ਕਪੂਰਥਲਾ: ਫਗਵਾੜਾ ਦੇ ਥਾਣਾ ਸਤਨਾਮਪੁਰਾ ਦੀ ਪੁਲਿਸ ਨੇ ਦੋ ਸਕੇ ਭਰਾਵਾਂ ਨੂੰ 1190 ਕੈਪਸੂਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮਨੋਜ ਕੁਮਾਰ ਤੇ ਵਿਜੇ ਕੁਮਾਰ ਵਜੋਂ ਹੋਈ ਹੈ।
ਨਸ਼ੀਲੇ ਪਦਾਰਥਾਂ ਸਣੇ ਨੌਜਵਾਨ ਕਾਬੂ - ਨਸ਼ੀਲੇ ਪਦਾਰਥਾਂ ਸਣੇ ਨੌਜਵਾਨ ਕਾਬੂ
ਫਗਵਾੜਾ ਦੇ ਥਾਣਾ ਸਤਨਾਮਪੁਰਾ ਦੀ ਪੁਲਿਸ ਨੇ ਦੋ ਸਕੇ ਭਰਾਵਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਹੈ।
ਫ਼ੋਟੋ
ਇਸ ਬਾਰੇ ਥਾਣਾ ਰਾਮਪੁਰਾ ਦੇ ਐੱਸਐੱਚਓ ਓਮਕਾਰ ਸਿੰਘ ਨੇ ਦੱਸਿਆ ਕਿ ਸਤਨਾਮਪੁਰਾ ਪੁਲਿਸ ਦੇ ਏਐਸਆਈ ਜਸਵਿੰਦਰ ਨੇ ਬਸੰਤ ਨਗਰ ਇਲਾਕੇ ਵਿਚ ਗਸ਼ਤ ਦੌਰਾਨ ਇੱਕ ਮੋਟਰਸਾਈਕਲ 'ਤੇ ਜਾ ਰਹੇ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ।
ਇਸ ਤੋਂ ਬਾਅਦ ਪੁਲਿਸ ਨੇ ਨੌਜਵਾਨਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 1190 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਤੇ ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਮੋਟਰਸਾਈਕਲ ਸਮੇਤ ਥਾਣਾ ਸਤਨਾਮਪੁਰਾ ਲਿਜਾਇਆ ਗਿਆ। ਪੁਲਿਸ ਨੇ ਦੋਹਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।