ਕਪੂਰਥਲਾ: ਰੇਹੜੀ ਵਾਲੇ ਨਾਲ ਬਦਸਲੂਕੀ ਕਰਨ ਵਾਲੇ ਐੱਸ. ਐੱਚ. ਓ. ਨਵਦੀਪ ਸਿੰਘ ’ਤੇ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਮੌਕੇ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਨਵਦੀਪ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਐੱਸ. ਐੱਸ. ਪੀ. ਕੰਵਰਪ੍ਰੀਤ ਕੌਰ ਨੇ ਨਵਦੀਪ ਸਿੰਘ ਨੂੰ ਸਸਪੈਂਡ ਕਰਦੇ ਹੋਏ ਉਨ੍ਹਾਂ ਦੀ ਜਗ੍ਹਾ ’ਤੇ ਬਲਵਿੰਦਰ ਸਿੰਘ ਨੂੰ ਐੱਚ. ਐੱਚ. ਓ. ਲਗਾਇਆ ਗਿਆ ਹੈ, ਜੋਕਿ ਉਨ੍ਹਾਂ ਦਾ ਸਾਰਾ ਕੰਮਕਾਜ ਦੇਖਣਗੇ। ਦੱਸ ਦੇਈਏ ਕਿ ਐੱਸ. ਐੱਚ. ਓ. ਮਨਦੀਪ ਸਿੰਘ ਵੱਲੋਂ ਗਸ਼ਤ ਦੌਰਾਨ ਰੇਹੜੀ ਵਾਲੇ ਨਾਲ ਬਦਸਲੂਕੀ ਕੀਤੀ ਗਈ ਸੀ ਅਤੇ ਲੱਤ ਮਾਰ ਕੇ ਰੇਹੜੀ ਤੋਂ ਉਸ ਦੀ ਸਬਜ਼ੀ ਨੂੰ ਸੁੱਟ ਦਿੱਤੀ ਸੀ। ਵੀਡੀਓ ਵਾਇਰਲ ਹੋਣ ਬਾਅਦ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ’ਚ ਆਇਆ ਅਤੇ ਉਸ ਤੋਂ ਬਾਅਦ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ।
ਇਹ ਵੀ ਪੜੋ: ਆਕਸੀਜਨ ਤੇ ਐਂਬੁਲੈਂਸ ਦੇ ਜਿਆਦਾ ਪੈਸੇ ਮੰਗਣ ਵਾਲੇ ਹੋ ਜਾਓ ਸਾਵਧਾਨ
ਡੀਜੀਪੀ ਦਿਨਕਰ ਗੁਪਤਾ ਨੇ ਟਵੀਟ ਕਰਦੇ ਲਿਖਿਆ ਕਿ ‘ਬਿਲਕੁਲ ਸ਼ਰਮਨਾਕ ਅਤੇ ਅਸਵੀਕਾਰਨਯੋਗ ਘਟਨਾ ਹੈ, ਮੈਂ ਐਸਐਚਓ ਫਗਵਾੜਾ ਨੂੰ ਮੁਅੱਤਲ ਕਰ ਦਿੱਤਾ ਹੈ। ਅਜਿਹੀ ਦੁਰਵਿਵਹਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਏਗੀ ਅਤੇ ਜੋ ਇਸ ਵਿੱਚ ਉਲਝਣਗੇ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।’