ਫਗਵਾੜਾ: ਸੜਕ ਹਾਦਸੇ 'ਚ ਇੱਕ ਵਅਕਤੀ ਮੌਤ ਅਤੇ ਇੱਕ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਬਾਈਪਾਸ ਟੀ ਪੁਆਇੰਟ 'ਤੇ ਟਰੱਕ ਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਅਤੇ ਦੂਸਰਾ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ ਜਿਸ ਨੂੰ ਹਸਪਤਾਲ ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਫਗਵਾੜੇ ਦੇ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ ਹੈ ਜਿਸ 'ਚ ਮੋਟਰਸਾਈਕਲ 'ਤੇ ਸਵਾਰ ਚੌਦਾਂ ਸਾਲਾ ਰਾਮ ਤੀਰਥ ਨਾਂ ਦੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋਸਤ ਪਰਮਿੰਦਰ ਕੁਮਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਜਲੰਧਰ ਦੀ ਰਾਮਾ ਮੰਡੀ ਦੇ ਇੱਕ ਪ੍ਰਾਈਵੇਟ ਹਸਪਤਾਲ 'ਚ ਇਲਾਜ ਦੇ ਲਈ ਲਿਜਾਇਆ ਗਿਆ ਹੈ ਜਿੱਥੇ ਉਸਦੀ ਹਾਲਤ ਬੜੀ ਹੀ ਨਾਜ਼ੁਕ ਬਣੀ ਹੋਈ ਹੈ।