ਫਗਾਵੜਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹਿਰ ਵਿੱਚ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ 'ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਸਿਆਸੀ ਵਾਰ ਕੀਤੇ।
ਕੇਂਦਰ ਸਰਕਾਰ ਪੰਜਾਬ ਦੀ ਆਰਥਿਕ ਘੇਰਾਬੰਦੀ ਕਰਨੀ ਬੰਦ ਕਰੇ:ਸੁਖਬੀਰ ਬਾਦਲ - ਭਾਜਪਾ
ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹਿਰ ਵਿੱਚ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ 'ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਸਿਆਸੀ ਵਾਰ ਕੀਤੇ।
ਇਸ ਦੌਰਾਨ ਪਤਰਕਾਰਾਂ ਨਾਲ ਗੱਲ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਪਹਿਲਾਂ ਕਾਂਗਰਸ ਵੱਲੋਂ ਸਿੱਖਾਂ ਦੇ ਧਰਮ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਹਮਲਾ ਕੀਤਾ ਗਿਆ ਅਤੇ ਹੁਣ ਭਾਜਪਾ ਪੰਜਾਬ ਵਿੱਚ ਆਰਥਿਕ ਹਾਲਤ ਵਿਗਾੜ ਰਹੀ ਹੈ । ਕਿਸਾਨੀ ਮੁੱਦੇ 'ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਇੱਕ ਐਸਾ ਸੂਬਾ ਹੈ ਜਿਸ ਦੇ ਲੋਕਾਂ ਨੇ ਦੇਸ਼ ਦੀ ਅਜਾਦੀ ਵਿਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਅਤੇ ਪੰਜਾਬ ਦੇ ਕਿਸਾਨ ਦੇਸ਼ ਦੇ ਸਬ ਤੋਂ ਜਿਆਦਾ ਅੰਨ ਦੇਣ ਵਾਲੇ ਲੋਕ ਹਨ। ਉਨ੍ਹਾਂ ਨੇ ਭਾਜਪਾ 'ਤੇ ਵਾਰ ਕਰਦੇ ਹੋਏ ਕਿਹਾ ਕਿ ਲੋਕਤੰਤਰ ਵਿੱਚ ਕੋਈ ਕਿੰਤੂ ਪ੍ਰੰਤੂ ਨਹੀਂ ਹੁੰਦਾ । ਜੇ ਸਰਕਾਰਾਂ ਫ਼ੈਸਲੇ ਲੈਂਦੀਆਂ ਵੀ ਨੇ ਤੇ ਉਹ ਫ਼ੈਸਲੇ ਵਾਪਸ ਵੀ ਲੈ ਸਕਦੀਆਂ ਹਨ। ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਪੰਜਾਬ ਵਿੱਚ ਸ਼ਹਿਰੀ ਅਤੇ ਪੇਂਡੂ ਲੋਕਾਂ ਨੂੰ ਦੋਫਾੜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ । ਉਨ੍ਹਾਂ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਕਿਸਾਨ ਅਤੇ ਗੈਰ ਕਿਸਾਨ ਲੋਕਾਂ ਨੂੰ ਦੋਫਾੜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ।
ਕਰਤਾਰਪੁਰ ਸਾਹਿਬ ਲਾਂਘੇ ਬਾਰੇ ਗੱਲ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਲਾਂਘਾ ਬਣਾਣ ਦਾ ਕੰਮ ਔਖਾ ਸੀ ਅਤੇ ਹੁਣ ਤਾਂ ਲਾਂਘੇ ਨੂੰ ਖੋਲਣ ਦਾ ਕੰਮ ਹੈ ਜੋ ਕਿ ਬਹੁਤ ਸੌਖਾ ਹੈ। ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦ ਖੋਲਿ੍ਹਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇ ਲਾਂਘਾ ਨਹੀਂ ਖੁੱਲਿ੍ਹਆ ਤਾਂ ਉਨ੍ਹਾਂ ਦਾ ਇੱਕ ਡੈਲੀਗੇਸ਼ਨ ਖੁਦ ਪ੍ਰਧਾਨ ਮੰਤਰੀ ਨੂੰ ਮਿਲਣਗੇ।