ਕਪੂਰਥਲਾ: ਸ੍ਰੀ ਗੁਰੂ ਨਾਨਕ ਦੇਵ (Guru Nanak Dev) ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ (Sultanpur Lodhi) ਵਿਖੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰਾਂ ਵੱਲੋਂ ਐੱਸਜੀਪੀਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ (Jarnail Singh Dogranwala) ਦੇ ਹੱਕ ‘ਚ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ ਗਈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵੱਖ-ਵੱਖ ਆਗੂ ਟਿਕਟ ਦੀ ਦਾਅਵੇਦਾਰੀ ਕਰ ਰਹੇ ਹਨ ਜਿਸ ਵਿਚਾਲੇ ਅਕਾਲੀ ਵਰਕਰਾਂ ਨੇ ਇਹ ਪ੍ਰੈੱਸ ਕਾਨਫਰੰਸ ਕੀਤੀ।
ਇਹ ਵੀ ਪੜੋ: ਵਿਧਾਇਕ ਦੇ ਘਰ ਅੱਗੇ ਪੁਲਿਸ ’ਤੇ ਕਿਸਾਨਾਂ ਵਿਚਾਲੇ ਝੜਪ
ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇ ਅਕਾਲੀ ਟਿਕਟ ਦੇ ਦਾਅਵੇਦਾਰ ਸੁਖਦੇਵ ਸਿੰਘ ਨਾਨਕਪੁਰ, ਜੱਥੇਦਾਰ ਸਤਬੀਰ ਸਿੰਘ ਬਿੱਟੂ ਖੀਰਾਂਵਾਲੀ, ਸਾਬਕਾ ਨਗਰ ਕੌਂਸਲ ਪ੍ਰਧਾਨ ਦਿਨੇਸ਼ ਧੀਰ, ਕਾਂਗਰਸ ਨੂੰ ਅਲਵਿਦਾ ਕਹਿ ਅਕਾਲੀ ਦਲ ਵਿੱਚ ਆਏ ਨਵੇਂ ਆਗੂ ਤੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਨੇ ਵੀ ਜਥੇਦਾਰ ਜਰਨੈਲ ਸਿੰਘ ਡੋਗਰਾਵਾਲ ਦੇ ਹੱਕ ਵਿੱਚ ਆ ਖੜ੍ਹੇ ਹੋਏ ਅਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਪਾਰਟੀ ਦੇ ਸੁਲਤਾਨਪੁਰ ਲੋਧੀ (Sultanpur Lodhi) ਤੋਂ ਸੀਨੀਅਰ ਉਮੀਦਵਾਰ ਸਿਰਫ਼ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਹੀ ਹਨ।
ਸ਼੍ਰੋਮਣੀ ਅਕਾਲੀ ਦਲ ’ਚ ਉੱਠੇ ਬਗਾਵਤੀ ਸੁਰ ਉਹਨਾਂ ਨੇ ਕਿਹਾ ਕਿ ਅਸੀਂ ਸਾਰੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਦੇ ਹੱਕ ’ਚ ਚੱਟਾਨ ਵਾਂਗ ਖੜ੍ਹੇ ਹਾਂ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਪੈਰਾਸ਼ੂਟ ਰਾਹੀਂ ਉਮੀਦਵਾਰ ਆਵੇਗਾ ਤਾਂ ਅਸੀਂ ਉਸ ਦਾ ਅਸੀਂ ਡੱਟ ਕੇ ਵਿਰੋਧ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਸਾਡੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵੀ ਮੁਲਾਕਾਤ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ (Jarnail Singh Dogranwala) ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਪਾਰਟੀ ਦੇ ਸਭ ਤੋਂ ਪੁਰਾਣੇ ਟਕਸਾਲੀ ਪਰਿਵਾਰ ਵਿੱਚੋਂ ਹਨ, ਜੋ ਕਿ ਟਿਕਟ ਦੇ ਹੱਕਦਾਰ ਹਨ।
ਇਹ ਵੀ ਪੜੋ: ਪੰਜਾਬ 'ਚ ਆਉਂਦੇ ਗੈਰ ਕਾਨੂੰਨੀ ਝੋਨੇ ਨੂੰ ਰੋਕਣ ਲਈ ਸਖਤੀ ਨਾਲ ਨਾਕਾਬੰਦੀ ਦੇ ਆਦੇਸ਼
ਸੁਲਤਾਨਪੁਰ ਲੋਧੀ (Sultanpur Lodhi) ਦੀ ਟਿਕਟ ਨੂੰ ਲੈ ਕੇ ਇਸ ਤੋਂ ਪਹਿਲਾ ਪੰਜ ਟਿਕਟ ਦਾਵੇਦਾਰ ਸਨ, ਪਰ ਹੁਣ ਇਹ ਸਾਰੇ ਇੱਕ ਮੰਚ ’ਤੇ ਬੈਠ ਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ (Jarnail Singh Dogranwala) ਦੇ ਹੱਕ ਵਿੱਚ ਉਤਰੇ ਹਨ। ਪ੍ਰੈਸ ਕਾਨਫਰੰਸ ਦੌਰਾਨ ਜਥੇਦਾਰ ਡੋਗਰਾਂਵਾਲ (Jarnail Singh Dogranwala) ਨੇ ਕਿਹਾ ਕੀ ਮੇਰੇ ਪਰਿਵਾਰ ਵਿੱਚੋਂ ਤਿੰਨ ਵਾਰ ਐਸਜੀਪੀਸੀ ਚੋਣਾਂ ਜਿੱਤ ਚੁੱਕੇ ਹਾਂ ਅਤੇ ਕਈ ਵਾਰ ਪਾਰਟੀ ਲਈ ਜੇਲ੍ਹ ਵੀ ਕੱਟੀ ਹੈ।