ਲੁਧਿਆਣਾ: ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਬੀਤੇ ਵੀਰਵਾਰ 106 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਵੱਖ-ਵੱਖ ਸਕੂਲਾਂ ਦੇ 11 ਵਿਦਿਆਰਥੀ ਅਤੇ 5 ਅਧਿਆਪਕ ਸ਼ਾਮਿਲ ਹਨ। ਲੁਧਿਆਣਾ ਦੇ ਕੋਟ ਮੰਗਲ ਸਿੰਘ ਸਰਕਾਰੀ ਸਕੂਲ ਦਾ ਮਿਡ ਡੇਅ ਮੀਲ ਵਰਕਰ ਵੀ ਕੇਰੋਨਾ ਦੀ ਲਪੇਟ 'ਚ ਆ ਗਿਆ ਹੈ ਜਦੋਂ ਕੇ ਦੂਜੇ ਪਾਸੇ ਵੱਡੀ ਗਿਣਤੀ ਵਿੱਚ ਲੋਕ ਕੇਰੋਨਾ ਵਾਇਰਸ ਦਾ ਟੀਕਾਕਰਨ ਕਰਵਾ ਚੁੱਕੇ ਹਨ। ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਹੈਲਥ ਵਰਕਰ ਅਤੇ ਫਰੰਟਲਾਈਨ ਵਰਕਰ ਟੀਕਾਕਰਨ ਕਰਵਾ ਚੁੱਕੇ ਹਨ।
ਲੁਧਿਆਣਾ 'ਚ ਕੋਰੋਨਾ ਦੇ 106 ਨਵੇਂ ਮਾਮਲੇ, 11 ਵਿਦਿਆਰਥੀਆਂ ਸਣੇ 5 ਅਧਿਆਪਕ ਪੌਜ਼ੀਟਿਵ - ਅਧਿਆਪਕ ਪੌਜ਼ੀਟਿਵ
ਲੁਧਿਆਣਾ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਬੀਤੇ ਵੀਰਵਾਰ 106 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਵੱਖ-ਵੱਖ ਸਕੂਲਾਂ ਦੇ 11 ਵਿਦਿਆਰਥੀ ਅਤੇ 5 ਅਧਿਆਪਕ ਸ਼ਾਮਿਲ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਰੈਕਟਰ ਸਿਵਲ ਸਰਜਨ ਕਿਰਨ ਆਹਲੂਵਾਲੀਆ ਨੇ ਦੱਸਿਆ ਕਿ ਹੁਣ ਤੱਕ 46,000 ਦੇ ਕਰੀਬ ਲੋਕ ਕੋਰੋਨਾ ਵਾਇਰਸ ਦਾ ਟੀਕਾ ਕਰਨ ਕਰਵਾ ਚੁੱਕੇ ਹਨ। ਤੀਸਰੇ ਫੇਜ਼ ਵਿੱਚ 45 ਤੋਂ 59 ਸਾਲ ਦੇ ਲੋਕ ਜੋ ਕਿਸੇ ਵੀ ਬਿਮਾਰੀ ਤੋਂ ਪੀੜਤ ਹਨ ਅਤੇ ਕਰੀਬ 60 ਸਾਲ ਤੋਂ ਜ਼ਿਆਦਾ ਦੀ ਉਮਰ ਦੇ 2,200 ਸੀਨੀਅਰ ਸਿਟੀਜਨ ਟੀਕਾਕਰਨ ਕਰਵਾ ਚੁੱਕੇ ਹਨ।
ਸਿਵਲ ਸਰਜਨ ਕਿਰਨ ਆਹਲੂਵਾਲੀਆ ਨੇ ਦੱਸਿਆ ਕਿ ਹੁਣ ਤੱਕ ਤਕਰੀਬਨ 20,500 ਦੇ ਕਰੀਬ ਹੈਲਥ ਵਰਕਰ ਕੋਰੋਨਾ ਵਾਇਰਸ ਟੀਕਾਕਰਨ ਦੀ ਪਹਿਲੀ ਡੋਜ ਲਗਵਾ ਚੁੱਕੇ ਹਨ ਅਤੇ 12,500 ਦੇ ਕਰੀਬ ਦੂਜੀ ਡੋਜ ਲਗਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਵੀ ਸੀਰੀਅਸ ਸਾਈਡ ਇਫੈਕਟ ਸਾਹਮਣੇ ਨਹੀਂ ਆਇਆ ਅਤੇ ਇਹ ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਹੈ।