ਕਪੂਰਥਲਾ:ਅਕਾਲੀ ਦਲ ਦੇ ਸੂਟਡੈਂਟ ਵਿੰਗ (Student Wing) ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਨੇ ਆਪਣੀ ਇਨੋਵਾ ਗੱਡੀ ਵਿਚ ਬੈਠੇ ਨੇ ਖੁਦ ਨੂੰ ਗੋਲੀ ਮਾਰ ਲਈ ਅਤੇ ਮੌਕੇ ਉਤੇ ਹੀ ਮੌਤ ਹੋ ਗਈ।ਮ੍ਰਿਤਕ ਨੇ ਆਪਣੇ ਦਿਮਾਗ ਉਤੇ ਗੋਲੀ ਮਾਰੀ ਅਤੇ ਗੋਲੀ ਖੋਪੜੀ ਦੇ ਪਾਰ ਹੋ ਕੇ ਇਨੋਵਾ ਕਾਰ ਦਾ ਸ਼ੀਸ਼ਾ ਤੋੜ ਕੇ ਨਿਕਲ ਗਈ।ਨੌਜਵਾਨ ਦੀ ਮੌਕੇ ਉਤੇ ਹੀ ਮੌਤ ਹੋ ਗਈ।ਸੂਚਨਾ ਮਿਲਦੇ ਸਾਰ ਹੀ ਪੁਲਿਸ ਪੁਹੰਚ ਗਈ ਅਤੇ ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਹੈ।
ਮ੍ਰਿਤਕ ਦੀ ਪਛਾਣ ਅਮਰਜੋਤ ਸਿੰਘ ਨਿਵਾਸੀ ਪਿੰਡ ਮਾਧੋਜ਼ੰਡਾ ਜ਼ਿਲ੍ਹਾ ਕਪੂਰਥਲਾ ਦਾ ਰਹਿਣ ਵਾਲਾ ਹੈ।ਇਨੋਵਾ ਕਾਰ ਵਿਚ ਸਵਾਰ ਹੋ ਕੇ ਪਿੰਡ ਰਜਾਪੁਰ ਦੇ ਰਿਸ਼ਤੇਦਾਰਾਂ ਨੂੰ ਮਿਲਣ ਆਇਆ ਸੀ।ਮਿਲੀ ਜਾਣਕਾਰੀ ਘੇਰਲੂ ਵਿਵਾਦ ਨੂੰ ਲੈ ਕੇ ਉਹ ਪਰੇਸ਼ਾਨ ਰਹਿੰਦਾ ਸੀ ਜਿਸ ਕਾਰਨ ਗੱਡੀ ਵਿਚ ਬੈਠੇ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਵਿਚ ਲਿਆਦਾ ਗਿਆ ਸੀ ਪਰ ਉਦੋਂ ਤੱਕ ਮੌਤ ਹੋ ਚੁੱਕੀ ਸੀ।