ਕਪੂਰਥਲਾ : ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ (Rana Gurjit Singh's statement on Sukhpal Khaira) ਵਿਚਾਲੇ ਹਾਲੇ ਵੀ ਛੱਤੀ ਦਾ ਅੰਕੜਾ ਚੱਲ ਰਿਹਾ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਸੁਖਪਾਲ ਖਹਿਰਾ ਨੇ ਕਪੂਰਥਲਾ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ 'ਤੇ ਇਹ ਕਹਿ ਕੇ ਪਲਟਵਾਰ ਕੀਤਾ ਸੀ ਕਿ ਰਾਣਾ ਗੁਰਜੀਤ ਵੀ ਸਾਜਿਸ਼ ਰਚਦਾ ਹੈ। ਰਾਣਾ ਗੁਰਜੀਤ ਨੇ ਵੀ ਵਿਅੰਗ ਕਸਦਿਆਂ ਕਿਹਾ ਕਿ ਇਸ ਵੇਲੇ ਸੁਖਪਾਲ ਖਹਿਰਾ ਦੁਖੀ ਹਨ ਅਤੇ ਇਹ ਉਨ੍ਹਾਂ ਦੀਆਂ ਗੱਲਾਂ ਦਾ ਜਵਾਬ ਦੇਣ ਦਾ ਸਮਾਂ ਨਹੀਂ, ਇੰਤਜ਼ਾਰ ਕਰੋ, ਆਉਣ ਵਾਲੇ ਸਮੇਂ 'ਚ ਉਹ ਕਈ ਵਾਰ ਇਕ-ਦੂਜੇ ਦਾ ਸਾਹਮਣਾ ਕਰਨਗੇ, ਦੇਖਦੇ ਹਾਂ ਕਿ ਉਨ੍ਹਾਂ ਨੂੰ ਕੀ ਕਰਨਾ ਪੈਂਦਾ ਹੈ।
ਦੂਜੇ ਪਾਸੇ ਪੰਜਾਬ 'ਚ ਕਾਂਗਰਸ ਅਤੇ 'ਆਪ' ਵਿਚਾਲੇ ਚੱਲ ਰਹੀ ਖਿੱਚੋਤਾਣ ਦੌਰਾਨ ਸੂਬਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (The case of Sukhpal Khaira) ਨੇ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਸੁਝਾਅ ਦਿੱਤੇ ਹਨ। ਸਿੱਧੂ ਦਾ ਇਹ ਸੁਝਾਅ ਪੰਜਾਬ 'ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਪੈਦਾ ਹੋਏ ਵਿਵਾਦ ਦਰਮਿਆਨ ਆਇਆ ਹੈ। ਸਿੱਧੂ ਨੇ ਆਪਣੇ ਬਿਆਨ ਵਿੱਚ INDIA ਗੱਠਜੋੜ ਨੂੰ ਉੱਚਾ ਪਹਾੜ ਦੱਸਿਆ ਹੈ।