ਪੰਜਾਬ

punjab

ETV Bharat / state

ਅਮਰੀਕਾ 'ਚ ਟਰਾਲੇ ਨੂੰ ਅਚਾਨਕ ਅੱਗ ਲੱਗਣ ਕਾਰਨ ਕਪੂਰਥਲਾ ਦੇ ਨੌਜਵਾਨ ਦੀ ਮੌਤ - United States

ਕਪੂਰਥਲਾ ਦੇ ਪਿੰਡ ਨੰਗਲ ਲੁਬਾਣਾ ਦਾ ਨੌਜਵਾਨ ਤੜਕਸਾਰ ਭਾਰਤੀ ਸਮੇਂ ਅਨੁਸਾਰ 4 ਵਜੇ ਟਰਾਲੇ ਨੂੰ ਲੈ ਕੇ ਕੈਲੇਫੋਰਨੀਆ ਤੋਂ ਸ਼ਿਕਾਗੋ ਲਈ ਸਮਾਨ ਲੈ ਕੇ ਜਾ ਰਿਹਾ ਸੀ, ਇਸ ਦੌਰਾਨ ਅਚਾਨਕ ਚਲਦੇ ਟਰਾਲੇ ਨੂੰ ਅੱਗ ਲੱਗ ਗਈ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਅਮਰੀਕਾ 'ਚ ਟਰਾਲੇ ਨੂੰ ਅਚਾਨਕ ਅੱਗ ਲੱਗਣ ਕਾਰਨ ਕਪੂਰਥਲਾ ਦੇ ਨੌਜਵਾਨ ਦੀ ਮੌਤ
ਅਮਰੀਕਾ 'ਚ ਟਰਾਲੇ ਨੂੰ ਅਚਾਨਕ ਅੱਗ ਲੱਗਣ ਕਾਰਨ ਕਪੂਰਥਲਾ ਦੇ ਨੌਜਵਾਨ ਦੀ ਮੌਤ

By

Published : Jul 31, 2020, 5:19 PM IST

ਕਪੂਰਥਲਾ: ਪਿੰਡ ਨੰਗਲ ਲੁਬਾਣਾ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਟਰਾਲੇ ਨੂੰ ਅੱਗ ਲੱਗਣ ਕਾਰਨ ਨੌਜਵਾਨ ਸੁਖਵਿੰਦਰ ਸਿੰਘ ਦੀ ਮੌਤ ਹੋਈ ਹੈ। ਇਹ ਹਾਦਸਾ ਅਮਰੀਕਾ ਦੀ ਸਟੇਟ ਕੈਲੇਫੋਰਨੀਆ ਵਿੱਚ ਵਾਪਰਿਆ। ਇਸ ਸਬੰਧੀ ਮ੍ਰਿਤਕ ਦੇ ਪਿਤਾ ਪਿਸ਼ੌਰਾ ਸਿੰਘ ਨੇ ਦੱਸਿਆ ਕਿ ਕਰੀਬ 8 ਸਾਲ ਪਹਿਲਾਂ ਉਨ੍ਹਾਂ ਦਾ ਮੁੰਡਾ ਏਜੰਟ ਰਾਹੀਂ 24 ਲੱਖ ਰੁਪਏ ਲਗਾ ਕੇ ਡੌਂਕੀ ਰਾਹੀਂ ਅਮਰੀਕਾ ਗਿਆ ਸੀ।

ਅਮਰੀਕਾ 'ਚ ਟਰਾਲੇ ਨੂੰ ਅਚਾਨਕ ਅੱਗ ਲੱਗਣ ਕਾਰਨ ਕਪੂਰਥਲਾ ਦੇ ਨੌਜਵਾਨ ਦੀ ਮੌਤ

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਘਟਨਾ ਤੜਕਸਾਰ ਭਾਰਤੀ ਸਮੇਂ ਅਨੁਸਾਰ 4 ਵਜੇ ਟਰਾਲੇ ਲੈ ਕੇ ਕੈਲੇਫੋਰਨੀਆ ਤੋਂ ਸ਼ਿਕਾਗੋ ਲਈ ਸਮਾਨ ਲੈ ਕੇ ਜਾ ਰਿਹਾ ਸੀ, ਇਸ ਦੌਰਾਨ ਅਚਾਨਕ ਚਲਦੇ ਟਰਾਲੇ ਨੂੰ ਅੱਗ ਲੱਗ ਗਈ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਹ 2 ਭੈਣਾਂ ਦਾ ਇੱਕਲੌਤਾ ਭਰਾ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਕੱਚਾ ਹੋਣ ਕਾਰਨ ਉਹ ਅਮਰੀਕਾ ਤੋਂ ਵਾਪਿਸ ਨਹੀਂ ਪਰਤਿਆ ਸੀ।

ਪਿਸ਼ੌਰਾ ਸਿੰਘ ਨੇ ਕਿਹਾ ਕਿ ਇਸ ਘਟਨਾ ਨਾਲ ਉਨ੍ਹਾਂ ਦੇ ਪਰਿਵਾਰ ਦਾ ਲੱਕ ਟੁੱਟ ਗਿਆ ਹੈ। ਇਸ ਘਟਨਾ ਦੇ ਬਾਅਦ ਪਿੰਡ ਨੰਗਲ ਲੁਬਾਣਾ ਵਿੱਚ ਸੋਗ ਦੀ ਲਹਿਰ ਦੌੜ ਗਈ।

ABOUT THE AUTHOR

...view details