ਪੰਜਾਬ

punjab

ETV Bharat / state

ਅਮਨ-ਕਾਨੂੰਨ ਭੰਗ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡੀ.ਜੀ.ਪੀ - DESECRATE GOLDEN TEMPLE

ਅੰਮ੍ਰਿਤਸਰ ਦਰਬਾਰ ਸਾਹਿਬ (Amritsar Darbar Sahib) ਅਤੇ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ (Nizampur village of Kapurthala) 'ਚ ਹੋਈ ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈਕੇ ਡੀ.ਜੀ.ਪੀ ਸਿਧਾਰਥ ਚਟੋਪਾਧਿਆਏ (DGP Siddharth Chattopadhyay) ਦਾ ਕਹਿਣਾ ਕਿ ਸੂਬੇ ਦੇ ਅਮਨ ਕਾਨੂੰਨ ਨੂੰ ਕਿਸੇ ਵੀ ਹਾਲਤ 'ਚ ਭੰਗ ਨਹੀਂ ਹੋਣ ਦਿੱਤਾ ਜਾਵੇਗਾ।

beadbi

By

Published : Dec 19, 2021, 4:51 PM IST

ਕਪੂਰਥਲਾ : ਬੀਤੇ ਦਿਨੀਂ ਅੰਮ੍ਰਿਤਸਰ ਹਰਮੰਦਿਰ ਸਾਹਿਬ (Amritsar Darbar Sahib) ਅਤੇ ਅੱਜ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ (Nizampur village of Kapurthala) ' ਚ ਹੋਈ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਭੜਕੀ ਸਿੱਖ ਸੰਗਤ ਵਲੋਂ ਉਕਤ ਘਟਨਾ ਦੇ ਮੁਲਜ਼ਮਾਂ ਨੂੰ ਮੌਕੇ 'ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਨਾਲ ਜਿਥੇ ਹਿਰਦੇ ਵਲੂੰਧਰੇ ਗਏ ਹਨ, ਉਥੇ ਹੀ ਪੁਲਿਸ ਵਲੋਂ ਕਾਰਵਾਈ ਵੀ ਕੀਤੀ ਜਾ ਰਹੀ ਹੈ।

ਇਸ ਤੋਂ ਬਾਅਦ ਪੰਜਾਬ ਦੇ ਡੀ.ਜੀ.ਪੀ ਸਿਧਾਰਥ ਚਟੋਪਾਧਿਆਏ (DGP Siddharth Chattopadhyay) ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਹੈ। ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਵਿਗਾੜਨ ਵਾਲੇ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ :ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਮਾਮਲਾ: ਉੱਪ ਮੁੱਖ ਮੰਤਰੀ ਰੰਧਾਵਾ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ

ਉਧਰ ਕਪੂਰਥਲਾ ਦੀ ਹੋਈ ਘਟਨਾ ਨੂੰ ਲੈਕੇ ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖਖ ਨੇ ਕਿਹਾ ਕਿ ਅਣਪਛਾਤੇ ਵਿਅਕਤੀ ਨੂੰ ਮਾਰਨ ਵਾਲਿਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਲੱਗ ਰਿਹਾ ਹੈ ਕਿ ਉਕਤ ਮੁਲਜ਼ਮ ਚੋਰੀ ਦੇ ਇਰਾਦੇ ਨਾਲ ਦਾਖ਼ਲ ਹੋਇਆ ਸੀ। ਉਸ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮੌਕੇ 'ਤੇ ਮਿਲੇ ਆੀ.ਡੀ ਕਾਰਡ ਜੋ ਉਸ ਨੇ ਗਲੇ 'ਚ ਪਾਏ ਸਨ,ਉਹ ਵੀ ਕਿਸੇ ਦੇ ਘਰੋਂ ਚੋਰੀ ਕੀਤੇ ਸਨ। ਉਹ ਬੱਚਿਆਂ ਦੇ ਆਈ.ਡੀ ਕਾਰਡ ਸੀ ਜੋ ਚੋਰੀ ਕੀਤੇ ਹੋਏ ਸਨ।

ਇਹ ਵੀ ਪੜ੍ਹੋ :ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ 'ਚ ਵੀ ਬੇਅਦਬੀ ਦੀ ਕੋਸ਼ਿਸ਼

ABOUT THE AUTHOR

...view details