ਲੁਧਿਆਣਾ: ਢੰਡਾਰੀ ਦੇ ਐੱਸਜੀਡੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਦਿਆਰਥੀ 11ਵੀਂ ਵਿੱਚ ਪੜ੍ਹਦਾ ਸੀ ਅਤੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਬੱਚੇ ਦੀ ਪੈਟ ਉੱਚੀ ਹੋਣ ਕਰਕੇ ਉਸ ਦੀ ਪੈਂਟ ਉਤਰਵਾ ਕੇ ਉਸ ਨਾਲ ਕੁੱਟਮਾਰ ਕੀਤੀ।
11ਵੀਂ ਜਮਾਤ ਦੇ ਵਿਦਿਆਰਥੀ ਦੀ ਪੈਂਟ ਉਤਰਵਾ ਕੇ ਕੀਤੀ ਕੁੱਟਮਾਰ, ਪੱਖੇ ਨਾਲ ਲਿਆ ਫਾਹਾ - 11ਵੀਂ ਜਮਾਤ ਦੇ ਵਿਦਿਆਰਥੀ ਨਾਲ ਕੁੱਟਮਾਰ
ਲੁਧਿਆਣਾ ਦੇ ਐਸਜੀਡੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੱਚੇ ਦੀ ਪੈਂਟ ਉਤਰਵਾ ਕੇ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਨੇ ਵੀਡੀਓ ਰਾਹੀਂ ਪ੍ਰਿੰਸੀਪਲ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ ਹੈ। ਮ੍ਰਿਤਕ ਵਿਦਿਆਰਥੀ ਨੇ ਫਾਹਾ ਲੈਣ ਤੋਂ ਪਹਿਲਾਂ ਬਣਾਈ ਵੀਡੀਓ

ਫ਼ੋਟੋ।
ਵੇਖੋ ਵੀਡੀਓ
ਇਸ ਘਟਨਾ ਤੋਂ ਬਾਅਦ ਮੁੰਡੇ ਨੇ ਘਰ ਜਾ ਕੇ ਫਾਹਾ ਲੈ ਲਿਆ। ਮ੍ਰਿਤਕ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ ਅਤੇ ਉਸ ਦੇ 10ਵੀਂ ਵਿੱਚ 93 ਫੀਸਦੀ ਨੰਬਰ ਆਏ ਸਨ। ਮ੍ਰਿਤਕ ਵਿਦਿਆਰਥੀ ਨੇ ਫਾਹਾ ਲੈਣ ਤੋਂ ਪਹਿਲਾਂ ਇਕ ਵੀਡੀਓ ਬਣਾਈ ਹੈ ਜਿਸ ਵਿੱਚ ਉਸ ਨੇ ਖੁਦਕੁਸ਼ੀ ਲਈ ਸਕੂਲ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਦੱਸਿਆ ਹੈ।
ਮ੍ਰਿਤਕ ਵਿਦਿਆਰਥੀ ਨੇ ਫਾਹਾ ਲੈਣ ਤੋਂ ਪਹਿਲਾਂ ਬਣਾਈ ਵੀਡੀਓ
ਮ੍ਰਿਤਕ ਵਿਦਿਆਰਥੀ ਨੇ ਵੀਡੀਓ ਵਿੱਚ ਦੱਸਿਆ ਹੈ ਕਿ ਉਸ ਦੀ ਬਹੁਤ ਬੇਜ਼ਤੀ ਹੋ ਚੁੱਕੀ ਹੈ। ਉਸ ਨੇ ਸਕੂਲ ਦੀ ਪ੍ਰਿੰਸੀਪਲ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਜਿਸ ਤੋਂ ਬਾਅਦ ਉਹ ਰੋਣ ਲੱਗਦਾ ਹੈ ਅਤੇ ਵੀਡੀਓ ਕੱਟ ਦਿੰਦਾ ਹੈ। ਮ੍ਰਿਤਕ ਦਾ ਪਰਿਵਾਰ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰ ਰਿਹਾ ਹੈ।