ਕਪੂਰਥਲਾ :ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ਼੍ਰੀ ਆਕਾਲ ਬੁੰਗਾ ਵਿੱਚ ਚਾਹੇ ਹੁਣ ਸਭ ਕੁਝ ਪੁੁਲਿਸ ਦੇ ਕੰਟਰੋਲ ਹੇਠ ਹੈ। ਪਰ, ਗੁਰਪੁਰਬ ਵਾਲੇ ਦਿਨ 27 ਨਵੰਬਰ ਦੀ ਰਾਤ ਕੁੱਝ ਨਿਹੰਗ ਸਿੰਘਾਂ ਵੱਲੋਂ ਇਸ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਨੇ ਲੈਕੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਸੀ, ਪਰ ਪ੍ਰਸਾਸ਼ਨ ਨੇ ਇਸ ਦੌਰਾਨ ਨਿਹੰਗ ਸਿੰਘਾਂ ਨੂੰ ਸਮਝਾ ਕੇ ਫਿਰ ਤਾਲੇ ਲਗਾ ਦਿੱਤੇ ਸਨ। ਦਰਸਲ ਇਹ ਨਿਹੰਗ ਸਿੰਘ ਗੁਰੂਦੁਆਰਾ ਸਾਹਿਬ ਵਿੱਚ ਦੇਰ ਰਾਤ ਆਰਮ ਕਰਨਾ ਚਾਹੁੰਦੇ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਇਸ ਉੱਤੇ ਕਬਜਾ ਕਰਨ ਵਾਲੇ ਕਿਸੇ ਵੀ ਗਰੁੱਪ ਨਾਲ ਸਬੰਧ ਨਹੀਂ ਰੱਖਦੇ। ਉਨ੍ਹਾਂ ਦਾ ਮਕਸਦ ਗੁਰਪੁਰਬ ਦੇ ਦਿਨ ਗੁਰੂ ਘਰ ਨੂੰ ਸੰਗਤ ਲਈ ਖੋਲਣ ਤੱਕ ਸੀਮਤ ਸੀ ਜਿਸ ਦੀ ਵੀਡਿਓ ਹੁਣ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ।
ਪੁਲਿਸ ਦਾ ਪੱਖ : ਉੱਧਰ, ਦੂਜੇ ਪਾਸੇ ਏਡੀਜੀਪੀ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੀਆਂ ਛੋਟੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ, ਪਰ ਮੈਂ ਉਸ 'ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਨੇ ਕਿਹਾ ਕਿ ਗੁਰੂ ਘਰ ਦੀ ਮਰਿਆਦਾ ਨੂੰ ਅਸੀਂ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਹੋਇਆ ਹੈ। ਪ੍ਰਸ਼ਾਸਨ ਦਾ ਕਬਜ਼ਾ ਬਰਕਰਾਰ ਹੈ। ਡਿਪਟੀ ਕਮਿਸ਼ਨਰ ਵੱਲੋਂ ਉਥੇ ਰਿਸੀਵਰ ਨਿਯੁਕਤ ਕੀਤਾ ਗਿਆ ਹੈ ਅਤੇ ਕਾਨੂੰਨ ਵਿਵਸਥਾ ਕਾਇਮ ਹੈ।
ਫੇਸਬੁੱਕ 'ਤੇ ਲਾਈਵ ਹੋ ਕੇ ਗੁਰਦਆਰਾ ਸ਼੍ਰੀ ਆਕਾਲ ਬੁੰਗਾ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਗੁਰਪੁਰਬ ਵਾਲੇ ਦਿਨ ਦੀ ਵੀਡੀਓ ਹੋ ਰਹੀ ਵਾਇਰਲ
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੀ ਰਾਤ 145 ਲੱਗਣ ਦੇ ਬਾਵਜੂਦ ਵੀ ਸਿੰਘਾਂ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਗੁਰਦੁਆਰਾ ਬੁੰਗਾ ਸਾਹਿਬ ਦੇ ਤਾਲੇ ਤੋੜੇ। (Gurdara Shri Akal Bunga of Sultanpur Lodhi)
Published : Nov 29, 2023, 6:52 PM IST
ਦਰਅਸਲ, ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਉੱਤੇ ਕਬਜ਼ੇ ਨੂੰ ਲੈ ਕੇ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚਕਾਰ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ ਅਤੇ ਇਹ ਦੋਵੇਂ ਧੜੇ ਬੁੱਢਾ ਦਲ ਦੇ 2 ਨਾਲ ਸਬੰਧਿਤ ਹਨ। ਇਨ੍ਹਾਂ ਦੋਵਾਂ ਧੜਿਆਂ ਵਿਚਾਲੇ ਬਹੁਤ ਜ਼ਿਆਦਾ ਵਿਵਾਦ ਵਧਣ ਤੋਂ ਬਾਅਦ ਸਥਾਨਕ ਪੁਲਿਸ ਨੇ ਮਾਮਲੇ ਨੂੰ ਸੁਲਝਾਉਣ ਦਾ ਯਤਨ ਕੀਤਾ, ਪਰ ਇਹ ਯਤਨ ਪੁਲਿਸ ਮੁਲਾਜ਼ਮ ਲਈ ਜਾਨਲੇਵਾ ਸਾਬਿਤ ਹੋਇਆ। ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਕਾਰ ਗੋਲੀਬਾਰੀ ਹੋਈ। ਇਸ ਵਿੱਚ ਗੋਲੀ ਲੱਗਣ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ ਡੀਐਸਪੀ ਸਮੇਤ 10 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।
- Punjab Vidhan Sabha Session Update: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਅੱਜ ਵਿਧਾਨ ਸਭਾ ਵਿੱਚ ਚਾਰ ਬਿੱਲ ਹੋਏ ਪਾਸ
- ਬਾਥਰੂਮ 'ਚ ਕੈਮਰਾ ਲਗਾ ਕੇ ਕੁੜੀਆਂ ਦੀ ਬਣਾਈ ਅਸ਼ਲੀਲ ਵੀਡੀਓ, ਆਸ਼ਕ ਨਾਲ ਮਿਲ ਕੇ ਚਾੜਿਆ ਚੰਨ, ਇੰਝ ਹੋਇਆ ਖੁਲਾਸਾ
- AIG Rajjit Drug Case Update: ਸੁਪਰੀਮ ਕੋਰਟ ਵਲੋਂ ਬਰਖ਼ਾਸਤ AIG ਰਾਜਜੀਤ ਹੁੰਦਲ ਨੂੰ ਝਟਕਾ, ਡਰੱਗ ਮਾਮਲੇ 'ਚ ਨਹੀਂ ਮਿਲੀ ਜ਼ਮਾਨਤ
ਕਾਂਸਟੇਬਲ ਦੀ ਹੋਈ ਮੌਤ:ਦੱਸ ਦੇਈਏ ਨਿਹੰਗਾਂ ਦੇ ਇਸ ਝਗੜੇ ਨੂੰ ਕਪੂਰਥਲਾ ਪੁਲਿਸ ਵੱਲੋਂ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ, ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਓਂ ਇਸ ਦੌਰਾਨ ਫਾਇਰਿੰਗ ਕੀਤੀ ਗਈ। ਇਸ ਦੇ ਚੱਲਦਿਆਂ ਇੱਕ ਪੁਲਿਸ ਕਾਂਸਟੇਬਲ ਦੀ ਲੱਗੀ ਲੱਗਣ ਨਾਲ ਮੌਤ ਹੋ ਗਈ, ਜਦਕਿ 3 ਪੁਲਿਸ ਮੁਲਾਜ਼ਮ ਜ਼ਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕ ਕਾਂਸਟੇਬਲ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ। ਖੂਨੀ ਝੜਪ ਦੀ ਖ਼ਬਰ ਇਲਾਕੇ ਵਿੱਚ ਅੱਗ ਵਾਂਗ ਫੈਲ ਗਈ ਅਤੇ ਪੁਲਿਸ ਨੇ ਮੁਲਜ਼ਮਾਂ ਉੱਤੇ ਕਾਬੂ ਪਾਉਣ ਲਈ ਪੂਰੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਘਟਨਾ ਵਾਲੀ ਥਾਂ ਉੱਤੇ ਸਥਾਨਕ ਐੱਸਡੀਐੱਮ ਜਸਪ੍ਰੀਤ ਸਿੰਘ, ਐੱਸਪੀ ਤੇਜਵੀਰ ਸਿੰਘ ਹੁੰਦਲ ਅਤੇ ਡੀਐੱਸਪੀ ਬਬਨਦੀਪ ਸਿੰਘ ਕਰੀਬ 200 ਪੁਲਿਸ ਮੁਲਾਜ਼ਮ ਦੇ ਨਾਲ ਮੌਕੇ ਉੱਤੇ ਪਹੁੰਚੇ, ਉਦੋਂ ਤੋਂ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਵਿਗੜੀ ਸਥਿਤੀ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਨੂੰ ਆਰੰਭਿਆ ਗਿਆ ਹੈ।