ਪੰਜਾਬ

punjab

ETV Bharat / state

ਹੜ੍ਹ ਪੀੜਤਾਂ ਲਈ ਐੱਸਜੀਪੀਸੀ ਆਈ ਅੱਗੇ, ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਵੱਲੋਂ ਮੰਡ ਇਲਾਕੇ ਦਾ ਦੌਰਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਹੜ੍ਹ ਦੀ ਮਾਰ ਝੱਲ ਰਹੇ ਕਪੂਰਥਲਾ ਦੇ ਮੰਡ ਇਲਾਕੇ ਦਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਲਈ ਰਿਹਾਇਸ਼,ਲੰਗਰ ਅਤੇ ਦਵਾਈਆਂ ਆਦਿ ਦਾ ਵੀ ਪ੍ਰਬੰਧ ਕੀਤਾ ਹੈ।

SGPC helped flood victims in Kapurthala
ਹੜ੍ਹ ਪੀੜਤਾਂ ਲਈ ਐੱਸਜੀਪੀਸੀ ਆਈ ਅੱਗੇ, ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਵੱਲੋਂ ਮੰਡ ਇਲਾਕੇ ਦਾ ਦੌਰਾ

By

Published : Jul 12, 2023, 4:11 PM IST

ਹੜ੍ਹ ਪੀੜਤਾਂ ਦੀ ਮਦਦ ਲਈ ਐੱਸਜੀਪੀਸੀ ਵੱਲੋਂ ਨੰਬਰ ਜਾਰੀ

ਕਪੂਰਥਲਾ: ਦਰਿਆ ਸਤਲੁਜ ਵਿੱਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਦੇ ਕਾਰਨ ਸੁਲਤਾਨਪੁਰ ਲੋਧੀ ਹਲਕੇ ਦੇ ਮੰਡ ਇਲਾਕੇ ਦੇ ਪਿੰਡਾਂ ਦੇ ਹਾਲਾਤ ਚਿੰਤਾਜਨਕ ਹੋ ਗਏ ਹਨ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ , ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੀਏਸੀ ਮੈਬਰ ਇੰਜੀਨੀਅਰ ਸਰਵਣ ਸਿੰਘ ਵੱਲੋਂ ਵੀ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਉਹਨਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।

ਸੰਗਤ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਉਪਰਾਲਾ: ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ , ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਆਗੂ ਇੰਜੀਨੀਅਰ ਸਰਵਣ ਸਿੰਘ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਸੰਗਤ ਨੂੰ ਲੰਗਰ ਜਾਂ ਰਿਹਾਇਸ਼ ਦੀ ਜ਼ਰੂਰਤ ਹੋਵੇ ਤਾਂ ਉਹ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੇ ਨੰਬਰ 98154 80525 ਅਤੇ ਉਨ੍ਹਾਂ ਦੇ ਆਪਣੇ ਨੰਬਰ 98154,12435 ਉੱਤੇ ਸੰਪਰਕ ਕਰ ਸਕਦੇ ਹਨ ।

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੰਗਰ ਦੀ ਸੇਵਾ:ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਮਾਜ ਭਲਾਈ ਦੇ ਕੰਮਾਂ ਵਿੱਚ ਅੱਗੇ ਆਉਂਦੀ ਹੈ। ਉਹਨਾਂ ਕਿਹਾ ਕਿ ਅੱਜ ਵੀ ਸਾਡੇ ਵੱਲੋਂ ਅਲੱਗ-ਅਲੱਗ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੰਗਰ ਦੀ ਸੇਵਾ ਨਿਭਾਈ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਪਿੰਡ ਵਾਸੀ ਨੂੰ ਰਿਹਾਇਸ਼ ਵਿੱਚ ਕੋਈ ਸਮੱਸਿਆ ਹੁੰਦੀ ਹੈ ਤਾਂ ਉਹਨਾਂ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੁਦਰਤੀ ਕਰੋਪੀ ਕਾਰਨ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਇਆ ਹੈ। ਜਿਸ ਦੀ ਭਰਪਾਈ ਕਰਨਾ ਔਖਾ ਹੈ ਪਰ ਉਨ੍ਹਾਂ ਨੇ ਕਿਹਾ ਕਿ ਸਭ ਨੂੰ ਇਸ ਔਖੇ ਸਮੇਂ ਇਕੱਠੇ ਹੋਕੇ ਇਹਨਾਂ ਪਿੰਡਾਂ ਦੇ ਨਿਵਾਸੀਆਂ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਉੱਤੇ ਉਨ੍ਹਾਂ ਨੇ ਰਾਹਤ ਕੇਂਦਰਾਂ ਵਿੱਚ ਜਾਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਨਾਲ ਹਰ ਸੁੱਖ-ਦੁੱਖ ਵਿੱਚ ਨਾਲ ਹੈ ।

ABOUT THE AUTHOR

...view details