ਕਪੂਰਥਲਾ: ਸੂਬੇ 'ਚ ਨੂੰ ਆਏ ਦਿਨ ਸ਼ਰੇਆਮ ਗੁੰਡਾਗਰਦੀ ਦੀਆਂ ਵਾਰਦਾਤਾਂ ਵੇਖਣ ਨੂੰ ਮਿਲਦੀਆਂ ਹਨ। ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਮੋਟਰਸਾਈਕਲ 'ਤੇ ਜਾਂਦੇ ਨੌਜਵਾਨ ਨੂੰ ਕੁਝ ਨੌਜਵਾਨਾਂ ਵੱਲੋਂ ਘੇਰ ਕੇ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਤੁਹਾਨੂੰ ਦੱਸ ਦਈਏ ਕਿ ਜਿਸ ਵੇਲੇ ਨੌਜਵਾਨ ਦੀ ਕੁੱਟਮਾਰ ਕੀਤੀ ਜਾ ਰਹੀ ਸੀ ਤਾਂ ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।
ਪੀੜਤ ਦਾ ਪੱਖ: ਉਧਰ ਮੀਡੀਆ ਨਾਲ ਗੱਲ ਕਰਦੇ ਪੀੜਤ ਨੌਜਵਾਨ ਦਾ ਕਹਿਣਾ ਹੈ ਕਿ ਉਹ ਇੱਕ ਬੱਸ ਕੰਡਕਟਰ ਹੈ। ਉਹ ਆਪਣੇ ਘਰ ਤੋਂ ਕੰਮ ਵੱਲ ਆਪਣੇ ਦੋਸਤ ਨਾਲ ਮੋਟਰਸਾਈਕਲ ਤੇ ਜਾ ਰਿਹਾ ਸੀ ਤਾਂ ਜਦੋਂ ਉਹ ਤਲਵੰਡੀ ਪੁਲ ਚੌਂਕ ਨੇੜੇ ਪਹੁੰਚਦੇ ਹਨ ਤਾਂ ਕੁਝ ਨੌਜਵਾਨਾਂ ਵੱਲੋਂ ਉਸ ਦੇ ਮੋਟਰਸਾਈਕਲ ਅੱਗੇ ਆ ਕੇ ਉਸ ਨੂੰ ਘੇਰਾ ਪਾ ਲਿਆ ਜਾਂਦਾ ਹੈ ਅਤੇ ਜਿਸ ਤੋਂ ਬਾਅਦ ਉਸ ਦੀ ਡੰਡਿਆਂ ਦੇ ਨਾਲ ਬੁਰੀ ਤਰ੍ਹਾਂ ਦੇ ਨਾਲ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ। ਪੀੜਿਤ ਨੌਜਵਾਨ ਦਾ ਕਹਿਣਾ ਹੈ ਕਿ ਉਸ ਨੂੰ ਅਜਿਹਾ ਜਾਪਦਾ ਹੈ ਕਿ ਜਿਵੇਂ ਇਹ ਸਾਰੇ ਨੌਜਵਾਨ ਲੁੱਟ ਕਰਨ ਦੀ ਨੀਅਤ ਨਾਲ ਆਏ ਹੋਣਗੇ ਕਿਉਂਕਿ ਉਸ ਦਾ ਇੱਕ ਪੈਸੇ ਨਾਲ ਭਰਿਆ ਬੈਗ ਗਾਇਬ ਸੀ ਤੇ ਉਸ ਦੇ ਮੋਟਰਸਾਈਕਲ ਦੀ ਚਾਬੀ ਵੀ ਉਸ ਵਿਚ ਨਹੀਂ ਸੀ। ਪੀੜਤ ਨੇ ਜਲਦ ਤੋਂ ਜਲਦ ਇਨਸਾਫ਼ ਦੀ ਮੰਗ ਕੀਤੀ ਹੈ।