਟ ਕਮਾਂਡ ਕੰਟਰੋਲ ਸੈਂਟਰ ਨਾਲ ਜੁੜੇ ਹੋਣਗੇ।