ਚੰਡੀਗੜ੍ਹ : ਪੰਜਾਬ ਦੇ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਕਪੂਰਥਲਾ ਦੇ ਸਬ-ਇੰਸਪੈਕਟਰ ਤੇ ਹੌਲਦਾਰ ਨੂੰ ਇਕ ਨੌਜਵਾਨ ਨੂੰ ਨਾਜਾਇਜ਼ ਹਿਰਾਸਤ 'ਚ ਰੱਖ ਕੇ ਉਸ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਕਾਬੂ ਕੀਤਾ ਹੈ। ਦੋਵਾਂ ਮੁਲਾਜ਼ਮਾਂ ਨੇ ਉਕਤ ਨੌਜਵਾਨ ਨੂੰ ਛੱਡਣ ਲਈ 2.50 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਨੌਜਵਾਨ ਉਕਤ ਮੁਲਾਜ਼ਮਾਂ ਨੂੰ 50 ਹਜ਼ਾਰ ਰੁਪਏ ਦੇਣ ਲਈ ਮੰਨਿਆ ਸੀ।
ਨੌਜਵਾਨ ਨੂੰ ਨਾਜਾਇਜ਼ ਰੱਖਿਆ ਹਿਰਾਸਤ ਵਿਚ :ਮਾਮਲੇ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਸਬ ਇੰਸਪੈਕਟਰ ਰਛਪਾਲ ਸਿੰਘ, ਜੋ ਪਹਿਲਾਂ ਬਤੌਰ ਐੱਸਐੱਚਓ ਸੇਵਾਵਾਂ ਨਿਭਾ ਰਿਹਾ ਸੀ ਤੇ ਹੌਲਦਾਰ ਸੁਖਜੀਤ ਸਿੰਘ ਨੂੰ ਇਕ ਨੌਜਵਾਨ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖ ਕੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਰਾਜਵੰਤ ਕੌਰ ਦੀ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਰਾਜਵੰਤ ਕੌਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਉਤੇ ਫੌਰੀ ਵਿਜੀਲੈਂਸ ਨੇ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕੀਤਾ।
ਇਹ ਵੀ ਪੜ੍ਹੋ :Kuldeep Singh Dhaliwal Appeal: ਅੰਮ੍ਰਿਤਸਰ ਤੇ ਮੋਹਾਲੀ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ ਤੱਕ ਸਿੱਧੀਆਂ ਉਡਾਣਾਂ ਦੀ ਮੰਗ