ਲੁਧਿਆਣਾ: ਸਥਾਨਕ ਪੁਲਿਸ ਨੂੰ ਉਸ ਵੇਲੇ ਹੱਥਾਂ-ਪੈਰਾਂ ਦੀ ਪੈ ਗਈ ਜਦ ਉਨ੍ਹਾਂ ਵੱਲੋਂ ਬੀਤੇ ਦਿਨੀਂ ਕਾਬੂ ਕੀਤੇ 2 ਸੈਨਚਰਾਂ ਵਿੱਚੋਂ ਇੱਕ ਕੋਰੋਨਾ ਪੌਜ਼ੀਟਿਵ ਨਿੱਕਲਿਆ। ਇਹ ਖ਼ੁਲਾਸਾ ਹੋਣ ਤੋਂ ਬਾਅਦ ਲੁਧਿਆਣਾ ਪੁਲਿਸ ਦੇ ਕਰੀਬ 10 ਮੁਲਾਜ਼ਮਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ।
ਸਨੈਚਰ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਮਗਰੋਂ 10 ਪੁਲਿਸ ਮੁਲਾਜ਼ਮ ਕੁਆਰੰਟੀਨ
ਲੁਧਿਆਣਾ ਪੁਲਿਸ ਵੱਲੋਂ ਕਾਬੂ ਕੀਤੇ ਇੱਕ ਸਨੈਚਰ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ 'ਤੇ 10 ਮੁਲਾਜ਼ਮਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ।
10 ਪੁਲਿਸ ਮੁਲਾਜ਼ਮ ਕੁਆਰੰਟੀਨ
ਬੀਤੀ 5 ਅਪ੍ਰੈਲ ਨੂੰ ਲੁਧਿਆਣਾ ਪੁਲਿਸ ਨੇ ਨਾਕਾਬੰਦੀ ਦੌਰਾਨ 2 ਸੈਨਚਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ 'ਚੋਂ ਇੱਕ ਨੂੰ ਬੁਖਾਰ-ਜ਼ੁਕਾਮ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਵੀਰਵਾਰ ਨੂੰ ਉਸ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪੌਜ਼ੀਟਿਵ ਆਈ ਹੈ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਸੂਬੇ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਕਾਰਨ 10 ਵੀਂ ਮੌਤ ਹੋ ਗਈ ਹੈ। ਉੱਥੇ ਹੀ ਕੁੱਲ ਮਰੀਜ਼ਾਂ ਦੀ ਗਿਣਤੀ ਵੀ 117 ਤੱਕ ਪਹੁੰਚ ਗਈ ਹੈ।