ਕਪੂਰਥਲਾ: ਫਗਵਾੜਾ-ਲੁਧਿਆਣਾ ਜੀਟੀ ਰੋਡ ’ਤੇ ਮੌਲੀ ਗੇਟ ਦੇ ਨੇੜੇ ਲੱਗੇ ਕਿਸਾਨਾਂ ਦੇ ਲੰਗਰ ਦੇ ਬਾਹਰ ਇਕ ਤੇਜ਼ ਰਫ਼ਤਾਰ ਟਰੱਕ ਨੇ ਇਕ ਮੋਟਰਸਾਈਕਲ ਨੂੰ ਪਿੱਛੋਂ ਜ਼ਬਰਦਸਤ ਟੱਕਰ ਮਾਰ ਦਿੱਤੀ ਜਿਸ ਕਾਰਨ ਮੌਕੇ ਤੇ ਹੀ ਮੋਟਰਸਾਇਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਭਿਆਨਕ ਟੱਕਰ, ਇੱਕ ਦੀ ਮੌਤ - ਹਸਪਤਾਲ ਭਰਤੀ ਕਰਵਾਇਆ
ਦੱਸ ਦਈਏ ਕਿ ਇਸ ਦਰਦਨਾਕ ਹਾਦਸੇ ਤੋਂ ਬਾਅਦ ਟਰੱਕ ਚਾਲਕ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਮੌਕੇ ਤੇ ਮੌਜੂਦ ਲੋਕਾਂ ਨੇ ਟਰੱਕ ਚਾਲਕ ਨੂੰ ਕਾਬੂ ਕਰ ਲਿਆ। ਨਾਲ ਹੀ ਲੋਕਾਂ ਨੇ ਦੋਹਾਂ ਨੂੰ ਹਸਪਤਾਲ ਭਰਤੀ ਕਰਵਾਇਆ
![ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਭਿਆਨਕ ਟੱਕਰ, ਇੱਕ ਦੀ ਮੌਤ ਤਸਵੀਰ](https://etvbharatimages.akamaized.net/etvbharat/prod-images/768-512-10521120-551-10521120-1612602326203.jpg)
ਤਸਵੀਰ
ਟਰੱਕ ਚਾਲਕ ਨੇ ਫਰਾਰ ਹੋਣ ਦੀ ਕੀਤੀ ਕੋਸ਼ਿਸ਼
ਦੱਸ ਦਈਏ ਕਿ ਇਸ ਦਰਦਨਾਕ ਹਾਦਸੇ ਤੋਂ ਬਾਅਦ ਟਰੱਕ ਚਾਲਕ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਮੌਕੇ ਤੇ ਮੌਜੂਦ ਲੋਕਾਂ ਨੇ ਟਰੱਕ ਚਾਲਕ ਨੂੰ ਕਾਬੂ ਕਰ ਲਿਆ। ਨਾਲ ਹੀ ਲੋਕਾਂ ਨੇ ਦੋਹਾਂ ਨੂੰ ਹਸਪਤਾਲ ਭਰਤੀ ਕਰਵਾਇਆ। ਜਿੱਥੇ ਡਾਕਟਰ ਨੇ ਇੱਕ ਵਿਅਕਤੀ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਤੇ ਦੂਜੇ ਵਿਅਕਤੀ ਨੂੰ ਇਲਾਜ਼ ਲਈ ਦਾਖਿਲ ਕਰ ਲਿਆ। ਉਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।