ਕਪੂਰਥਲਾ:ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਵੱਲੋਂ ਅੱਜ ਇੰਦਰ ਕੁਮਾਰ ਗੁਜ਼ਰਾਲ (Inder Kumar Gujral) ਪੰਜਾਬ ਤਕਨੀਕੀ ਯੂਨੀਵਰਸਿਟੀ (Punjab Technical University) ਵਿਖੇ ਕਰਵਾਏ ਗਏ ਸੂਬਾ ਪੱਧਰੀ ਰੋਜ਼ਗਾਰ ਮੇਲੇ (Employment fair) ਦੌਰਾਨ ਸੰਬੋਧਨ ਕਰਦਿਆਂ ਦੁਆਬਾ ਖੇਤਰ ਦੇ ਵਿਕਾਸ ਲਈ ਅਤੇ ਵਿਸ਼ੇਸ਼ ਕਰਕੇ ਉੱਚੇਰੀ ਸਿੱਖਿਆ ਲਈ ਅਹਿਮ ਐਲਾਨ ਕੀਤੇ।
ਉਨਾਂ ਕਪੂਰਥਲਾ (Kapurthala) ਵਿਖੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (Indian Institute of Management) ਦੇ ਸਹਿਯੋਗ ਨਾਲ ਮੈਨੇਜਮੈਟ ਕਾਲਜ ਸਥਾਪਿਤ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਮੈਡੀਕਲ ਕਾਲਜ ਕਪੂਰਥਲਾ (Medical College Kapurthala) ਦਾ ਨੀਂਹ ਪੱਥਰ ਜਲਦ ਹੀ ਰੱਖਣ ਦਾ ਐਲਾਨ ਕਰਦਿਆਂ ਕਿਹਾ ਕਿ ਇਸਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਸੁਲਤਾਨਪੁਰ ਲੋਧੀ (Sultanpur Lodhi) ਵਿਖੇ ਆਈ.ਟੀ.ਆਈ (I.T.I.) ਦੀ ਸਥਾਪਨਾ ਅਤੇ ਭੁਲੱਥ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਆਈ.ਟੀ.ਆਈ (I.T.I.)ਦੀ ਸਥਾਪਨਾ ਦਾ ਐਲਾਨ ਕੀਤਾ।
ਉਨ੍ਹਾਂ ਕਪੂਰਥਲਾ (Kapurthala) ਸ਼ਹਿਰ ਨੂੰ ਵਿਸ਼ੇਸ਼ ਤੌਰ 'ਤੇ 10 ਕਰੋੜ ਰੁਪਏ ਵਿਕਾਸ ਕਾਰਜ਼ਾਂ ਲਈ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਹਾਈ ਟੈਂਸ਼ਨ ਤਾਰਾਂ (High tension wires) ਹਟਾਉਣ ਲਈ ਵੀ 4 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ।