ਕਪੂਰਥਲਾ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਅੱਜ ਕਪੂਰਥਲਾ 'ਚ ਵੀ ਬੇਅਦਬੀ ਦੀ ਘਟਨਾ (Incident of Desecrate) ਸਾਹਮਣੇ ਆਈ ਸੀ। ਜਿਸ 'ਚ ਇਕੱਠੀ ਹੋਈ ਭੀੜ ਵਲੋਂ ਉਕਤ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ 'ਚ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ 'ਚ ਆਈ.ਜੀ ਗੁਰਿੰਦਰ ਸਿੰਘ ਢਿੱਲੋਂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ 295 ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਪੁਲਿਸ ਵਲੋਂ 306 ਨੰਬਰ ਐਫ.ਆਈ.ਆਰ ਦਰਜ ਨਹੀਂ ਕੀਤੀ ਪਰ ਉਸ ਅਧੀਨ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋ ਵਿਅਕਤੀਆਂ 'ਤੇ ਨਾਮ ਦੇ ਅਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ , ਜਦਕਿ ਸੋ ਦੇ ਕਰੀਬ ਅਣਪਛਾਤੇ ਹਨ।
ਇਹ ਵੀ ਪੜੋ:ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਮਾਮਲਾ: ਉੱਪ ਮੁੱਖ ਮੰਤਰੀ ਰੰਧਾਵਾ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ
ਕੀ ਸੀ ਮਾਮਲਾ ?
ਦਰਅਸਲ ਅੱਜ ਤੜਕ ਸਾਰ ਕਪੂਰਥਲਾ ਦੇ ਪਿੰਡਾਂ ਨਿਜ਼ਾਮਪੁਰ ਵਿਖੇ ਸੜਕ ‘ਤੇ ਇੱਕ ਗੁਰਦੁਆਰਾ ਸਾਹਿਬ ਵਿੱਚ ਵੜ ਕੇ ਇੱਕ ਸ਼ਖ਼ਸ ਵੱਲੋਂ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ (Sacrilege Attempt of Sri Nishan Sahib in Kapurthala) ਕੀਤੀ ਗਈ ਸੀ, ਜਿਸ ਨੂੰ ਸੇਵਾਦਾਰਾਂ ਨੇ ਮੌਕੇ ਤੋਂ ਕਾਬੂ ਕਰ ਲਿਆ ਸੀ।
ਬੇਅਦਬੀ ਦੀ ਘਟਨਾ ਦੀ ਜਾਣਕਾਰੀ ਤੋਂ ਬਾਅਦ ਲੋਕ ਉੱਥੇ ਇਕੱਠੇ ਹੋ ਗਏ ਤੇ ਮੁਲਜ਼ਮ ਦਾ ਜੰਮਕੇ ਕੁਟਾਪਾ ਚਾੜ੍ਹਿਆ ਗਿਆ। ਇਸ ਦੇ ਨਾਲ ਹੀ ਸੇਵਾਦਾਰਾਂ ਨੇ ਮੁਲਜ਼ਮ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ ਸੀ ਤੇ ਉਥੇ ਹੀ ਮੌਕੇ ’ਤੇ ਪੁਲਿਸ ਵੀ ਪਹੁੰਚ ਗਈ ਸੀ। ਸੇਵਾਦਾਰ ਕਹਿ ਰਹੇ ਸਨ ਕਿ ਮੁਲਜ਼ਮ ਨੂੰ ਅਸੀਂ ਤੁਰੰਤ ਸਜਾ ਦੇਕੇ ਰਹਾਂਗੇ, ਜਦਕਿ ਪੁਲਿਸ ਵੱਲੋਂ ਕਿਹਾ ਜਾ ਰਿਹਾ ਸੀ ਕਿ ਮੁਲਜ਼ਮ ਨੂੰ ਉਹਨਾਂ ਨੇ ਹਵਾਲੇ ਕਰ ਦਿੱਤਾ ਜਾਵੇ, ਜਿਸ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਸਥਾਨਕ ਲੋਕਾਂ ਵੱਲੋਂ ਇਨਸਾਫ ਲਈ ਪ੍ਰਦਰਸ਼ਨ ਵੀ ਕੀਤਾ ਗਿਆ ਤੇ ਰੋਡ ਵੀ ਜਾਮ ਕੀਤਾ ਗਿਆ।