ਕਪੂਰਥਲਾ :ਪੰਜਾਬ ਭਰ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹਰ ਪਾਸੇ ਪਾਣੀ ਹੀ ਪਾਣੀ ਹੋਇਆ ਪਿਆ ਹੈ। ਪੰਜਾਬ ਅਤੇ ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਹੜ੍ਹਾਂ ਨਾਲ ਤਬਾਹੀ ਮੱਚ ਗਈ ਹੈ। ਜਿਸ ਨੂੰ ਲੈਕੇ ਰਾਹਤ ਕਾਰਜ ਜਾਰੀ ਹਨ। ਉਥੇ ਹੀ ਗੱਲ ਕੀਤੀ ਜਾਵੇ ਕਪੂਰਥਲਾ ਦੇ ਸ਼ਹਿਰ ਸੁਲਤਾਨਪੁਰ ਲੋਧੀ ਦੀ ਤਾਂ ਇਥੇ ਹਾਈ ਅਲਰਟ ਜਾਰੀ ਹੋਣ ਤੋਂ ਬਾਅਦ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਆਪਣਾ ਖਿਆਲ ਰੱਖਣ ਅਤੇ ਗਾਈਡਲਾਈਨ ਨੂੰ ਧਿਆਨ ਵਿੱਚ ਰੱਖ ਕੇ ਚੱਲਣ। ਦੱਸ ਦਈਏ ਕਿ ਮਾਨਸੂਨ ਦੀ ਬਰਸਾਤ ਨੇ ਜਿੱਥੇ ਇੱਕ ਪਾਸੇ ਲੋਕਾਂ ਨੂੰ ਗਰਮੀ ਤੋਂ ਰਾਹਤ ਦੇਣ ਦਾ ਕੰਮ ਕੀਤਾ ਤਾਂ ਉੱਥੇ ਹੀ ਹੁਣ ਇਹ ਬਾਰਿਸ਼ ਲੋਕਾਂ ਲਈ ਕਿਸੇ ਆਫਤ ਤੋਂ ਘੱਟ ਸਾਬਿਤ ਨਹੀਂ ਹੋ ਰਹੀ। ਜਿਸਦੀ ਉਦਾਹਰਣ ਦੇਸ਼ ਭਰ ਦੇ ਵਿੱਚ ਹੜ੍ਹ ਵਰਗੀਆਂ ਸਥਿਤੀਆਂ ਦਾ ਪੈਦਾ ਹੋਣਾ ਹੈ।
Flood News : ਸੁਲਤਾਨਪੁਰ ਲੋਧੀ 'ਚ ਬਣਿਆ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਜਾਰੀ ਕਰਦਿਆਂ ਕੀਤੀ ਅਪੀਲ - ਭਾਰੀ ਬਾਰਿਸ਼
ਪੰਜਾਬ ਭਰ ਵਿੱਚ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਹਿਮਾਚਲ ਪ੍ਰਦੇਸ਼ ਵਿੱਚੋਂ ਆ ਰਹੇ ਬਿਆਸ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਕਾਫੀ ਵੱਧ ਚੁੱਕਾ ਹੈ। ਉਥੇ ਹੀ ਸੁਲਤਾਨਪੁਰ ਲੋਧੀ ਵਿੱਚ ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਜਾਰੀ ਕਰਦੇ ਹੋਏ ਲੋਕਾਂ ਨੂੰ ਅਲਰਟ ਰਹਿਣ ਦੀ ਅਪੀਲ ਕੀਤੀ ਹੈ।
ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਚਿੰਤਤ ਪ੍ਰਸ਼ਾਸਨ :ਹਰ ਪਾਸੇ ਵੱਡੇ ਪੱਧਰ 'ਤੇ ਜਨਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ। ਪੰਜਾਬ ਵਿਚਲੀਆਂ ਕਈ ਥਾਵਾਂ 'ਤੇ ਹਾਲਾਤ ਹੁਣ ਪ੍ਰਸ਼ਾਸਨ ਤੇ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਸੇ ਤਰ੍ਹਾਂ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਇਲਾਕੇ ਨਾਲ ਲਗਦੇ ਬਿਆਸ ਦਰਿਆ ਨੂੰ ਲੈਕੇ ਹੁਣ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਜਿਸਨੂੰ ਲੈਕੇ ਪ੍ਰਸ਼ਾਸਨ ਵੀ ਹੁਣ ਪੱਬਾਂ ਭਰ ਹੋਇਆ ਪਿਆ ਹੈ।
- ਹੜ੍ਹਾਂ ਨਾਲ ਮੱਚੀ ਤਬਾਹੀ ਨੂੰ ਲੈ ਕੇ 'ਆਪ' ਵਲੰਟੀਅਰਾਂ ਨੇ ਕੱਸੀ ਕਮਰ, ਪ੍ਰਿੰਸੀਪਲ ਬੁੱਧਰਾਮ ਰਾਮ ਨੇ ਵੀਡੀਓ ਰਾਹੀ ਦਿੱਤਾ ਸੰਦੇਸ਼
- ਮੀਂਹ ਨਾਲ ਨੁਕਸਾਨੇ ਇਲਾਕਿਆਂ 'ਚ ਪਹੁੰਚੇ CM ਮਾਨ, ਪੰਜਾਬ ਦੇ ਲੋਕਾਂ ਨੂੰ ਕਿਹਾ-ਸਥਿਤੀ ਕਾਬੂ ਹੇਠ, ਘਬਰਾਉਣਾ ਨਹੀਂ...
- ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਲੋਕਾਂ ਦੀ ਮਦਦ ਕਰਨ ਦੇ ਹੁਕਮ ਜਾਰੀ
ਮਦਦ ਲਈ ਜਾਰੀ ਕੀਤਾ ਗਿਆ ਹੈਲਪਲਾਈਨ ਨੰਬਰ:ਸੁਲਤਾਨਪੁਰ ਲੋਧੀ ਦੀ ਐਸ ਡੀ ਐਮ ਚੰਦਰਾ ਜਯੋਤੀ ਸਿੰਘ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਇੱਕ ਐਮਰਜੈਂਸੀ ਬੈਠਕ ਕੀਤੀ ਗਈ। ਇਸ ਬੈਠਕ ਵਿੱਚ ਉਹਨਾਂ ਨੇ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲ ਕੇ ਹੜ੍ਹ ਵਰਗੀ ਸਮੱਸਿਆ ਪੈਦਾ ਹੋਣ ਦੇ ਖਦਸ਼ੇ ਪ੍ਰਤੀ ਚਿੰਤਾ ਜ਼ਾਹਿਰ ਕੀਤੀ। ਇਸ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਸ ਡੀ ਐਮ ਨੇ ਦੱਸਿਆ ਹੈ ਕਿ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜਿੰਨਾਂ ਪਿੰਡਾਂ ਵਿੱਚ ਅਨਾਊਂਸਮੈਂਟ ਹੋਈ ਹੈ ਉਹ ਲੋਕ ਆਪਣੇ ਘਰਾਂ ਨੂੰ ਖਾਲੀ ਕਰਕੇ ਸੁਰੱਖਿਅਤ ਥਾਵਾਂ 'ਤੇ ਆ ਜਾਣ ਜਾਂ ਫਿਰ ਪ੍ਰਸ਼ਾਸਨ ਵੱਲੋਂ ਬਣਾਏ ਰਾਹਤ ਕੇਂਦਰਾਂ ਦੇ ਵਿੱਚ ਪਹੁੰਚ ਜਾਣ। ਇਸ ਦੌਰਾਨ ਪ੍ਰਸ਼ਾਸ਼ਨ ਦੇ ਵੱਲੋਂ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ +9198150-41828 ਇਸ ਨੰਬਰ 'ਤੇ ਕੋਈ ਵੀ ਵਿਅਕਤੀ ਫੋਨ ਕਰਕੇ ਮੁਸ਼ਕਿਲ ਘੜੀ ਦੇ ਵਿੱਚ ਸਹਾਇਤਾ ਲੈ ਸਕਦਾ ਹੈ।