ਫਗਵਾੜਾ: ਮਲਕਪੁਰ ਪਿੰਡ ਦੀ ਇੱਕ ਮਹਿਲਾ ਨੇ ਆਪਣੇ ਤਿੰਨ ਬੱਚਿਆਂ ਸਮੇਤ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਉਸ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ। ਇਸ ਦੌਰਾਨ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਤਿੰਨ ਜੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਮਹਿਲਾ ਨੇ ਬੱਚਿਆਂ ਨੂੰ ਜ਼ਹਿਰ ਖਵਾਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼ - ਖੁਦਕੁਸ਼ੀ ਦੀ ਕੋਸ਼ਿਸ਼
ਫਗਵਾੜਾ ਵਿੱਚ ਮਲਕਪੁਰ ਪਿੰਡ ਦੀ ਇੱਕ ਮਹਿਲਾ ਨੇ ਆਪਣੇ ਤਿੰਨ ਬੱਚਿਆਂ ਸਮੇਤ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਉਸ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ।
ਫਗਵਾੜਾ ਸ਼ਹਿਰ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੰਡ ਮਲਕਪੁਰ ਵਿੱਚ ਇਹ ਦੁਖਦਾਈ ਘਟਨਾ ਹੋਈ ਹੈ ਜਿਸ ਵਿੱਚ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਹਰ ਤਰ੍ਹਾਂ ਦੀ ਸੁਵਿਧਾ ਉਪਲੱਬਧ ਕਰਵਾਈ ਜਾਵੇਗੀ ਅਤੇ ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਫਗਵਾੜਾ ਦੇ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਸ਼ਾਮ ਦੇ ਸਮੇਂ ਮਲਕਪੁਰ ਪਿੰਡ ਦੇ ਪਰਿਵਾਰ ਦੇ ਚਾਰ ਮੈਂਬਰਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ ਜਿਸ ਦੇ ਬਾਅਦ ਹਾਲਾਤ ਕਾਫੀ ਗੰਭੀਰ ਹੋ ਗਏ ਸਨ। ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿਥੇ ਛੋਟੀ ਬੱਚੀ ਖੁਸ਼ਪ੍ਰੀਤ ਕੌਰ ਦੀ ਮੌਤ ਹੋ ਗਈ ਅਤੇ ਬਾਕੀ ਪਰਿਵਾਰ ਦੇ 3 ਮੈਂਬਰਾਂ ਨੂੰ ਵੱਡੇ ਹਸਪਤਾਲ ਵਿੱਚ ਇਲਾਜ ਦੇ ਲਈ ਭਿਜਵਾਇਆ ਗਿਆ ਹੈ।