ਪੰਜਾਬ

punjab

ETV Bharat / state

ਚਿਰਾਂ ਤੋਂ ਲਟਕ ਰਹੀਆਂ ਪੰਥਕ ਮੰਗਾਂ ਲਈ ਸੁਖਦੇਵ ਢੀਂਡਸਾ ਨੇ ਪੀਐੱਮ ਮੋਦੀ ਨੂੰ ਲਿਖਿਆ ਪੱਤਰ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪੀਐੱਮ ਮੋਦੀ ਨੂੰ ਸਿੱਖ ਪੰਥ ਦੀਆਂ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਨੂੰ ਬੂਰ ਪਾਉਣ ਲਈ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਅਤੇ ਪੰਜਾਬ ਦੀ ਭਲਾਈ ਲਈ ਉਹ ਸਿਆਸਤ ਤੋਂ ਉੱਪਰ ਉੱਠ ਕੇ ਕੰਮ ਕਰਨ ਲਈ ਵਚਨਬੱਧ ਹਨ।

Sukhdev Dhidsa wrote a letter to PM Modi regarding the long pending demands of the Sikh panth.
ਚਿਰਾਂ ਤੋਂ ਲਟਕ ਰਹੀਆਂ ਪੰਥਕ ਮੰਗਾਂ ਲਈ ਸੁਖਦੇਵ ਢੀਂਡਸਾ ਨੇ ਪੀਐੱਮ ਮੋਦੀ ਨੂੰ ਲਿਖਿਆ ਪੱਤਰ

By

Published : Aug 1, 2023, 10:44 AM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਡਸਾ ਲੰਮੇਂ ਸਮੇਂ ਬਾਅਦ ਸੁਰਖੀਆਂ ਵਿੱਚ ਨਜ਼ਰ ਆਏ ਨੇ। ਉਨ੍ਹਾਂ ਨੇ ਨੈਸ਼ਨਲ ਡੈਮੋਕਰੇਟਿਕ ਅਲਾਇੰਸ ਦੀ 18 ਜੁਲਾਈ ਨੂੰ ਹੋਈ ਮੀਟਿੰਗ ਵਿੱਚ ਸੱਦਾ ਦੇਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ ਹੈ। ਪੀਐੱਮ ਨੂੰ ਲਿਖੇ ਪੱਤਰ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਤੌਰ ਉੱਤੇ ਬੇਅਦਬੀ ਦੇ ਦੋਸ਼ਆਂ ਨੂੰ ਸਜ਼ਾਵਾਂ ਦਿਵਾਉਣਾ, ਬੰਦੀ ਸਿਘਾਂ ਦੀ ਰਿਹਾਈ, ਐੱਸ.ਜੀ.ਪੀ.ਸੀ ਦੀਆਂ ਚੋਣਾਂ ਛੇਤੀ ਕਰਵਾਉਣ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਮੁੱਦਾ, ਕਿਸਾਨਾਂ ਅਤੇ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਮੁਆਫ਼ੀ ਅਤੇ ਵਪਾਰ ਲਈ ਵਾਹਗਾ ਬਾਰਡਰ ਖੋਲ੍ਹਣ ਆਦਿ ਤੋ ਇਲਾਵਾ ਉਚੇਚੇ ਤੌਰ ਉੱਤੇ ਸੂਬੇ ਵਿਚ ਆਏ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਆਰਥਿਕ ਪੈਕਜ ਦੇਣ ਦੀ ਮੰਗ ਕੀਤੀ ਹੈ

ਪੱਤਰ ਬਹਾਨੇ ਸੂਬਾ ਸਰਕਾਰ 'ਤੇ ਨਿਸ਼ਾਨੇ:ਪੀਐੱਮ ਨੂੰ ਲਿਖੇ ਪੱਤਰ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਇਹ ਵੀ ਉਜਾਗਰ ਕੀਤਾ ਹੈ ਕਿ ਸਿੱਖ ਕੌਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਸਾਹਮਣਾ ਕਰ ਰਹੀ ਹੈ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਸੂਬਾ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕੇ ਗਏ। ਪੱਤਰ ਵਿੱਚ ਅੱਗੇ ਲਿਖਿਆ ਹੈ, "ਸਿੱਖ ਕੌਮ ਦੀਆਂ ਮੰਗਾਂ ਦੇ ਹਿੱਸੇ ਵਜੋਂ, ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਫੌਰੀ ਲੋੜ ਹੈ, ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਅਜੇ ਵੀ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ।"

ਨਿਜੀ ਸਿਆਸੀ ਹਿੱਤਾਂ ਤੋਂ ਉੱਪਰ ਉੱਠਣ ਦੀ ਲੋੜ: ਇਸ ਮੌਕੇ ਸੁਖਦੇਵ ਢੀਂਡਸਾ ਨੇ ਇਹ ਵੀ ਕਿਹਾ ਕਿ ਨਿੱਜੀ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਪੰਥ ਅਤੇ ਪੰਜਾਬ ਦੇ ਜਾਇਜ਼ ਮਸਲਿਆਂ ਨੂੰ ਹੱਲ ਕਰਨਾ ਹੈ। ਮੀਟਿੰਗ ਦੌਰਾਨ ਉਨ੍ਹਾਂ ਨੇ ਇਨ੍ਹਾਂ ਸਾਰੇ ਭੜਕਦੇ ਮੁੱਦਿਆਂ ਨੂੰ ਹੱਲ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਉਨ੍ਹਾਂ ਦੀ ਪਾਰਟੀ ਸੂਬੇ ਦੇ ਸਮੂਹ ਭਾਈਚਾਰਿਆਂ ਖਾਸ ਕਰਕੇ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਕਰਦੀ ਹੈ, ਇਸ ਲਈ ਉਨ੍ਹਾਂ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਅੱਗੇ ਮੰਗਾਂ ਰੱਖੀਆਂ ਸਨ। ਸੁਖਦੇਵ ਢੀਂਡਸਾ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਪਿਛਲੇ ਲੰਮੇ ਸਮੇਂ ਤੋਂ ਪੰਜਾਬ ਰਾਜ ਦੇ ਨਾਲ-ਨਾਲ ਸਿੱਖ ਪੰਥ ਦੇ ਭਖਦੇ ਮਸਲਿਆਂ ਲਈ ਲੜ ਰਿਹਾ ਹੈ।”

ABOUT THE AUTHOR

...view details