ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ (wedding anniversary Sri Guru Nanak Dev Ji) ਦੀ ਖੁਸ਼ੀ ਵਿੱਚ ਬਰਾਤ ਰੂਪੀ ਅਲੌਕਿਕ ਅਤੇ ਮਹਾਨ ਨਗਰ ਕੀਰਤਨ ਸਵੇਰੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਰਵਾਨਾ ਹੋਇਆ ਹੈ। ਇਹ ਨਗਰ ਕੀਰਤਨ ਪੰਜ ਪਿਆਰੇ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਗੁਰੂਦਵਾਰਾ ਸ੍ਰੀ ਕੰਧ ਸਾਹਿਬ ਲਈ ਰਵਾਨਾ ਹੋਇਆ ਹੈ।
ਇਹ ਵੀ ਪੜੋ:ਨਸ਼ੇ ਦੇ ਆਦੀ ਨੌਜਵਾਨ ਪਾਸੋਂ ਧੱਕੇ ਨਾਲ ਰਜਿਸਟਰੀ ਕਰਵਾ ਕੇ ਜ਼ਮੀਨ ਹੜੱਪਣ ਦੇ ਇਲਜ਼ਾਮ
ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਤਲਵੰਡੀ ਚੌਧਰੀਆਂ, ਮੁੰਡੀ ਮੋੜ, ਫੱਤੂਢੀਂਗਾ, ਉਚਾ, ਧਾਲੀਵਾਲ, ਸੁਰਖਪੁਰ, ਸ. ਖੇੜਾ ਬੇਟ ਬਿਆਸ ਤੋਂ ਲੰਘਦਾ ਹੋਇਆ ਬਾਬਾ ਬਕਾਲਾ ਤੋਂ ਹੁੰਦਾ ਹੋਇਆ ਬਟਾਲਾ ਪਹੁੰਚ ਕੇ ਸਮਾਪਤ ਹੋਵੇਗਾ। ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ
ਵਿਦੇਸ਼ੀ ਫੁੱਲਾਂ ਦੀ ਸਜਾਵਟ:ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਰੰਗ-ਬਿਰੰਗੇ ਗੁਲਾਬ ਦੇ ਫੁੱਲਾਂ ਅਤੇ ਮੈਰੀਗੋਲਡ ਦੇ ਫੁੱਲਾਂ ਨਾਲ ਸਜਾਇਆ ਗਿਆ ਹੈ। ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਰਹੀਆਂ ਹਨ। ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਏ ਜਾ ਰਹੇ ਹਨ।
ਇਹ ਵੀ ਪੜੋ:ਸੂਬੇ ਭਰ ਵਿੱਚ ਗਰਮੀ ਦਾ ਕਹਿਰ ਜਾਰੀ, ਜਾਣੋ ਕਦੋਂ ਮਿਲੇਗੀ ਰਾਹਤ