ਲੁਧਿਆਣਾ: ਜ਼ਿਲ੍ਹੇ ਦੇ ਨੇੜਲੇ ਪਿੰਡ ਭੱਟੀਆਂ ਵਿੱਚ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਇੱਕ ਜ਼ਮੀਨੀ ਵਿਵਾਦ ਦੇ ਚੱਲਦੇ ਗੋਲੀ ਚੱਲ ਗਈ। ਇਸ ਗੋਲੀ ਚੱਲਣ ਦੀ ਘਟਨਾ ਵਿੱਚ ਇੱਕ ਨੌਜਵਾਨ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਘਟਨਾ ਵਾਪਰਨ ਤੋਂ ਬਾਅਦ ਸੀਆਈਏ ਸਟਾਫ਼-2 ਟੀਮ ਮੌਕੇ ਪਹੁੰਚ ਗਈ।
ਪਿੰਡ ਭੱਟੀਆਂ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਚੱਲੀ ਗੋਲੀ, ਇੱਕ ਜ਼ਖਮੀ - crime news
ਲੁਧਿਆਣਾ ਨੇੜਲੇ ਪਿੰਡ ਭੱਟੀਆਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਮੌਕੇ 'ਤੇ ਸੀਆਈਏ ਸਟਾਫ਼-2 ਦੀ ਟੀਮ ਜਾਂਚ ਕਰ ਰਹੀ ਹੈ।
ਪੀੜਤ ਧਿਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਜ਼ਮੀਨ ਖ਼ਰੀਦੀ ਸੀ। ਇਸ ਜ਼ਮੀਨ 'ਤੇ ਦੂਜੀ ਧਿਰ ਆਪਣਾ ਦਾਅਵਾ ਕਰ ਰਹੀ ਹੈ। ਇਸ ਨੂੰ ਲੈ ਕੇ ਉਨ੍ਹਾਂ ਦੀ ਪਹਿਲਾਂ ਵੀ ਗੱਲਬਾਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਅੱਜ ਵੀ ਉਹ ਆਮ ਦੀ ਤਰ੍ਹਾਂ ਬੈਠੇ ਸਨ ਕਿ ਅਚਾਨਕ ਉਸ ਨਾਲ ਕੁਝ ਹੋਰ ਲੋਕ ਆ ਗਏ। ਇਨ੍ਹਾਂ ਨੇ ਆਉਣ ਸਾਰ ਹੀ ਉਨ੍ਹਾਂ ਦੇ ਨਾਲ ਬਹਿਸ ਸ਼ੁਰੂ ਕਰ ਦਿੱਤੀ ਤੇ ਵੇਖਦੇ ਹੀ ਵੇਖਦੇ ਉਨ੍ਹਾਂ ਵਿੱਚੋਂ ਇੱਕ ਨੇ ਗੋਲੀ ਚਲਾ ਦਿੱਤੀ। ਗੋਲੀ ਉਨ੍ਹਾਂ ਦੇ ਮੁਲਾਜ਼ਮ ਦੀ ਲੱਤ 'ਤੇ ਵੱਜੀ, ਜੋ ਕਿ ਜ਼ਖਮੀ ਹੈ ਅਤੇ ਸੀਐੱਮਸੀ 'ਚ ੳੇੁਸ ਦਾ ਇਲਾਜ ਚੱਲ ਰਿਹਾ ਹੈ।
ਇਸ ਮਾਮਲੇ ਵਿੱਚ ਸੀਆਈਏ ਸਟਾਫ਼-2 ਦੇ ਏਐੱਸਆਈ ਜਸਵੀਰ ਸਿੰਘ ਨੇ ਕਿਹਾ ਕਿ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।